Thursday, April 25, 2024

ਆਦਰਸ਼ ਚੋਣ ਜ਼ਾਬਤੇ ਦੌਰਾਨ ਮਾਨਸਾ ਪੁਲਿਸ ਵਲੋਂ ਕੋਈ ਢਿੱਲ ਨਹੀਂ ਵਰਤੀ ਜਾਵੇਗੀ – ਐਸ.ਐਸ.ਪੀ ਖੁਰਾਣਾ

ਭੀਖੀ/ਮਾਨਸਾ, 14 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਐਸ.ਐਸ.ਪੀ ਮਾਨਸਾ ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ Gulneet Arora SSpਜ਼ਿਲ੍ਹੇ ਅੰਦਰ ਅਮਨ ਕਾਨੂੰਨ ਤੇ ਸੁਰੱਖਿਆ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਆਦਰਸ਼ ਚੋਣ ਜ਼ਾਬਤਾ 10 ਮਾਰਚ ਨੂੰ ਲਾਗੂ ਹੋ ਚੁੱਕਾ ਹੈ, ਇਸ ਕਰਕੇ ਜ਼ਿਲ੍ਹੇ ਵਿਚ ਚੋਣ ਜ਼ਾਬਤੇ ਦੌਰਾਨ ਮਿਲਣ ਵਾਲੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ, ਅੰਤਰਰਾਜੀ ਨਾਕਾਬੰਦੀ, ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਦੇ ਨਾਲ ਨਾਲ ਭਗੌੜੇ ਅਪਰਾਧੀਆਂ ਦੀਆਂ ਗ੍ਰਿਫ਼ਤਾਰੀਆਂ ਕੀਤੀਆਂ ਜਾਣ ਤਾਂ ਜੋ ਲੋਕ ਸਭਾ ਚੋਣਾਂ-2019 ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹੀਆਂ ਜਾ ਸਕਣ।ਲੋਕ ਸਭਾ ਚੋਣਾਂ ਸਬੰਧੀ ਕੀਤੇ ਸੁਰੱਖਿਆ ਪ੍ਰਬੰਧਾਂ ਬਾਰੇ ਗੱਲਬਾਤ ਕਰਦਿਆਂ ਐਸ.ਐਸ.ਪੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅੰਤਰਰਾਜੀ ਸੜ੍ਹਕਾਂ ਉਪਰ ਸੀਲਿੰਗ ਪੁਆਇੰਟਾਂ `ਤੇ ਲਗਾਤਾਰ 24 ਘੰਟੇ ਲਈ ਨਾਕਾਬੰਦੀ ਕੀਤੀ ਜਾ ਚੁੱਕੀ ਹੈ।ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੌਰਾਨ ਮਾਨਸਾ ਪੁਲਿਸ ਵਲੋਂ ਕੋਈ ਢਿੱਲ ਨਹੀਂ ਵਰਤੀ ਜਾਵੇਗੀ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply