Saturday, April 20, 2024

ਈ.ਵੀ.ਐਮ ਮਸ਼ੀਨਾਂ ਨੂੰ ਹੈਕ ਨਹੀਂ ਕੀਤਾ ਜਾ ਸਕਦਾ – ਕਵਿਤਾ ਸਿੰਘ

ਵੋਟ ਦਾ ਇਸਤੇਮਾਲ ਕਰਕੇ ਦੇਸ਼ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਬਣੋ ਹਿੱਸਾ-ਜਿਲ੍ਹਾ ਚੋਣ ਅਫਸਰ
ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) –  ਈ.ਵੀ.ਐਮ ਮਸ਼ੀਨਾਂ ਨੂੰ ਕਿਸੇ ਵੀ ਢੰਗ ਨਾਲ ਹੈਕ ਨਹੀਂ ਕੀਤਾ ਜਾ ਸਕਦਾ ਅਤੇ PUNJ1403201901ਨਾ ਹੀ ਇਸ ਦੇ ਨਾਲ ਕੋਈ ਛੇੜਖਾਨੀ ਕੀਤੀ ਜਾ ਸਕਦੀ ਹੈ।ਇਨ੍ਹਾਂ ਸਬੰਧੀ ਜੋ ਵੀ ਗਲਤ ਪ੍ਰਚਾਰ ਹੋ ਰਿਹਾ ਹੈ ਉਸਦਾ ਕੋਈ ਆਧਾਰ ਨਹੀਂ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਵਧੀਕ ਮੁੱਖ ਚੋਣ ਅਫਸਰ ਪੰਜਾਬ ਸ੍ਰੀਮਤੀ ਕਵਿਤਾ ਸਿੰਘ ਨੇ ਅੱਜ ਜਿਲ੍ਹਾ ਚੋਣ ਦਫਤਰ ਅਤੇ ਬੀ.ਬੀ.ਕੇ.ਡੀ.ਏ.ਵੀ ਕਾਲਜ ਦੇ ਸਹਿਯੋਗ ਨਾਲ ਮਨਾਏ ਗਏ ਸਵੀਪ ਫੈਸਟੀਵਲ 2019 ਦੌਰਾਨ ਕੀਤਾ।ਸ੍ਰੀਮਤੀ ਕਵਿਤਾ ਸਿੰਘ ਨੇ ਵਿਦਿਆਰਥਣਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਈ.ਵੀ.ਐਮ ਮਸ਼ੀਨਾਂ ਪੂਰੀ ਤਰ੍ਹਾਂ ਸੁਰੱਖਿਅਤ ਹਨ।ਉਨ੍ਹਾਂ ਵੱਲੋਂ ਬੱਚਿਆਂ ਨੂੰ ਵੀ.ਵੀ ਪੈਟ ਮਸ਼ੀਨਾਂ ਦੀ ਜਾਣਕਾਰੀ ਵੀ ਦਿੱਤੀ ਗਈ।ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਕਈ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ ਜਿਵੇਂ ਕਿ ਮੁਫ਼ਤ ਟਰਾਂਸਪੋਰਟ ਦੀ ਸਵਿਧਾ, ਰੈਂਪ ਦੀ ਸੁਵਿਧਾ, ਵੀਲ ਚੇਅਰ, ਵਾਸ਼ਰੂਮ, ਪੀਣ ਵਾਲੇ ਪਾਣੀ ਦੀਆਂ ਸਾਰੀਆਂ ਸਵਿਧਾਵਾਂ ਬੂਥਾਂ ਤੇ ਮੁਹੱਈਆ ਕਰਵਾਈਆਂ ਜਾਣਗੀਆਂ।ਸ੍ਰੀਮਤੀ ਕਵਿਤਾ ਸਿੰਘ ਨੇ ਦੱਸਿਆ ਕਿ ਕੋਈ ਵੀ ਵੋਟਰ ਸੀ-ਵਿਜਲ ਐਪ ਆਪਣੇ ਮੋਬਾਇਲ ਤੇ ਡਾਊਨਲੋਡ ਕਰਕੇ ਕਿਸੇ ਕਿਸਮ ਦੇ ਮਾਡਲ ਕੋਡ ਆਫ ਕੰਡਕਟ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਜਿਸ ਤੇ 100 ਮਿੰਟ ਦੇ ਅੰਦਰ ਅੰਦਰ ਉਸ ਸ਼ਿਕਾਇਤ ਦਾ ਨਿਪਟਾਰਾ ਕੀਤਾ ਜਾਵੇਗਾ।
     PUNJ1403201902ਵਧੀਕ ਮੁੱਖ ਚੋਣ ਅਫਸਰ ਨੇ ਦੱਸਿਆ ਕਿ ਘਟਦੇ ਮਤਦਾਨ ਦੇ ਰੁਝਾਨ ਨੂੰ ਦੂਰ ਕਰਨ ਲਈ ਹਰ ਸਾਲ 25 ਜਨਵਰੀ ਨੂੰ ਵੋਟਰ ਦਿਵਸ ਮਨਾਇਆ ਜਾਂਦਾ ਹੈ ਅਤੇ ਸਵੀਪ ਦਾ ਮੁੱਖ ਉਦੇਸ਼ ਵੀ ਵੋਟਰਾਂ ਨੂੰ ਆਪਣੀ ਵੋਟ ਬਣਾਉਣ ਅਤੇ ਉਸ ਦੇ ਇਸਤੇਮਾਲ ਕਰਨ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਟੋਲ ਫ੍ਰੀ ਨੰਬਰ 1950 ਤੇ ਕਾਲ ਕਰਕੇ ਆਪਣੀ ਵੋਟ, ਬੂਥ ਸਬੰਧੀ ਕੋਈ ਵੀ ਜਾਣਕਾਰੀ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਕੋਈ ਵੀ ਜਾਅਲੀ ਵੋਟ ਨਹੀਂ ਭੁਗਤਾ ਸਕਦਾ ਕਿਉਂਕਿ ਹਰ ਵੋਟਰ ਨੂੰ ਆਪਣੇ ਸ਼ਨਾਖਤੀ ਕਾਰਡ ਨਾਲ ਹੀ ਵੋਟ ਪਾਉਣ ਦੀ ਆਗਿਆ ਹੋਵੇਗੀ।ਵਧੀਕ ਮੁੱਖ ਚੋਣ ਅਫ਼ਸਰ ਵਲੋਂ ਵੋਟਾਂ ਸਬੰਧੀ ਲਗਾਈ ਗਈ ਪ੍ਰਦਰਸ਼ਨੀ ਵੇ ਦੇਖੀ ਗਈ।
     ਇਸ ਮੌਕੇ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ ਸਾਨੂੰ ਆਪਣੇ ਅਧਿਕਾਰਾਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ ਅਤੇ ਵੋਟ ਪਾ ਕੇ ਅਸੀਂ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਹਿੱਸਾ ਬਣ  ਜਾਵਾਂਗੇ।ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਅਸੀਂ ਭਾਰਤ ਵਾਸੀ ਹਾਂ ਅਤੇ ਸਾਡਾ ਫਰਜ ਬਣਦਾ ਹੈ ਕਿ ਅਸੀਂ ਲੋਕਤੰਤਰ ਨੂੰ ਸਫਲ ਬਣਾਉਣ ਲਈ ਆਪਣਾ ਵੋਟ ਜਰੂਰ ਪਾਈਏ।ਜਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਨਿਰਪੱਖ ਅਤੇ ਸ਼ਾਂਤੀ ਪੂਰਵਕ ਢੰਗ ਨਾਲ ਚੋਣਾਂ ਹੋਣਗੀਆ ਅਤੇ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸਿੱਧੇ ਰੂਪ ਵਿੱਚ ਸੰਪਰਕ ਕਰ ਸਕਦਾ ਹੈ।ਉਨ੍ਹਾਂ ਨੇ ਕਾਲਜ ਦੀਆਂ ਵਿਦਿਆਰਥਣਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਵੀ ਵੋਟ ਪਾਉਣ ਸਬੰਧੀ ਜਾਗਰੂਕ ਕਰਨ ਤਾਂ ਜੋ ਕੋਈ ਵੀ ਵੋਟਰ ਵੋਟ ਤੋਂ ਵਾਂਝਾ ਨਾ ਰਹਿ ਸਕੇ।
     ਵਧੀਕ ਮੁੱਖ ਚੋਣ ਅਫਸਰ ਵੱਲੋਂ ਉਥੇ ਹਾਜਰ ਸਾਰੇ  ਲੋਕਾਂ ਨੂੰ ਵੋਟ ਪਾਉਣ ਸਬੰਧੀ ਸਹੁੰ ਵੀ ਚੁਕਾਈ ਗਈ। ਇਸ ਮੌਕੇ ਡੀ.ਏ.ਵੀ ਰੈਡ ਕਰਾਸ ਸਕੂਲ ਦੇ ਸਪੈਸ਼ਲ ਬੱਚਿਆਂ ਵੱਲੋਂ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਅਤੇ ਮੈਂ ਵੋਟ ਬੋਲਦੀ ਹਾਂ ਦੇ ਨਾਟਕ ਦਾ ਮੰਚਨ ਵੀ ਕੀਤਾ ਗਿਆ।ਜਿਲੇ੍ਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਕੋਟਲਾ ਸੁਲਤਾਨ ਦੀ ਇਕ ਛੋਟੀ ਬੱਚੀ ਮੁਸਕਾਨ ਵੱਲੋਂ ਆਪਣੇ ਵੋਟ ਨੂੰ ਪਾਉਣ ਦੀ ਇਕ ਕਵਿਤਾ ਵੀ ਸੁਣਾਈ ਗਈ ਜਿਸ ਦਾ ਕਿ ਵਧੀਕ ਮੁੱਖ ਚੋਣ ਅਫਸਰ ਵੱਲੋਂ ਪ੍ਰਸੰਸਾ ਵੀ ਕੀਤੀ ਗਈ।
      ਵੋਟਾਂ ਨੁੂੰ ਲੈ ਕੇ ਬੀ.ਬੀ.ਕੇ.ਡੀ.ਏ.ਵੀ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਇਕ ਮਾਨਵ ਕੜੀ ਵੀ ਬਣਾਈ ਗਈ।ਸਮਾਗਮ ਮੌਕੇ ਜਿਲ੍ਹਾ ਚੋਣ ਅਫਸਰ ਸ੍ਰ ਸ਼ਿਵਦੁਲਾਰ ਸਿੰਘ ਢਿਲੋਂ ਵੱਲੋਂ ਵਧੀਕ ਮੁੱਖ ਚੋਣ ਅਫਸਰ ਕਵਿਤਾ ਸਿੰਘ ਨੂੰ ਸਨਮਾਨਤ ਵੀ ਕੀਤਾ ਗਿਆ।
     ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਵਿਸ਼ੇਸ਼ ਸਾਰੰਗਲ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮੈਡਮ ਅਲਕਾ ਕਾਲੀਆ, ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਅਤੇ ਪ੍ਰਾਇਮਰੀ ਸਲਵਿੰਦਰ ਸਿੰਘ ਸਮਰਾ ਅਤੇ ਜੁਗਰਾਜ ਸਿੰਘ, ਬੀ.ਬੀ.ਕੇ.ਡੀ.ਏ.ਵੀ ਕਾਲਜ ਦੀ ਪ੍ਰਿੰਸੀਪਲ ਮੈਡਮ ਪੁਸ਼ਪਿੰਦਰ ਵਾਲੀਆ, ਸਵੀਪ ਦੀ ਬ੍ਰਾਂਡ ਐਂਬੈਸਡਰ ਆਰ.ਜੇ ਹੀਰ ਤੋਂ ਇਲਾਵਾ ਹੋਰ ਜਿਲ੍ਹਾ ਅਧਿਕਾਰੀ ਅਤੇ ਕਾਲਜ ਦੀਆਂ ਵਿਦਿਆਰਥਣਾਂ ਹਾਜ਼ਰ ਸਨ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply