Thursday, April 18, 2024

ਜਿਲ੍ਹਾ ਚੋਣ ਅਧਿਕਾਰੀ ਨੇ ਚੋਣ ਡਿਊਟੀ ਲਈ ਮੁਲਾਜ਼ਮਾਂ ਦੀਆਂ ਸੂਚੀਆਂ ਮੰਗੀਆਂ

1950 ਟੋਲ ਫ੍ਰੀ ਨੰਬਰ ਤੇ ਵੋਟਰ ਲੈ ਸਕਦਾ ਹੈ ਵੋਟ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ
ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ‘ਆ ਰਹੀਆਂ ਲੋਕ ਸਭਾ ਚੋਣਾਂ ਲਈ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਲਗਾਈਆਂ ਜਾਣ  PUNJ1003201901ਵਾਲੀਆਂ ਡਿੳੂਟੀਆਂ ਲਈ ਸਾਰੇ ਅਮਲੇ ਦੀਆਂ ਸੂਚੀਆਂ ਕੱਲ ਸਵੇਰੇ 11.00 ਵਜੇ ਤੱਕ ਹਰ ਹਾਲਤ ਵਿਚ ਜਿਲ੍ਹਾ ਚੋਣ ਅਮਲੇ ਦੇ ਦਫਤਰ ਭੇਜ ਦਿੱਤੀਆਂ ਜਾਣ ਅਤੇ ਅਜਿਹਾ ਨਾ ਕਰਨ ਵਾਲੇ ਵਿਭਾਗ ਦੇ ਅਧਿਕਾਰੀ ਵਿਰੁੱਧ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।’ ਉਕਤ ਸਬਦਾਂ ਦਾ ਪ੍ਰਗਟਾਵਾ ਜਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਇਸ ਸਬੰਧੀ ਵਿਚ ਕੀਤੀ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦੇ ਕੀਤਾ।ਉਨਾਂ ਸਪੱਸ਼ਟ ਕੀਤਾ ਕਿ ਚੋਣਾਂ ਵਿਚ ਡਿੳੂਟੀ ਤੋਂ ਬਚਣ ਲਈ ਕੋਈ ਬਹਾਨਾਬਾਜ਼ੀ ਨਾ ਕੀਤੀ ਜਾਵੇ।
        ਢਿਲੋਂ ਨੇ ਕਿਹਾ ਕਿ ਚੋਣਾਂ ਨੂੰ ਨੇਪਰੇ ਚਾੜਨਾ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਕਿਸੇ ਵੀ ਵਿਭਾਗ ਦੀਆਂ ਸੇਵਾਵਾਂ ਲਈਆਂ ਜਾ ਸਕਦੀਆਂ ਹਨ, ਚਾਹੇ ਉਹ ਕਿਸੇ ਵੀ ਖੇਤਰ ਜਾਂ ਸਰਕਾਰ ਨਾਲ ਸਬੰਧਤ ਵਿਭਾਗ ਹੋਵੇ। ਉਨਾਂ ਸਪੱਸ਼ਟ ਕੀਤਾ ਕਿ ਜਿੰਨਾ ਵਿਭਾਗਾਂ ਵੱਲੋਂ ਕੱਲ 11 ਵਜੇ ਤੱਕ ਚੋਣ ਡਿੳੂਟੀ ਲਈ ਆਪਣੇ ਅਮਲੇ ਦੀ ਸੂਚੀ ਨਾ ਭੇਜੀ ਗਈ, ਉਸ ਵਿਰੁੱਧ ਕਾਨੂੰਨ ਅਨੁਸਾਰ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।  
     ਇਸ ਮੌਕੇ ਜਿਲ੍ਹਾ ਚੋਣ ਅਫਸਰ ਵੱਲੋਂ ਭਾਰਤ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਨਾਲ ਚਲਾਈ ਜਾ ਰਹੀ ਸਵੀਪ ਮੁਹਿੰਮ ਸਬੰਧੀ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਵੀ ਕੀਤੀ ਗਈ। ੀਟਿੰਗ ਦੌਰਾਨ ਢਿਲੋਂ ਨੇ ਦੱਸਿਆ ਕਿ ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਥਾਵਾਂ ਤੇ ਕੈਂਪ ਲਗਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਚੋਣ ਕਮਿਸ਼ਨ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵੋਟਰ ਜਾਗਰੂਕਤਾ ਫੋਰਮ ਦਾ ਗਠਨ ਕੀਤਾ ਜਾਣਾ ਹੈ ਜਿਸ ਤਹਿਤ ਜਿਲੇ੍ਹ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਦੇ ਕਲੱਬ ਦਾ ਗਠਨ ਕੀਤਾ ਗਿਆ ਹੈ, ਜਿਸ ਦਾ ਮੁੱਖ ਮਕਸਦ ਵਿਭਾਗਾਂ ਦੇ ਮੁਖੀਆਂ ਦੁਆਰਾ ਆਪਣੇ ਅਧੀਨ ਕੰਮ ਕਰਦੇ ਮੁਲਾਜਮਾਂ ਨੂੰ ਵੋਟਾਂ ਸਬੰਧੀ ਜਾਣਕਾਰੀ ਦੇਣਾ ਹੈ।ਢਿਲੋਂ ਨੇ ਦੱਸਿਆ ਕਿ ਸਾਰੇ ਸਰਕਾਰੀ ਵਿਭਾਗਾਂ ਵਿੱਚ ਨਵੇਂ ਮੁਲਾਜਮਾਂ ਦੀ ਭਰਤੀ ਕੀਤੀ ਗਈ ਹੈ ਨੂੰ ਵੀ ਸਵੀਪ ਮੁਹਿੰਮ ਬਾਰੇ ਆਪਣੇ ਆਪਣੇ ਦਫਤਰ ਵਿਖੇ ਕੈਂਪ ਲਗਾ ਕੇ ਜਾਣਕਾਰੀ ਦਿੱਤੀ ਜਾਵੇ।ਢਿਲੋਂ ਨੇ ਦੱਸਿਆ ਕਿ ਭਾਰਤ  ਚੋਣ ਕਮਿਸ਼ਨ ਵੱਲੋਂ ਟੋਲ ਫ੍ਰੀ ਨੰਬਰ 1950 ਵੀ ਜਾਰੀ ਕੀਤਾ ਗਿਆ ਹੈ ਜਿਸ ਤੇ ਕੋਈ ਵੀ ਵਿਅਕਤੀ ਕਾਲ ਕਰਕੇ ਆਪਣੇ ਬੂਥ ਦੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।ਜਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੇ ਮੋਬਾਇਲ ਦੇ ਪਲੇਅ ਸਟੋਰ ਵਿੱਚ ਚੋਣ ਕਮਿਸ਼ਨ ਦੁਆਰਾ ਬਣਾਇਆ ਗਿਆ ਐਪ ਡਾਉਨਲੋਡ ਕਰਕੇ ਵੋਟ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।
     ਜਿਲ੍ਹਾ ਚੋਣ ਅਫਸਰ ਨੈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੋਟਰ ਜਾਗਰੂਕਤਾ ਫੋਰਮ ਦਾ ਉਦੇਸ਼ 14 ਤੋਂ 18 ਸਾਲ ਦੇ ਬੱਚਿਆਂ ਨੂੰ ਵੀ ਸਕੂਲਾਂ ਵਿੱਚ ਜਾ ਕੇ ਵੋਟ ਸਬੰਧੀ ਜਾਗਰੂਕ ਕਰਨਾ ਹੈ ਤਾਂ ਜੋ ਇਹ ਭਵਿੱਖ ਦੇ ਵੋਟਰ ਸਮੇਂ ਸਿਰ ਆਪਣੀ ਵੋਟ ਬਣਾ ਸਕਣ।ਢਿਲੋਂ ਨੇ ਕਿਹਾ ਕਿ ਜੇਕਰ ਕਿਸੇ ਦਿਵਆਂਗ ਵੋਟਰ ਨੇ ਆਪਣੀ ਵੋਟ ਬਣਾਉਣੀ ਹੈ ਤਾਂ ਉਹ ਜਿਲ੍ਹਾ ਪ੍ਰਸਾਸ਼ਨ ਨਾਲ ਫੋਨ ਤੇ ਸੰਪਰਕ ਕਰ ਸਕਦਾ ਹੈ ਅਤੇ ਜਿਲ੍ਹਾ ਪ੍ਰਸ਼ਾਸ਼ਨ ਖੁਦ ਉਸ ਦੇ ਦੁਆਰ ਤੇ ਜਾ ਕੇ ਵੋਟ ਬਣਾਏਗਾ।
     ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਂਸ਼ੂ ਅਗਰਵਾਲ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮੈਡਮ ਅਲਕਾ ਕਾਲੀਆ, ਜਿਲ੍ਹਾ ਸੂਚਨਾ ਅਫਸਰ ਰਣਜੀਤ ਸਿੰਘ, ਚੋਣ ਕਾਨੰੂਗੋ ਰਜਿੰਦਰ ਸਿੰਘ ਅਤੇ ਸੌਰਵ ਖੋਸਲਾ ਤੋਂ ਇਲਾਵਾ ਸਾਰੇ ਵਿਭਾਗਾਂ ਦੇ ਮੁਖੀ ਹਾਜਰ ਸਨ।

Check Also

ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ) – ਅੰਮ੍ਰਿਤਸਰ ਲੋਕ ਸਭਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ …

Leave a Reply