Thursday, March 28, 2024

ਲੋਕਾਂ ਨੂੰ ਸ਼ੁੱਧ ਖੁਰਾਕ ਪਦਾਰਥ ਮੁਹੱਈਆ ਕਰਵਾਉਣ ਦੇ ਲਈ ਟ੍ਰੇਨਿੰਗ ਕੈਂਪ

IMGNOTAVAILABLEਭੀਖੀ/ਮਾਨਸਾ, 5 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਕਾਹਨ ਸਿੰਘ ਪੰਨੂ ਵਲੋਂ ਪ੍ਰਾਪਤ ਹੁਕਮਾਂ ਅਨੁਸਾਰ ਅਤੇ ਲੋਕਾਂ ਨੂੰ ਸ਼ੁੱਧ ਖੁਰਾਕ ਪਦਾਰਥ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਬੋਹਾ ਦੇ ਫੂਡ ਬਿਜ਼ਨੇਸ ਅਪ੍ਰੇਟਰ ਲਈ ਐਸ.ਪੀ.ਐਚ ਰੈਸਟੋਰੈਂਟ ਵਿਖੇ ਟ੍ਰੇਨਿੰਗ ਕੈਂਪ ਦਾ ਆਯੋਜਨ ਕੀਤਾ ਗਿਆ ਹੈ।ਜੋ ਕਿ ਇੱਕ ਮਹੀਨੇ ਤੱਕ ਜਾਰੀ ਰਹੇਗਾ।ਇਸ ਦੌਰਾਨ ਟ੍ਰੇਨਿੰਗ ਤੋਂ ਪਹਿਲਾਂ ਖਾਣ ਵਾਲੀਆਂ ਵਸਤੂਆਂ ਦਾ ਕਾਰੋਬਾਰ ਕਰਨ ਵਾਲੇ ਵਪਾਰੀਆਂ ਦੀ ਰਜਿਸਟ੍ਰੇਸ਼ਨ ਵੀ ਕੀਤੀ ਗਈ।
ਇਸ ਸਬੰਧੀ ਸਹਾਇਕ ਕਮਿਸ਼ਨਰ (ਫੂੂ) ਅੰਮ੍ਰਿਤਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਭਾਗ ਵਲੋਂ ਕੀਤੀ ਗਈ ਇਸ ਮੁਹਿੰਮ ਤਹਿਤ ਮਾਨਸਾ ਜ਼ਿਲ੍ਹੇ ਦੇ ਸਮੂਹ ਫੂਡ ਬਿਜਨਸ ਆਪ੍ਰੇਟਰਜ (ਦੁਕਾਨਦਾਰਾਂ) ਨੂੰ ਮੈਸ. ਇੰਦਰਪ੍ਰਸਤ ਅਕੈਡਮੀ ਫਾਊਂਡੇਸ਼ਨ ਨੋਇਡਾ ਵਲੋਂ ਫੂਡ ਤਿਆਰ ਕਰਨ ਤੋਂ ਲੈ ਕੇ ਵੇਚਣ ਤੱਕ ਦੀ ਪ੍ਰਕ੍ਰਿਆ ਦੌਰਾਨ ਵਰਤੀ ਜਾਣ ਵਾਲੀ ਸਾਵਧਾਨੀ ਅਤੇ ਸਾਫ਼-ਸਫਾਈ ਦੀ ਟ੍ਰੇਨਿੰਗ ਡਾ. ਜੋਤੀ ਰਾਣੀ ਵਲੋਂ ਕਰਵਾਈ ਜਾਵੇਗੀ, ਤਾਂ ਜੋ ਜ਼ਿਲ੍ਹੇ ਵਿੱਚ ਖਾਦ ਪਦਾਰਥਾਂ ਦੀ ਗੁਣਵਤਾ ਨੂੰ ਵਧਾਇਆ ਜਾ ਸਕੇ ਅਤੇ ਲੋਕਾਂ ਨੂੰ ਮਿਲਾਵਟਖੋਰੀ ਦੇ ਬੁਰੇ ਪ੍ਰਭਾਵਾਂ ਤੋਂ ਨਿਜ਼ਾਤ ਦਿਵਾਈ ਜਾ ਸਕੇ।

Check Also

ਖ਼ਾਲਸਾ ਕਾਲਜ ਨਰਸਿੰਗ ਵਿਖੇ ‘ਸਪੋਰਟਸ ਡੇਅ 2024’ ਕਰਵਾਇਆ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਸਲਾਨਾ ਸਪੋਰਟਸ ਡੇਅ-2024 …

Leave a Reply