Thursday, March 28, 2024

ਚੋਣਾਂ ਦੌਰਾਨ ਨਕਦੀ ਕਢਵਾਉਣ ਤੇ ਜਮ੍ਹਾਂ ਕਰਵਾਉਣ ਸਬੰਧੀ ਬੈਂਕਾਂ ਨਾਲ ਕੀਤੀ ਮੀਟਿੰਗ

ਭੀਖੀ/ਮਾਨਸਾ, 14 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) –  ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਨੇ ਜ਼ਿਲ੍ਹੇ ਦੀਆਂ PUNJ1403201904ਸਾਰੀਆਂ ਬੈਂਕ ਬਰਾਂਚਾ ਦੇ ਪ੍ਰਤੀਨਿਧੀਆਂ ਨੂੰ ਮੀਟਿੰਗ ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਿਸੇ ਖਾਤੇ `ਚੋਂ ਇਕ ਲੱਖ ਰੁਪਏ ਜਾਂ ਇਸ ਤੋਂ ਵੱਧ ਦੀ ਨਗਦੀ ਕਢਵਾਉਣ ਅਤੇ ਜਮ੍ਹਾਂ ਕਰਵਾਉਣ ਦੀ ਸ਼ੱਕੀ ਕਾਰਵਾਈ ਦਾ ਪੂਰਾ ਵੇਰਵਾ ਰੱਖਣ ਦੇ ਨਾਲ-ਨਾਲ ਇਸ ਸਬੰਧੀ ਰੋਜ਼ਾਨਾ ਰਿਪੋਰਟ ਵੀ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਬੈਂਕ ਪ੍ਰਤੀਨਿਧੀਆਂ ਦੁਆਰਾ ਪੈਸੇ ਦੇ ਲੈਣ ਦੇਣ ਦੀ ਪੂਰਨ ਨਿਗਰਾਨੀ ਰੱਖੀ ਜਾਵੇ।
    ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ 10 ਲੱਖ ਰੁਪਏ ਤੱਕ ਦੀ ਨਗਦੀ ਸਬੰਧੀ ਜਾਣਕਾਰੀ ਤੁਰੰਤ ਜ਼ਿਲ੍ਹਾ ਚੋਣ ਅਫ਼ਸਰ ਤੇ ਆਮਦਨ ਕਰ ਵਿਭਾਗ ਦੇ ਨੋਡਲ ਅਫ਼ਸਰ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਗਦੀ ਵੈਨਾਂ ਅਤੇ ਏ.ਟੀ.ਐਮ `ਚ ਪੈਸੇ ਪਾਉਣ ਲਈ ਲਿਜਾਈ ਜਾ ਰਹੀ ਨਗਦ ਰਾਸ਼ੀ ਸਬੰਧੀ ਪੂਰੇ ਦਸਤਾਵੇਜ਼ ਤੇ ਸੁਰੱਖਿਆ ਦੇ ਇੰਤਜ਼ਾਮ ਵੀ ਯਕੀਨੀ ਬਣਾਏ ਜਾਣ।
    ਉਨ੍ਹਾਂ ਐਕਸਾਈਜ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਰਾਬ ਦੇ ਸਟਾਕ, ਸੇਲ ਅਤੇ ਸੰਵੇਦਨਸ਼ੀਲ ਸ਼ਰਾਬ ਦੀਆਂ ਦੁਕਾਨਾਂ ਤੇ ਨਿਗਰਾਨੀ ਰੱਖਣ ਦੇ ਆਦੇਸ਼ ਦਿੱਤੇ ਅਤੇ ਨਾਲ ਹੀ ਰਿਟਰਨਿੰਗ ਅਫ਼ਸਰਾਂ ਅਤੇ ਪੁਲਿਸ ਨਾਲ ਤਾਲਮੇਲ ਰੱਖ ਕੇ ਵੋਟਰਾਂ ਨੂੰ ਲੁਭਾਉਣ ਲਈ ਵਰਤੀ ਜਾਂਦੀ ਸ਼ਰਾਬ ਤੇ ਕੜੀ ਨਜ਼ਰ ਰੱਖੀ ਜਾਵੇ।ਉਨ੍ਹਾਂ ਇਨਕਮ ਟੈਕਸ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਸ਼ੱਕੀ ਨਗਦੀ ਤੇ ਇਨਕਮ ਟੈਕਸ ਅਧਿਕਾਰੀ ਨਿਗਰਾਨੀ ਰੱਖਣਗੇ।
    ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ, ਚੋਣ ਤਹਿਸੀਲਦਾਰ ਗੁਰਚਰਨ ਸਿੰਘ ਮੌਜੂਦ ਸਨ।
 

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply