Thursday, March 28, 2024

ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ ਵਿਕਰਮਜੀਤ ਦੀ ਮ੍ਰਿਤਕ ਦੇਹ

ਰੁਜ਼ਗਾਰ ਦੀ ਭਾਲ `ਚ ਵਿਦੇਸ਼ ਗਏ ਨੌਜਵਾਨ ਦੇ ਮਾਪਿਆਂ `ਤੇ ਦੋਹਰਾ ਕਹਿਰ
ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਰੋਜ਼ੀ-ਰੋਟੀ ਕਮਾਉਣ ਦੁਬਈ ਗਏ, ਉੱਥੇ ਮੌਤ ਦੇ ਮੂੰਹ `ਚ ਪੈਣ ਵਾਲੇ ਜ਼ਿਲ਼੍ਹਾ ਤਰਨ PUNJ0903201912ਤਾਰਨ ਦੇ ਕਸਬਾ ਪੱਟੀ ਨਾਲ ਸਬੰਧਤ 23 ਸਾਲਾ ਵਿਕਰਮਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉਘੇ ਸਮਾਜ ਸੇਵਕ ਡਾ: ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੇਰ ਸ਼ਾਮ ਪੁੱਜੀ।
ਰੋਜ਼ਗਾਰ ਲਈ ਨਵੰਬਰ 2018 ਨੂੰ ਵਿਦੇਸ਼ ਗਏ ਮ੍ਰਿਤਕ ਵਿਕਰਮਜੀਤ ਸਿੰਘ ਦੀ 26 ਫਰਵਰੀ ਨੂੰ ਅਚਾਨਕ ਦਿਲ ਦੀ ਧੜਕਨ ਬੰਦ ਹੋਣ ਨਾਲ ਮੌਤ ਹੋ ਗਈ ਸੀ।ਮ੍ਰਿਤਕ ਦੇ ਪਰਿਵਾਰ ਨੇ ਸਰਬੱਤ ਦਾ ਭਲਾ ਟਰੱਸਟ ਦੀ ਟੀਮ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪ੍ਰਿੰਸ ਧੁੰਨਾ ਰਾਹੀਂ ਟਰੱਸਟ ਦੇ ਸਰਪ੍ਰਸਤ ਡਾ. ਓਬਰਾਏ ਨਾਲ ਸੰਪਰਕ ਕਰਕੇ ਵਿਕਰਮਜੀਤ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ ਦੀ ਅਰਜ਼ੋਈ ਕੀਤੀ ਸੀ।ਡਾ. ਓਬਰਾਏ ਤੇ ਉਨ੍ਹਾਂ ਦੀ ਟੀਮ ਵਲੋਂ ਦੁਬਈ `ਚ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਮ੍ਰਿਤਕ ਦੇਹ ਅੱਜ ਵਤਨ ਭੇਜੀ ਗਈ ।
ਹਵਾਈ ਅੱਡੇ ਤੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਪ੍ਰਗਟ ਕਰਨ ਪੁੱਜੇ ਟਰੱਸਟ ਦੇ ਮਾਝਾ ਜੋਨ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਸੁਖਦੀਪ ਸਿੰਘ ਸਿੱਧੂ, ਮਨਪ੍ਰੀਤ ਸਿੰਘ ਸੰਧੂ, ਨਵਜੀਤ ਸਿੰਘ, ਸਿਸ਼ਪਾਲ ਸਿੰਘ ਲਾਡੀ, ਜਗਦੇਵ ਸਿੰਘ ਛੀਨਾ, ਸਾਹਿਬ ਭੁੱਲਰ ਕਨੇਡਾ, ਪਰਮਿੰਦਰ ਸਿੰਘ ਸੰਧੂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਕਤ ਮ੍ਰਿਤਕ ਲੜਕੇ ਸਮੇਤ ਸਰਬੱਤ ਦਾ ਭਲਾ ਟਰੱਸਟ ਵਲੋਂ ਹੁਣ ਤੱਕ ਵੱਖ ਵੱਖ ਧਰਮਾਂ ਦੇ 93 ਬਦਨਸੀਬ  ਨੌਜੁਆਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਵਿਕਰਮਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਣ `ਚ ਭਾਰਤੀ ਦੂਤਾਵਾਸ ਤੋਂ ਇਲਾਵਾ ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਨੇ ਅਹਿਮ ਭੂਮਿਕਾ ਨਿਭਾਈ ਹੈ।
ਇਸੇ ਦੌਰਾਨ ਦੁਬਈ ਤੋਂ ਮ੍ਰਿਤਕ ਦੇਹ ਨਾਲ ਆਏ ਅਰਸ਼ਦੀਪ ਸਿੰਘ ਤੋਂ ਇਲਾਵਾ ਮ੍ਰਿਤਕ ਦੇਹ ਲੈਣ ਪੁੱਜੇ ਮ੍ਰਿਤਕ ਦੇ ਪਿਤਾ ਬਲਵਿੰਦਰ ਸਿੰਘ, ਦਾਦਾ ਗੱਜਣ ਸਿੰਘ, ਸਾਧਾ ਸਿੰਘ, ਅੰਮ੍ਰਿਤਪਾਲ ਸਿੰਘ, ਅਵਤਾਰ ਸਿੰਘ ਖਹਿਰਾ ਆਦਿ ਪਰਿਵਾਰਕ ਮੈਂਬਰਾਂ  ਨੇ ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਡਾ. ਓਬਰਾਏ ਦੇ ਇਸ ਪਰਉਪਕਾਰ ਦਾ ਰਿਣੀ ਰਹੇਗਾ।ਇਸ ਮੌਕੇ ਗੁਰਪ੍ਰੀਤ ਸਿੰਘ ਪਨਗੋਟਾ, ਕਰਨਦੀਪ ਸਿੰਘ ਗਿੱਲ, ਨਵਜੀਤ ਕੌਰ, ਗੁਰਪ੍ਰੀਤ ਸਿੰਘ ਢਿੱਲੋਂ ਅਤੇ ਜੁਗਰਾਜ ਸਿੰਘ ਰਿਆੜ  ਆਦਿ ਵੀ ਮੌਜ਼ੂਦ ਸਨ ।
 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply