Friday, March 29, 2024

ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਪਾਬੰਦੀ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਫ਼ੌਜਦਾਰੀ Ban Ordersਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
    ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਰਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ।ਇਸ ਲਈ ਮਨੁੱਖੀ ਜਾਨਾਂ ਅਤੇ ਸਰਕਾਰੀ ਜਾਇਦਾਦ ਨੂੰ ਬਚਾਉਣ ਦੇ ਮੰਤਵ ਨਾਲ ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਜਲਨਸ਼ੀਲ ਪਦਾਰਥਾਂ ਦੀ ਵਰਤੋ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਨਾ ਕਰਨ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 15 ਮਈ 2019 ਤੱਕ ਲਾਗੂ ਰਹੇਗਾ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply