Friday, April 19, 2024

ਡੀ.ਏ.ਵੀ ਪਬਲਿਕ ਸਕੂਲ ਵਲੋਂ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੁੰ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 23 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਵੱਲੋਂ ਸ਼ਹੀਦ ਭਗਤ ਸਿੰਘ, PUNJ2301201912ਸੁਖਦੇਵ ਅਤੇ ਰਾਜਗੁਰੂ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ `ਤੇ ਸ਼ਰਧਾਂਜਲੀ ਭੇਂਟ ਕੀਤੀ ਗਈ।ਭਗਤ ਸਿੰਘ ਇੱਕ ਅਜਿਹੇ ਮਹਾਨ ਕ੍ਰਾਂਤੀਕਾਰੀ ਸਨ, ਜਿੰਨ੍ਹਾਂ ਨੇ ਭਾਰਤ ਦੇਸ਼ ਨੂੰ ਅਜ਼ਾਦ ਕਰਵਾਵੁਣ ਲਈ ਕੁਰਬਾਨੀ ਦੇ ਦਿੱਤੀ।ਜਲ੍ਹਿਆਂਵਾਲੇ ਬਾਗ ਦੀ ਘਟਨਾ ਨੇ ਭਗਤ ਸਿੰਘ ਦੇ ਜ਼ਹਿਨ `ਤੇ ਬਹੁਤ ਅਸਰ ਪਾਇਆ, ਉਸ ਸਮੇਂ ਭਗਤ ਸਿੰਘ ਦੀ ਉਮਰ 12 ਵਰ੍ਹਿਆਂ ਦੀ ਸੀ।1928 ਈ: ਵਿੱਚ ਸਾਈਮਨ ਕਮਿਸ਼ਨ ਦਾ ਵਿਰੋਧ ਕਰਦੇ ਹੋਏ ਲਾਲਾ ਲਾਜਪਤ ਰਾਇ ਦੀ ਲਾਠੀਚਾਰਜ ਦੌਰਾਨ ਹੋਈ ਮੌਤ ਨੇ ਸ਼ਹੀਦ ਭਗਤ ਸਿੰਘ ਦੇ ਮਨ ਵਿੱਚ ਬਦਲੇ ਦੀ ਭਾਵਨਾ ਨੂੰ ਉਜਾਗਰ ਕਰ ਦਿੱਤਾ।ਉਨ੍ਹਾਂ ਨੇ ਆਪਣੇ ਸਾਥੀਆਂ ਸੁਖਦੇਵ ਅਤੇ ਰਾਜਗੁਰੂ ਨਾਲ ਮਿਲ ਕੇ ਅੰਗਰੇਜ਼ ਅਫ਼ਸਰ ਸਕਾਟ ਨੂੰ ਮਾਰਨ ਦੀ ਸਾਜਿ਼ਸ਼ ਰਚੀ ਪਰ ਭੁਲੇਖੇ ਦੇ ਕਾਰਨ ਉਨ੍ਹਾਂ ਨੇ ਜਾਨ.ਪੀ. ਸਾਂਡਰਸ ਨੂੰ ਮਾਰ ਦਿੱਤਾ।1929 ਵਿੱਚ ਲੋਕ ਭਲਾਈ ਬਿੱਲ ਅਤੇ ਵਪਾਰ ਵਿਵਾਦ ਐਕਟ ਦੇ ਵਿਰੋਧ ਕਰਨ ਲਈ ਉਨ੍ਹਾਂ ਨੇ ਅਸੈਂਬਲੀ ਵਿੱਚ ਬੰਬ ਸੁੱਟੇ ਅਤੇ ਆਪਣੇ ਆਪ ਨੂੰ ਕਾਨੂੰਨ ਦੇ ਹਵਾਲੇ ਕਰ ਦਿੱਤਾ।ਦੋਸ਼ੀ ਸਿੱਧ ਹੋਣ ਕਰਕੇ ਉਨ੍ਹਾਂ ਨੂੰ 23 ਮਾਰਚ 1931 ਵਿੱਚ ਲਾਹੌਰ ਜੇਲ੍ਹ ਵਿੱਚ ਫਾਂਸੀ ਦੀ ਸਜ਼ਾ ਦਿੱਤੀ ਗਈ ।
    ਸਕੂਲ ਦੇ ਅਧਿਆਪਕਾਂ ਨੇ ਕਿਹਾ ਕਿ ਇੰਨ੍ਹਾਂ ਸ਼ਹੀਦਾਂ ਦਾ ਦੇਸ਼ ਦੇ ਪ੍ਰਤੀ ਪਿਆਰ, ਲਗਨ ਅਤੇ ਦੇਸ਼ ਭਗਤੀ ਤੇ ਅੰਗਰੇਜ਼ਾਂ ਤੋਂ ਦੇਸ਼਼ ਨੂੰ ਅਜ਼ਾਦ ਕਰਾਉਣ ਦੀ ਤਾਂਘ ਅੱਜ ਦੇ ਨੌਜਵਾਨਾਂ ਲਈ ਇੱਕ ਪ੍ਰੇਰਨਾਸ੍ਰੋਤ ਹੈ ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ੍ਰ੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਨੌਜਵਾਨਾਂ ਨੂੰ ਭਗਤ ਸਿੰਘ ਦੀ ਕੁਰਬਾਨੀ ਤੋਂ ਸੇਧ ਲੈਣੀ ਚਾਹੀਦੀ ਹੈ।
    ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਨੌਜਵਾਨਾਂ/ ਵਿਦਿਆਰਥੀਆਂ ਨੁੰ ਸੰਬੋਧਨ ਕਰਦੇ ਹੋਏ ਕਿਹਾ ਕਿ ਇੰਨ੍ਹਾਂ ਸ਼ਹੀਦਾਂ ਦੁਆਰਾ ਅਪਣਾਈ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦੀ ਭਾਵਨਾ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ।ਊਨ੍ਹਾਂ ਨੇ ਇਹ ਵੀ ਕਿਹਾ ਕਿ ਇੰਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅਜ਼ਾਦ ਹੋਏ ਭਾਰਤ ਉਤੇ ਸਾਨੂੰ ਮਾਣ ਹੈ ਅਤੇ ਸਾਨੂੰ ਇਸ ਮੁਸ਼ਕਲਾਂ ਨਾਲ ਮਿਲੀ ਅਜ਼ਾਦੀ ਨੂੰ ਬਣਾਏ ਰੱਖਣ ਦਾ ਪ੍ਰਣ ਲੈਣਾ ਚਾਹੀਦਾ ਹੈ ।  

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply