Wednesday, March 27, 2024

ਪਿੰਡ ਪੇਰੋਂ ਤੇ ਝੰਡਾ ਕਲਾਂ ਵਿਖੇ ਲਗਾਇਆ ਵੋਟਰ ਜਾਗਰੂਕਤਾ ਸੈਮੀਨਾਰ

ਲੋਕਾਂ ਨੂੰ ਵੋਟਾਂ ਦੀ ਮਹੱਤਤਾ ਤੋਂ ਕਰਵਾਇਆ ਜਾਣੂ

PPN0504201907ਭੀਖੀ/ਮਾਨਸਾ, 5 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਵੋਟਾਂ ਦੀ ਮਹੱਤਤਾ ਅਤੇ ਪ੍ਰਕਿਰਿਆ ਤੋਂ ਜਾਣੂ ਕਰਵਾਊਣ ਲਈ ਤਹਿਸੀਲ ਸਰਦੂਲਗੜ੍ਹ ਦੇ ਪਿੰਡਾਂ ਪੇਰੋਂ ਅਤੇ ਝੰਡਾਂ ਕਲਾਂ ਵਿਖੇ ਸਵੀਪ ਗਤੀਵਿਧੀ ਤਹਿਤ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਦਿਨੇਸ਼ ਵਿਸ਼ਿਸ਼ਟ ਨੇ ਦੱਸਿਆ ਕਿ ਸਰਕਾਰੀ ਮਿਡਲ ਸਕੂਲ ਪੇਰੋਂ ਵਿਖੇ ਕਰਵਾਏ ਇਸ ਸੈਮੀਨਾਰ ਦੌਰਾਨ ਵੋਟਾਂ ਦੇ ਵਿਸ਼ੇ `ਤੇ ਸਕੂਲੀ ਬੱਚਿਆਂ ਦੇ ਪੇਂਟਿੰਗ, ਸਲੋਗਨ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ।ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਅਤੇ ਹੋਰ ਸਬੰਧਤ ਕਰਮਚਾਰੀਆਂ ਵੱਲੋਂ ਪਿੰਡ ਦੀ ਸੱਥ ਵਿੱਚ ਜਾ ਕੇ ਲੋਕਾਂ ਨੂੰ ਵੋਟਾਂ ਦੀ ਮਹੱਤਤਾ, ਈ.ਵੀ.ਐਮ (ਇਲੈਕਟ੍ਰੋਨਿਕ ਵੋਟਿੰਗ ਮਸ਼ੀਨ) ਅਤੇ ਵੀ.ਵੀ.ਪੈਟ (ਵੋਟਰ ਵੈਰੀਫਾਈਡ ਪੇਪਰ ਆਡਿਟ ਟ੍ਰੇਲ) ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪਿੰਡ ਝੰਡਾਂ ਕਲਾਂ ਵਿਖੇ ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਦੇ ਮੁਲਾਜ਼ਮਾਂ, ਆਂਗਣਵਾੜੀ ਅਤੇ ਆਸ਼ਾ ਵਰਕਰਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਵੋਟਾਂ ਸਬੰਧੀ ਜਾਣਕਾਰੀ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਉਹ ਬਿਨ੍ਹਾਂ ਕਿਸੇ ਦਬਾਅ, ਲਾਲਤ ਅਤੇ ਡਰ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਅਤੇ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਆਉਂਦੀ ਹੈ, ਤਾਂ ਉਹ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਤੋਂ ਸਰੋਜ ਬਾਲਾ, ਅਨੀਤਾ ਰਾਣੀ, ਸੰਦੀਪ ਕੁਮਾਰ ਅਤੇ ਡਾ. ਸੁਖਦੇਵ ਸਿੰਘ ਮੌਜੂਦ ਸਨ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply