Thursday, March 28, 2024

`ਬੇਟੀ ਬਚਾਓ, ਬੇਟੀ ਪੜਾਓ` ਦੇ ਨਾਮ `ਤੇ ਠੱਗੀ ਦਾ ਸ਼ਿਕਾਰ ਨਾ ਹੋਣ ਲੋਕ – ਡਿਪਟੀ ਕਮਿਸ਼ਨਰ

ਲੋਕਾਂ ਨੂੰ ਗੁੰਮਰਾਹ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ
ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਬੇਟੀ ਬਚਾਓ-ਬੇਟੀ ਪੜਾਓ ਸਕੀਮ ਤਹਿਤ ਧੀਆਂ ਦੇ Shiv Dular Singh DCਮਾਪਿਆਂ ਨੂੰ ਸਰਕਾਰ ਵੱਲੋਂ 2-2 ਲੱਖ ਰੁਪਏ ਮਿਲਣ ਦਾ ਭਰੋਸਾ ਦੇ ਕੇ ਠੱਗ ਕਿਸਮ ਦੇ ਸ਼ਰਾਰਤੀ ਅਨਸਰਾਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਭੋਲੇ-ਭਾਲੇ ਲੋਕਾਂ ਨਾਲ ਠੱਗੀਆਂ ਮਾਰਨ ਦੀਆਂ ਆ ਰਹੀਆਂ ਖਬਰਾਂ ਨੂੰ ਗੰਭੀਰਤਾ ਨਾਲ ਲੈਂਦੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਜਿੱਥੇ ਪੁਲਿਸ ਨੂੰ ਅਜਿਹੇ ਅਨਸਰਾਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਹਦਾਇਤ ਕੀਤੀ ਹੈ, ਉਥੇ ਲੋਕਾਂ ਨੂੰ ਅਜਿਹੇ ਠੱਗ ਟੋਲੇ ਤੋਂ ਸੁਚੇਤ ਰਹਿਣ ਦਾ ਸੱਦਾ ਦਿੰਦੇ ਕਿਹਾ ਕਿ ਸਰਕਾਰ ਦੀ ਅਜਿਹੀ ਕੋਈ ਸਕੀਮ ਨਹੀਂ ਹੈ, ਜਿਸ ਤਹਿਤ ਧੀਆਂ ਨੂੰ ਇਹ ਪੈਸੇ ਦਿੱਤੇ ਦਾ ਸਕਦੇ ਹੋਣ।  
           ਉਨਾਂ ਕਿਹਾ ਕਿ ਜੋ ਵੀ ਲੋਕ ਪੈਸੇ ਖਾਤੇ ਵਿਚ ਆਉਣ ਜਾਂ ਮਿਲਣ ਦੇ ਭਰੋਸੇ ਦੇ ਰਹੇ ਹਨ, ਉਹ ਸਿਰਫ ਗੁੰਮਰਾਹਕੁੰਨ ਹਨ।ਉਨਾਂ ਪਿੰਡਾਂ ਦੇ ਨੰਬਰਦਾਰਾਂ ਤੇ ਸਰਪੰਚਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਅਜਿਹਾ ਕੋਈ ਫਾਰਮ ਤਸਦੀਕ ਨਾ ਕਰਨ, ਕਿਉਂਕਿ ਇਹ ਕੇਵਲ ਝੂਠ ਹੈ ਅਤੇ ਲੋਕ ਤੁਹਾਡੇ ਕੋਲੋਂ ਫਾਰਮ ਤਸਦੀਕ ਕਰਵਾ ਕੇ ਸ਼ਹਿਰ ਦਫਤਰਾਂ ਦੇ ਬੈਂਕਾਂ ਦੇ ਚੱਕਰ ਕੱਟ ਕੇ ਆਪਣਾ ਸਮਾਂ ਤੇ ਪੈਸਾ ਦੋਵੇਂ ਬਰਬਾਦ ਕਰਦੇ ਹਨ।ਉਨਾਂ ਸਾਰੇ ਤਹਿਸੀਲਾਂ ਦੇ ਐਸ.ਡੀ.ਐਮ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਇਸ ਠੱਗ ਟੋਲੇ, ਜੋ ਕਿ ਅਜਿਹੀਆਂ ਅਫਵਾਹਾਂ ਫੈਲਾ ਰਹੇ ਹਨ, ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਣ।ਉਨਾਂ ਦੱਸਿਆ ਕਿ ਅੱਜ ਬਾਬਾ ਬਕਾਲਾ ਸਾਹਿਬ ਖੇਤਰ ਵਿਚ ਅਜਿਹੀਆਂ ਠੱਗੀਆਂ ਮਾਰਨ ਵਾਲੇ ਇਕ ਅਨਸਰ ਨੂੰ ਪੁਲਿਸ ਨੇ ਗ੍ਰਿਫਤਾਰ ਵੀ ਕੀਤਾ ਹੈ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply