Thursday, March 28, 2024

ਪੋਸ਼ਣ ਪਖਵਾੜਾ 22 ਮਾਰਚ ਤੱਕ ਮਨਾਇਆ ਜਾਵੇਗਾ – ਵਧੀਕ ਡਿਪਟੀ ਕਮਿਸ਼ਨਰ (ਜ)

ਭੀਖੀ/ਮਾਨਸਾ, 15 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਜ਼ਿਲ੍ਹੇ ਵਿਚ ਪੋਸ਼ਣ ਪਖਵਾੜਾ 22 ਮਾਰਚ ਤੱਕ ਮਨਾਇਆ ਜਾਵੇਗਾ ਜਿਸ ਤਹਿਤ ਪੰਚਾਇਤ ਮੀਟਿੰਗਾਂ ਅਤੇ ਪ੍ਰਭਾਤ ਫੇਰੀਆਂ PUNJ1503201919ਵੀ ਕੱਢੀਆਂ ਜਾਣਗੀਆਂ।
         ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਇਕ ਮੀਟਿੰਗ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਔਰਤਾਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਅਤੇ ਕੁਪੋਸ਼ਣ ਖਿਲਾਫ਼ ਲੜਦੇ ਹੋਏ `ਹਰ ਘਰ ਪੋਸ਼ਣ ਤਿਓਹਾਰ` ਦੇ ਸਿਰਲੇਖ ਹੇਠ ਇਹ ਪੋਸ਼ਣ ਪਖਵਾੜਾ 8 ਮਾਰਚ ਤੋਂ ਸ਼ੁਰੂ ਕੀਤਾ ਗਿਆ ਹੈ ਅਤੇ 22 ਮਾਰਚ ਤੱੱਕ ਮਨਾਇਆ ਜਾ ਰਿਹਾ ਹੈ।
    ਉਨ੍ਹਾਂ ਹਾਜਰ ਵਿਭਾਗਾਂ ਦੇ ਅਧਿਕਾਰੀਆਂ ਕੋਲੋਂ ਪੋਸ਼ਣ ਪਖਵਾੜੇ ਤਹਿਤ ਕੀਤੇ ਜਾ ਰਹੇ ਕੰਮਾਂ ਅਤੇ ਯੋਜਨਾਵਾਂ ਦਾ ਵੇਰਵਾ ਮੰਗਿਆ।ਉਨ੍ਹਾਂ ਸਮੂਹ ਹਾਜਰੀਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੋਸ਼ਣ ਪਖਵਾੜੇ ਤਹਿਤ ਵੱਧ ਤੋਂ ਵੱਧ ਗਤੀਵਿਧੀਆਂ ਕਰਨ ਅਤੇ ਰੋਜ਼ਾਨਾ ਭਾਰਤ ਸਰਕਾਰ ਦੇ ਪੋਰਟਲ ਤੇ ਅਪਲੋਡ ਕੀਤਾ ਜਾਵੇ।ਸਵੱਛ ਭਾਰਤ ਪ੍ਰੇਰਕ ਆਦਿਤਯ ਮਦਾਨ ਨੇ ਦੱਸਿਆ ਕਿ ਇਸ 15 ਰੋਜ਼ਾ ਪੋਸ਼ਣ ਪਖਵਾੜੇ ਤਹਿਤ ਜਿੱਥੇ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਫੈਲਾਈ ਜਾ ਰਹੀ ਹੈ, ਉਥੇ ਹੀ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਦਾ ਭਾਰ ਚੈਕ ਕਰ ਕੇ ਉਨ੍ਹਾਂ ਨੂੰ ਲੋੜੀਂਦੀ ਦਵਾਈ ਵੀ ਮੁਹੱਈਆ ਕਰਵਾਈ ਜਾ ਰਹੀ ਹੈ।
    ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਅਵਿਨਾਸ਼ ਕੌਰ, ਜ਼ਿਲ੍ਹਾ ਕੋਆਰਡੀਨੇਟਰ ਮਗਨਰੇਗਾ ਮਨਦੀਪ ਕੁਮਾਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply