Saturday, April 20, 2024

ਦਿਵਆਂਗ ਵਿਅਕਤੀਆਂ ਦੀ ਵੋਟ ਬਣਾਉਣ ਲਈ ਕੀਤੀ ਰਜਿਸਟਰੇਸ਼ਨ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਮੁੱਖ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਦਿਵਆਂਗ Voterਵਿਅਕਤੀਆਂ ਦੀਆਂ ਵੱਧ ਤੋਂ ਵੱਧ ਵੋਟਾਂ ਬਣਾਈਆਂ ਜਾਣ ਅਤੇ ਇਨ੍ਹਾਂ ਨੂੰ ਆਪਣੀ ਵੋਟ ਦੇ ਅਧਿਕਾਰ ਬਾਰੇ ਜਾਣੂੰ ਕਰਵਾਇਆ ਜਾਵੇ।ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾ ਤਹਿਤ ਨਰਿੰਦਰ ਸਿੰਘ ਪਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਅਫਸਰ ਅੰਮ੍ਰਿਤਸਰ ਵੱਲੋਂ ਸੰਸਥਾ ਕਮਿਊਨਟੀ ਹੋਮ ਫਾਰ ਮੈਟਲੀ ਰਿਟਾਇਰਡਿਡ ਅਤੇ ਸਟੇਜ ਆਫਟਰ ਕੇਅਰ ਹੋਮ ਵਿੱਚ ਰਹਿ ਰਹੀਆ ਲੜਕੀਆਂ ਦੀਆਂ ਨਵੀਂਆਂ  ਵੋਟਾਂ ਬਣਾਉਣ ਲਈ ਇਕ ਕੈਂਪ ਦਾ ਆਯੋਜਨ ਕੀਤਾ ਗਿਆ।  
     ਪਨੁੂੰ ਨੇ ਦੱਸਿਆ ਕਿ ਲੱਗਭਗ 25 ਲੜਕੀਆਂ ਦੇ ਵੋਟ ਬਣਾਉਣ ਦੇ ਫਾਰਮ ਭਰੇ ਗਏ ਅਤੇ ਉਨ੍ਹਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਵੀ ਕੀਤਾ ਗਿਆ।ਪਨੂੰ ਨੇ ਦੱਸਿਆ ਕਿ ਇਸੇ ਲੜੀ ਤਹਿਤ ਪਿੰਗਲਵਾੜਾ, ਅੰਧ ਵਿਦਿਆਲਾ ਵਿਖੇ ਵੀ ਕੈਂਪ ਲਗਾਏ ਜਾਣਗੇ ਅਤੇ ਵੱਧ ਤੋਂ ਵੱਧ ਦਿਵਆਂਗ ਵਿਅਕਤੀਆਂ ਦੀ ਵੋਟ ਬਣਾਈ ਜਾਵੇਗੀ।ਇਸ ਮੌਕੇ ਸਮਾਜਿਕ ਸੁਰੱਖਿਆ ਵਿਭਾਗ ਅਤੇ ਕੇਅਰ ਹੋਮ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply