Thursday, March 28, 2024

ਕੈਥਲ ਦੇ ਪਿੰਡ ’ਚ ਸਿੱਖਾਂ ’ਤੇ ਹਮਲੇ ਦੇ ਦੋਸ਼ੀਆਂ ਦੀ ਦਿੱਲੀ ਕਮੇਟੀ ਨੇ ਮੰਗੀ ਤੁਰੰਤ ਗਿ੍ਫਤਾਰੀ

ਮੌਕੇ ’ਤੇ ਜਾਣਕਾਰੀ ਹਾਸਲ ਕਰਨ ਵਾਸਤੇ ਭੇਜਾਂਗੇ ਟੀਮ – ਸਿਰਸਾ
ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ ਬਿਊਰੋ) – ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿਚ ਪਿੰਡ ਬਦਸੂਈ ਵਿਖੇ ਵਾਪਰੀ ਘਟਨਾ ਵਿਚ Manjinder Sirsaਗੁਰਦੁਆਰਾ ਸਾਹਿਬ ਨੂੰ ਲੈ ਕੇ ਹੋਏ ਵਿਵਾਦ ਵਿੱਚ ਇਕ ਵਿਅਕਤੀ ਦੀ ਮੌਤ ਤੇ 15 ਹੋਰ ਦੇ ਜ਼ਖ਼ਮੀ ਹੋਣ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੰਭੀਰ ਨੋਟਿਸ ਲਿਆ ਹੈ।ਜਾਰੀ ਕੀਤੇ ਇਕ ਬਿਆਨ ਵਿੱਚ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਘਟਨਾ ਦੀ ਜਾਣਕਾਰੀ ਮਿਲਣ ’ਤੇ ਹੈਰਾਨੀ ਹੋਈ ਹੈ ਕਿ ਗੁਰਦੁਆਰਾ ਸਾਹਿਬ ਨੂੰ ਲੈ ਕੇ ਵਿਵਾਦ ਵਿੱਚ ਕੁੱਝ ਵਿਅਕਤੀਆਂ ਨੇ ਸਿੱਖ ਭਾਈਚਾਰੇ ਦੇ ਮੈਂਬਰਾਂ ’ਤੇ ਹਮਲਾ ਬੋਲ ਦਿੱਤਾ।ਉਨਾਂ ਨੇ
 ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਆਖਿਆ ਹੈ ਕਿ ਉਹ ਮਾਮਲੇ ਦੇ ਦੋਸ਼ੀਆਂ ਨੂੰ ਤੁਰੰਤ ਗਿ੍ਰਫਤਾਰ ਕੀਤੇ ਜਾਣ ਦੇ ਹੁਕਮ ਦੇਣ।
    ਸਿਰਸਾ ਨੇ ਕਿਹਾ ਕਿ ਹਮਲੇ ਵਿਚ ਮਾਰੂ ਹਥਿਆਰ ਵਰਤੇ ਗਏ, ਜਿਸ ਕਾਰਨ 50 ਸਾਲਾ ਸ਼ਮਸ਼ੇਰ ਸਿੰਘ ਦੀ ਮੌਤ ਹੋ ਗਈ ਜਦਕਿ 15 ਹੋਰ ਵਿਅਕਤੀ ਫੱਟੜ ਹੋ ਗਏ।ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸਿੱਖਾਂ ਨੂੰ ਆਪਣੇ ਧਰਮ ਦਾ ਪਾਲਣ ਕਰਨ ’ਤੇ ਆਪਣੇ ਹੀ ਮੁਲਕ ਵਿਚ ਨਿਸ਼ਾਨਾ ਬਣਾਇਆ ਜਾ ਰਿਹਾ ਹੈ ।
    ਉਹਨਾਂ ਕਿਹਾ ਕਿ ਉਹਨਾਂ ਨੂੰ  ਜਾਣਕਾਰੀ ਮਿਲੀ ਹੈ ਕਿ ਇਸ ਹਮਲੇ ਪਿੱਛੇ ਮੁੱਖ ਦੋਸ਼ੀ ਓਮ ਪ੍ਰਕਾਸ਼ ਤੇ ਹੋਰਨਾਂ ਖਿਲਾਫ ਧਾਰਾ 148, 140, 323, 324 ਅਤੇ 302 ਆਈ.ਪੀ.ਸੀ ਤਹਿਤ ਕੇਸ ਤਾਂ ਦਰਜ ਕਰ ਲਿਆ ਗਿਆ ਹੈ, ਪਰ ਹਾਲੇ ਤੱਕ ਪੁਲਿਸ ਨੇ ਰਸਮੀ ਤੌਰ ’ਤੇ ਕਿਸੇ ਨੂੰ  ਗ੍ਰਿਫਤਾਰ ਨਹੀਂ ਕੀਤਾ।ਉਹਨਾਂ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਅਪੀਲ ਕੀਤੀ ਕਿ ਉਹ ਕੇਸ ਵਿਚ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤੇ ਜਾਣ ਦੇ ਹੁਕਮ ਜਾਰੀ ਕਰਨ।
    ਉਹਨਾਂ ਕਿਹਾ ਕਿ ਦੇਸ਼ ਵਿਚ ਸਿੱਖਾਂ ਦੀ ਪ੍ਰਤੀਨਿਧ ਸਿੱਖ ਸੰਸਥਾ ਹੋਣ ਦੇ ਨਾਅਤੇ ਇਹ ਡੀ.ਐਸ.ਜੀ.ਐਮ.ਸੀ ਦੀ ਜ਼ਿੰਮੇਵਾਰੀ ਬਣਦੀ ਹੈ, ਕਿ ਉਹ ਦੇਸ਼ ਵਿਦੇਸ਼ ਵਿੱਚ ਵੱਸਦੇ ਸਿੱਖਾਂ ਦੀ ਰਾਖੀ ਵਾਸਤੇ ਕੰਮ ਕਰੇ।ਉਹਨਾਂ ਕਿਹਾ ਕਿ ਡੀ.ਐਸ.ਜੀ.ਐਮ.ਸੀ ਵੱਲੋਂ ਪਿੰਡ ਬਦਸੂਈ ਵਿੱਚ ਇੱਕ ਟੀਮ ਭੇਜ ਕੇ ਮਾਮਲੇ ਦੇ ਅਸਲ ਤੱਥ ਹਾਸਲ ਕੀਤੇ ਜਾਣਗੇ ਤੇ ਸਿੱਖ ਭਾਈਚਾਰੇ ਦੇ ਮੈਂਬਰਾਂ ’ਤੇ ਹਮਲੇ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਾਸਤੇ ਉਹਨਾਂ ਖਿਲਾਫ ਕੇਸਾਂ ਲਈ ਕਾਨੂੰਨੀ ਚਾਰਾਜੋਈ ਵੀ ਕੀਤੀ ਜਾਵੇਗੀ।ਉਹਨਾਂ ਕਿਹਾ ਕਿਹਾ ਜੋ ਵੀ ਮਦਦ ਭਾਈਚਾਰਾ ਮੰਗੇਗਾ ਦਿੱਲੀ ਕਮੇਟੀ ਪ੍ਰਦਾਨ ਕਰੇਗੀ।
           

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply