Friday, March 29, 2024

ਗਤਕਾ ਪੇਟੈਂਟ ਕਰਵਾਉਣ ਵਿਰੁੱਧ ਕਨੂੰਨੀ ਕਾਰਵਾਈ ਕਰੇਗੀ ਸ਼੍ਰੋਮਣੀ ਕਮੇਟੀ – ਲੌਂਗੋਵਾਲ

ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –     ਬਾਣੀ ਅਤੇ ਬਾਣੇ ਅਧਾਰਿਤ ਸਿੱਖ ਸ਼ਸ਼ਤਰ ਕਲਾ ਗਤਕਾ ਨੂੰ ਦਿੱਲੀ ਦੀ ਇਕ ਫ਼ਰਮ ਵੱਲੋਂ ਸਿੱਖ SGPC Logoਸ਼ਸ਼ਤਰ ਵਿਦਿਆ ਅਤੇ ਗਤਕੇ ਦੇ ਨਾਂ ਨੂੰ ਟਰੇਡ ਮਾਰਕ ਕਨੂੰਨ ਤਹਿਤ ਪੇਟੈਂਟ ਕਰਵਾਉਣ ਦੀ ਸਖ਼ਤ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਬੰਧਤ ਫ਼ਰਮ ਨੂੰ ਤਾੜਨਾ ਕਰਦਿਆਂ ਕਿਹਾ ਕਿ ਸਿੱਖ ਕੌਮ ਆਪਣੇ ਇਤਿਹਾਸ ਅਤੇ ਵਿਰਾਸਤ ਨਾਲ ਜੁੜੀ ਗੁਰੂ ਬਖ਼ਸ਼ਿਸ਼ ਪੁਰਾਤਨ ਵਿਰਾਸਤੀ ਯੁੱਧ ਕਲਾ ਨਾਲ ਛੇੜ-ਛਾੜ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਿਚਾਰ ਅਧੀਨ ਹੈ। ਇਸ ਸਾਰੀ ਅਵੱਗਿਆ ਲਈ ਕੌਣ-ਕੌਣ ਜ਼ਿੰਮੇਵਾਰ ਹੈ, ਇਸ ਦੀ ਤਹਿ ਤੱਕ ਪੜਤਾਲ ਕੀਤੀ ਜਾਵੇਗੀ।ਉਨ੍ਹਾਂ ਸਬੰਧਤ ਫ਼ਰਮ ਨੂੰ ਤੁਰੰਤ ਆਪਣੀ ਗਲਤੀ ਲਈ ਸਿੱਖ ਕੌਮ ਪਾਸੋਂ ਮਾਫ਼ੀ ਮੰਗਣ ਲਈ ਕਿਹਾ।ਭਾਰਤੀ ਟਰੇਡ ਮਾਰਕ ਕਨੂੰਨ ਅਨੁਸਾਰ ਨਵੀਂ ਕਾਢ ਨੂੰ ਹੀ ਪੇਟੈਂਟ ਕਰਵਾਇਆ ਜਾ ਸਕਦਾ ਹੈ, ਪਰੰਤੂ ਗਤਕਾ ਅਤੇ ਸਿੱਖ ਸ਼ਸਤਰ ਵਿਦਿਆ ਸਾਡੇ ਧਰਮ, ਵਿਰਸੇ ਅਤੇ ਗੁਰ-ਇਤਿਹਾਸ ਦਾ ਅਟੁੱਟ ਅੰਗ ਅਤੇ ਸਮੁੱਚੀ ਕੌਮ ਦੀ ਵਿਰਾਸਤ ਹੈ।ਇਹ ਕਿਸੇ ਦੀ ਨਿੱਜੀ ਜਗੀਰ ਨਹੀਂ ਹਨ।ਉਨ੍ਹਾਂ ਕਿਹਾ ਕਿ ਫਰਮ ਦੀ ਇਸ ਕੋਝੀ ਹਰਕਤ ਨਾਲ ਸਿੱਖ ਕੌਮ ਵਿਚ ਰੋਸ ਹੈ।ਸ਼੍ਰੋਮਣੀ ਕਮੇਟੀ ਇਸ ਹਰਕਤ ਦੀ ਸਖ਼ਤ ਨਿੰਦਾ ਕਰਦਿਆਂ ਸਬੰਧਤ ਫਰਮ ਨੂੰ ਤਾੜਨਾ ਕਰਦੀ ਹੈ ਕਿ ਉਹ ਤੁਰੰਤ ਆਪਣੀ ਗਲਤੀ ਦੀ ਸਿੱਖ ਕੌਮ ਪਾਸੋਂ ਮੁਆਫ਼ੀ ਮੰਗ ਕੇ ਇਸ ਨੂੰ ਵਾਪਸ ਲਏ ਨਹੀਂ ਤਾਂ ਸਖ਼ਤ ਕਨੂੰਨੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਨੂੰਨੀ ਕਾਰਵਾਈ ਲਈ ਵਕੀਲਾਂ ਨਾਲ ਸਲਾਹ ਮਸ਼ਵਰਾ ਕੀਤਾ ਜਾ ਰਿਹਾ ਹੈ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply