Thursday, April 18, 2024

ਦਿੱਲੀ ਸਿੱਖ ਗੁਰਦੁਅਰਾ ਪ੍ਰਬੰਧਕ ਕਮੇਟੀ ਨੇ ਸਾਰਿਆਂ ਲਈ ਸਿੱਖਿਆ ਲਹਿਰ ਚਲਾਈ

ਸਿੱਖੀ ਦੇ ਪ੍ਰਚਾਰਕਾਂ ਦੇ ਬੱਚਿਆਂ ਲਈ ਫੀਸਾਂ `ਚ ਵੱਡੀਆਂ ਰਿਆਇਤਾਂ ਦਾ ਐਲਾਨ
ਨਵੀਂ ਦਿੱਲੀ, 21 ਮਾਰਚ (ਪੰਜਾਬ ਪੋਸਟ ਬਿਊਰੋ) – ਸਾਰੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਨ ਵੱਲ ਇੱਕ ਵੱਡੀ ਪਲਾਂਘ ਪੁੱਟਦਿਆਂ Sirsa Manjinderਦਿੱਲੀ ਸਿੱਖ ਗੁਰਦੁਅਰਾ ਪ੍ਰਬੰਧਕ ਕਮੇਟੀ ਨੇ ਸਾਰਿਆਂ ਲਈ ਸਿੱਖਿਆ ਲਹਿਰ ਸ਼ੁਰੂ ਕਰਨ ਅਤੇ ਵੱਖ-ਵੱਖ ਵਰਗਾਂ ਦੇ ਵਿਦਿਆਰਥੀਆਂ ਲਈ ਫੀਸਾਂ ਵਿੱਚ ਵੱਡੀਆਂ ਰਿਆਇਤਾਂ ਦਾ ਐਲਾਨ ਕੀਤਾ ਹੈ।
    ਜਾਰੀ ਕੀਤੇ ਗਏ ਬਿਆਨ ਵਿੱਚ ਦਿੱਲੀ ਸਿੱਖ ਗੁਰਦੁਅਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਸਿੱਖੀ ਸੰਸਥਾਂ ਨੇ ਸਾਰਿਆਂ ਲਈ ਸਿੱਖਿਆ ਯਕੀਨੀ ਬਣਾਉਣ ਵਾਸਤੇ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ।ਉਨ੍ਹਾਂ ਦੱਸਿਆ ਕਿ ਇਸ ਦਿਸ਼ਾ ਵਿੱਚ ਪਹਿਲੀ ਕਦਮ ਵਜੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਇਸ ਦੇ ਸਾਰੇ ਮੁਲਾਜ਼ਮਾਂ ਦੇ ਬੱਚਿਆਂ, ਰਾਸ਼ਟਰੀ ਰਾਜਧਾਨੀ ਦੀਆਂ ਸਾਰੀਆਂ ਸਿੰਘ ਸਭਾਵਾਂ ਦੇ ਗ੍ਰੰਥੀ ਅਤੇ ਰਾਗੀ ਸਿੰਘਾਂ ਦੇ ਬੱਚਿਆਂ ਅਤੇ ਇਨ੍ਹਾਂ ਦੇ ਸੇਵਾਦਾਰਾਂ ਦੇ ਬੱਚਿਆਂ ਲਈ ਟਿਊਸ਼ਨ ਫੀਸ 100 ਫੀਸਦੀ ਮਾਫ ਕੀਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਹ ਸਾਰਿਆਂ ਲਈ ਸਿੱਖਿਆ ਦੀ ਦਿਸ਼ਾ ਵਿੱਚ ਇੱਕ ਬਹੁਤ ਵੱਡਾ ਕਦਮ ਹੈ।ਉਨ੍ਹਾਂ ਕਿਹਾ ਕਿ ਬਹੁਤ ਮਹਿੰਗੀ ਸਿੱਖਿਆ ਦੇ ਇਸ ਯੁਗ ਵਿੱਚ 100 ਫੀਸਦੀ ਟਿਊਸ਼ਨ ਫੀਸ ਦੀ ਛੋਟ ਨਾਲ ਬੱਚਿਆਂ ਦੇ ਮਾਪਿਆਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ।
    ਸਿਰਸਾ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਅਰਾ ਪ੍ਰਬੰਧਕ ਕਮੇਟੀ ਦੇਸ਼ ਦਾ ਭਵਿੱਖ ਵਿਦਿਆਰਥੀਆਂ ਦੀ ਸਿੱਖਿਆ ਪ੍ਰਤੀ ਆਪਣੀ ਜ਼ਿੰਮੇਵਾਰੀ ਤੋਂ ਭਲੀ ਭਾਂਤ ਜਾਣੂੰ ਹੈ।ਉਨ੍ਹਾਂ ਕਿਹਾ ਕਿ ਇਹ ਤਾਂ ਹਾਲੀ ਸ਼ੁਰੂਆਤ ਹੈ ਭਵਿੱਖ ਵਿੱਚ ਹੋਰ ਅਹਿਮ ਫੈਸਲੇ ਇਸ ਦਿਸ਼ਾ ਵਿੱਚ ਲਏ ਜਾਣਗੇ।

Check Also

ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ) – ਅੰਮ੍ਰਿਤਸਰ ਲੋਕ ਸਭਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ …

Leave a Reply