Thursday, April 25, 2024

ਸ਼ਬਦ ਗੁਰੂ ਯਾਤਰਾ ਗੁ. ਟਾਹਲੀ ਸਾਹਿਬ ਗਾਹਲੜੀ ਤੋਂ ਅਗਲੇ ਪੜਾਅ ਲਈ ਰਵਾਨਾ

PPN0504201910ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ।ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਸਰਬਜੀਤ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਵੀ ਸਰਵਣ ਕਰਵਾਇਆ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਭੇਟ ਕੀਤੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਰਤਨ ਸਿੰਘ ਜੱਫਰਵਾਲ, ਜਥੇਦਾਰ ਗੁਰਨਾਮ ਸਿੰਘ ਜੱਸਲ, ਪਰਮਵੀਰ ਸਿੰਘ ਲਾਡੀ ਅਕਾਲੀ ਆਗੂ, ਤਰਲੋਕ ਸਿੰਘ ਡੁੱੱਗਰੀ, ਵੱਸਣ ਸਿੰਘ ਤੋਂ ਇਲਾਵਾ ਮੈਨੇਜਰ ਹਰਜੀਤ ਸਿੰਘ ਗੁਰਦੁਆਰਾ ਟਾਹਲੀ ਸਾਹਿਬ, ਬਿਕਰਮਜੀਤ ਸਿੰਘ ਮੈਨੇਜਰ ਰਮਦਾਸ, ਨਿਰੰਜਨ ਸਿੰਘ ਸੁਪਰਵਾਈਜ਼ਰ ਤੇ ਕੁਲਬੀਰ ਸਿੰਘ ਮਟੀਆ, ਭੁਪਿੰਦਰ ਸਿੰਘ, ਮਾਝਾ ਜੋਨ ਦੇ ਇੰਚਾਰਜ ਭਾਈ ਜਸਵਿੰਦਰ ਸਿੰਘ ਸ਼ਹੂਰ, ਗੁਰਨਾਮ ਸਿੰਘ, ਅਮਰੀਕ ਸਿੰਘ, ਬਲਬੀਰ ਸਿੰਘ, ਪ੍ਰਚਾਰਕ ਭਾਈ ਲਖਬੀਰ ਸਿੰਘ, ਮਨਜੀਤ ਸਿੰਘ ਤੇ ਸਿਮਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply