Thursday, March 28, 2024

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 18 ਮਾਰਚ ਤੱਕ ਅਸਲਾ ਜਮ੍ਹਾਂ ਕਰਵਾਉਣ ਦੇ ਹੁਕਮ

ਮਿੱਥੇ ਸਮੇਂ `ਚ ਅਸਲਾ ਜਮ੍ਹਾਂ ਨਾ ਕਰਵਾਉਣ `ਤੇ ਲਾਇਸੰਸ ਹੋਣਗੇ ਰੱਦ

ਭੀਖੀ/ਮਾਨਸਾ, 12 ਮਾਰਚ (ਪੰਜਾਬ ਪੋਸਟ- ਕਮਲ ਜਿੰਦਲ)- ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਨਸਾ ਦੇ ਵਿਧਾਨ ਸਭਾ ਹਲਕਿਆਂ ਵਿਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲ੍ਹੇ ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣਾ-ਆਪਣਾ ਅਸਲਾ 18 ਮਾਰਚ ਤੱਕ ਨੇੜੇਲੇ ਪੁਲਿਸ ਥਾਣਿਆਂ ਜਾਂ ਅਧਿਕਾਰਿਤ ਅਸਲਾ ਡੀਲਰਾਂ ਪਾਸ ਹਰ ਹਾਲਤ ਵਿਚ ਜਮ੍ਹਾਂ ਕਰਵਾਉਣ ਦਾ ਹੁਕਮ ਜਾਰੀ ਕੀਤਾ ਹੈ।
    ਜਾਰੀ ਹੁਕਮ `ਚ ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਭਾਰਤ ਸਰਕਾਰ ਵਲੋਂ ਐਲੲਨੇ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਵਿਚ ਲੋਕ ਸਭਾ ਚੋਣਾਂ 19 ਮਈ ਨੂੰ ਹੋਣੀਆਂ ਹਨ।ਇਹ ਆਮ ਵੇਖਣ ਵਿਚ ਆਇਆ ਹੈ ਕਿ ਚੋਣਾਂ ਦੌਰਾਨ ਲੜਾਈ ਝਗੜੇ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ।ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਅਸਲਾ ਧਾਰੀਆਂ ਪਾਸੋਂ ਉਨ੍ਹਾਂ ਦੇ ਅਸਲੇ ਜਮ੍ਹਾਂ ਕਰਵਾਉਣਾ ਅਤਿ ਜਰੂਰੀ ਹੈ ਤਾਂ ਜੋ ਕਿਸੇ ਕਿਸਮ ਦੀ ਅਣਹੋਣੀ ਘਟਨਾ ਨਾ ਵਾਪਰੇ।ਉਨ੍ਹਾਂ ਕਿਹਾ ਕਿ ਮਿਥੇ ਸਮੇਂ ਤੇ ਅਸਲਾ ਜਮ੍ਹਾਂ ਨਾ ਕਰਵਾਉਣ ਦੀ ਸੂਰਤ ਵਿਚ ਜ਼ਾਬਤਾ ਫੌਜਧਾਰੀ ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਅਸਲਾ ਲਾਇਸੰਸ ਰੱਦ ਕਰ ਦਿੱਤੇ ਜਾਣਗੇ।
    ਉਨ੍ਹਾਂ ਕਿਹਾ ਕਿ ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ, ਪ੍ਰੰਤੂ ਚੋਣ ਉਮੀਦਵਾਰਾਂ ਦੇ ਸੁਰੱਖਿਆ ਕਰਮਚਾਰੀ/ਐਸ.ਪੀ.ਓਜ਼ ਪੋਲਿੰਗ ਸਟੇਸ਼ਨਾਂ ਦੇ ਅੰਦਰ ਹਥਿਆਰ ਲੈ ਕੇ ਨਹੀਂ ਜਾ ਸਕਣਗੇ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply