Thursday, April 25, 2024

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜ਼ਿਲ੍ਹਾ ਪਠਾਨਕੋਟ ਦੇ ਪੱਤਰਕਾਰਾਂ ਨਾਲ ਵਿਸ਼ੇਸ਼ ਮੀਟਿੰਗ

PPN1603201907ਪਠਾਨਕੋਟ, 16 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਵਲੋਂ ਲੋਕ ਸਭਾ ਚੋਣਾਂ ਦੇ ਮਹੱਤਵਪੂਰਨ ਅਤੇ ਸਮਾਂਬੱਧ ਕੰਮ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪਠਾਨਕੋਟ ਦੇ ਸਮੂਹ ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਆ ਦੇ ਪੱਤਰਕਾਰਾਂ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਸਥਿਤ ਮੀਟਿੰਗ ਹਾਲ ਵਿੱਚ ਇੱਕ ਵਿਸ਼ੇਸ ਮੀਟਿੰਗ ਕੀਤੀ ਗਈ।ਜਿਸ ਵਿੱਚ ਰਾਜੀਵ ਕੁਮਾਰ ਵਰਮਾ ਵਧੀਕ ਡਿਪਟੀ ਕਮਿਸ਼ਨਰ (ਜ), ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ, ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਹੋਰ ਸਬੰਧਤ ਅਧਿਕਾਰੀ ਵੀ ਹਾਜ਼ਰ ਸਨ।
    ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਲੋਕ ਸਭਾ ਦੀਆਂ ਚੋਣਾਂ ਸਬੰਧੀ 10 ਮਾਰਚ ਤੋਂ ਮਾਡਲ ਕੋਡ ਆਫ਼ ਕੰਡਕਟ ਲਾਗੂ ਕਰ ਦਿੱਤਾ ਗਿਆ ਹੈ। ਜਿਸ ਅਧੀਨ 22 ਅਪ੍ਰੈਲ 2019 ਨੂੰ ਪੰਜਾਬ ਦੀਆਂ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ, 29 ਅਪ੍ਰੈਲ 2019 ਨੂੰ ਨਾਮਜਦਗੀ ਕਾਗਜ਼ ਭਰਨ ਦਾ ਆਖਰੀ ਦਿਨ ਹੋਵੇਗਾ, 30 ਅਪ੍ਰੈਲ ਨਾਮਜਦਗੀ ਕਾਗਜਾਂ ਦੀ ਪੜਤਾਲ ਕੀਤੀ ਜਾਵੇਗੀ, 3 ਮਈ 2019 ਨੂੰ ਨਾਮਜਦਗੀ ਪੱਤਰ ਵਾਪਸ ਲੈਣ ਦਾ ਦਿਨ, 19 ਮਈ 2019 ਨੂੰ ਵੋਟਿੰਗ ਸਵੇਰੇ 8.00 ਵਜੇ ਤੋਂ ਸਾਮ 5.00 ਵਜੇ ਤੱਕ ਹੋਵੇਗੀ ਅਤੇ 23 ਮਈ 2019 ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਅੱਜ ਤੋਂ ਨੋਟੀਫਿਕੇਸ਼ਨ ਹੋਣ ਤੋਂ 10 ਦਿਨ ਪਹਿਲਾ ਤੱਕ ਨਵੇਂ ਵੋਟਰ ਜਿਨ੍ਹਾਂ ਦੀ ਵੋਟ ਅੱਜ ਤੱਕ ਨਹੀਂ ਬਣੀ ਹੈ ਉਹ ਆਨਲਾਈਨ ਅਪਲਾਈ ਕਰ ਕੇ ਜਾਂ ਬੀ.ਐਲ.ਓ ਨਾਲ ਸੰਪਰਕ ਕਰ ਕੇ ਆਪਣਾ ਵੋਟ ਬਣਵਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ 4,85,221 ਵੋਟਰ ਹਨ ਅਤੇ 7016 ਸਰਵਿਸ ਵੋਟਰ ਹਨ, ਇਸ ਤਰਾਂ ਜਿਲ੍ਹਾ ਪਠਾਨਕੋਟ ਵਿੱਚ ਕੁੱਲ 4,92,237 ਵੋਟਰ ਹਨ।ਜਿਲ੍ਹਾ ਪਠਾਨਕੋਟ ਵਿੱਚ 31 ਵੋਟਰ ਐਨ.ਆਰ.ਆਈ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ 574 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਅਤੇ 358 ਪੋਲਿੰਗ ਸਟੇਸ਼ਲ ਲੋਕੇਸ਼ਨ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ 159 ਸੰਵੇਦਨਸੀਲ ਅਤੇ 53 ਅਤਿ ਸੰਵੇਦਨਸੀਲ ਪੋਲਿੰਗ ਬੂਥ ਹਨ ਜਿਨ੍ਹਾਂ ਲਈ ਯੋਗ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਲੋਕ ਸਭਾ ਚੋਣ ਲਈ 1314 ਵੈਲਟ ਯੂਨਿਟ, 723 ਕੰਟਰੋਲ ਯੂਨਿਟ ਅਤੇ 746 ਵੀ.ਵੀ-ਪੈਟ ਦੀ ਵਿਵਸਥਾ ਕੀਤੀ ਗਈ ਹੈ।
     ਜਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਮਾਨਯੋਗ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਲੈਕਟਾਨਿਕ ਅਤੇ ਪ੍ਰਿੰਟ ਮੀਡੀਆ ਵੀ ਆਪਣੀ ਜਿੰਮੇਦਾਰੀ ਨਿਭਾਵੇ ਅਤੇ ਜਿਆਦਾ ਤੋਂ ਜਿਆਦਾ ਨਵੇਂ ਵੋਟਰਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰੇ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply