Friday, March 29, 2024

ਮਾਲ ਰੋਡ ਸਕੂਲ ਦੇ ਵੇਹੜੇ ਵਿੱਚ ਪ੍ਰਿੰਸੀਪਲ ਮਨਦੀਪ ਕੌਰ ਦਾ ਹੋਇਆ ਭਰਵਾਂ ਸੁਆਗਤ

PPN09091420

ਅੰਮ੍ਰਿਤਸਰ, 9 ਸਤੰਬਰ (ਜਗਦੀਪ ਸਿੰਘ ਸੱਗੂ)- ਸਿੱਖਿਆ ਵਿਭਾਗ ਪੰਜਾਬ ਵਲੋਂ ਪ੍ਰਿੰਸੀਪਲ ਮਨਦੀਪ ਕੌਰ ਨੂੰ ਸਟੇਟ ਐਵਾਰਡ ਨਾਲ ਨਵਾਜਣ ਉਪਰੰਤ ਅੱਜ ਸਰਕਾਰੀ ਕੰਨਿਆ ਸੈਕੰਡਰੀ ਸਕੂਲ, ਮਾਲ ਰੋਡ ਦੇ ਵਿਹੜੇ ਵਿਚ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਦੁਆਰਾ ਪ੍ਰਿੰਸੀਪਲ ਮੈਡਮ ਦਾ ਭਰਵਾਂ ਸੁਆਗਤ ਕੀਤਾ ਗਿਆ। ਸਮੂਹ ਅਧਿਆਪਕਾਂ ਨੇ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਅਰਪਣ ਕਰਦਿਆਂ ਉਨ੍ਹਾਂ ਲਈ ਭਵਿੱਖਮੁਖੀ ਸ਼ੁਭ ਕਾਮਨਾਵਾਂ ਪੇਸ਼ ਕੀਤੀਆਂ। ਇਸ ਮੌਕੇ ਵਿਦਿਆਰਥੀਆਂ ਨੇ ਢੋਲ ਦੇ ਡੱਗੇ ਉਪਰ ਆਪਣੇ ਮਨ ਦੇ ਹਾਵ ਭਾਵ ਪ੍ਰਗਟਾਏ।ਇਸ ਮੌਕੇ ਪ੍ਰਿੰਸੀਪਲ ਮਨਦੀਪ ਕੌਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਇਹ ਸਨਮਾਨ ਅਸਲ ਵਿਚ ਮੇਰਾ ਸਨਮਾਨ ਨਹੀਂ ਸਗੋਂ ਮਾਲ ਰੋਡ ਸਕੂਲ ਦੇ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਦਾ ਸਨਮਾਨ ਹੈ ਜਿਨ੍ਹਾਂ ਦੀ ਲਗਨ, ਮਿਹਨਤ, ਦ੍ਰਿੜਤਾ ਤੇ ਪ੍ਰਤੀਬੱਧਤਾ ਕਾਰਨ ਹੀ ਇਸ ਸਕੂਲ ਨੇ ਅਕਾਦਮਿਕ, ਸਭਿਆਚਾਰਕ ਅਤੇ ਖੇਡ ਜਗਤ ਵਿਚ ਆਪਣਾ ਲੋਹਾ ਮਨਵਾਇਆ ਹੈ।
ਇਸ ਅਵਸਰ ‘ਤੇ ਸ੍ਰੀਮਤੀ ਰਸ਼ਮੀ ਬਿੰਦਰਾ, ਸ੍ਰੀਮਤੀ ਰਮਨ ਕਾਲੀਆ, ਸ੍ਰੀਮਤੀ ਗੁਰਅੰਮ੍ਰਿਤ ਕੌਰ, ਸ੍ਰੀਮਤੀ ਜਤਿੰਦਰ ਕੌਰ, ਸ੍ਰੀਮਤੀ ਇੰਦਰਮੋਹਨੀ, ਸ੍ਰੀਮਤੀ ਬਲਜੀਤ ਕੌਰ, ਸ੍ਰੀਮਤੀ ਮਨਦੀਪ ਕੌਰ, ਸ੍ਰੀਮਤੀ ਹਰਸ਼ਿੰਦਰ ਕੌਰ, ਸ੍ਰੀਮਤੀ ਬਲਵਿੰਦਰ ਕੌਰ, ਸ. ਅਮਰਜੀਤ ਸਿੰਘ ਕਾਹਲੋਂ, ਸ੍ਰੀਮਤੀ ਸਾਰੀਕਾ, ਸ੍ਰੀਮਤੀ ਅਲਕਾ ਰਾਣੀ ਸ਼ਰਮਾ, ਸ੍ਰੀਮਤੀ ਸ਼ਾਲੂ ਚਤਰਥ, ਸ੍ਰੀਮਤੀ ਬਿੰਦੂ ਬਾਲਾ, ਸ੍ਰੀਮਤੀ ਅੰਕੁਸ਼ ਮਹਾਜਨ, ਸ੍ਰੀਮਤੀ ਰਮਨਦੀਪ ਕੌਰ, ਸ. ਪਰਮ ਆਫਤਾਬ ਸਿੰਘ, ਸ੍ਰੀਮਤੀ ਮੀਨਾਕਸ਼ੀ, ਸ. ਮੋਹਕਮ ਸਿੰਘ, ਸ. ਮਹਿੰਦਰਪਾਲ ਸਿੰਘ, ਸ. ਤਰਮਨ ਸਿੰਘ, ਸ੍ਰੀ ਪ੍ਰਮੋਦ ਕੁਮਾਰ ਮਿੱਡਾ ਨੇ ਖੁਸ਼ੀ ਦਾ ਇਜ਼ਹਾਰ ਕੀਤਾ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply