Friday, March 29, 2024

ਸ਼ਬਦ ਗੁਰੂ ਯਾਤਰਾ ਗੁ. ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਰਵਾਨਾ

ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ PUNJ0604201905ਗੁਰੂ ਯਾਤਰਾ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਅਗਲੇ ਪੜਾਅ ਫਤਹਿਗੜ੍ਹ ਚੂੜੀਆਂ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸ਼ਬਦ ਗੁਰੂ ਯਾਤਰਾ ਰੂਪੀ ਨਗਰ ਕੀਰਤਨ 7 ਜਨਵਰੀ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਕੀਤਾ ਗਿਆ ਸੀ, ਜੋ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ’ਚੋਂ ਹੁੰਦਾ ਹੋਇਆ ਬੀਤੀ ਸ਼ਾਮ ਡੇਰਾ ਬਾਬਾ ਨਾਨਕ ਪੁੱਜਾ ਸੀ। ਇਥੋਂ ਅਗਲੇ ਪੜਾਅ ਲਈ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਸਜਾਇਆ ਗਿਆ, ਜਿਸ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਕਵੀਸ਼ਰ ਜਥਿਆਂ ਨੇ ਗੁਰ-ਇਤਿਹਾਸ ਨਾਲ ਸੰਗਤ ਨੂੰ ਜੋੜਿਆ। ਆਰੰਭਤਾ ਦੀ ਅਰਦਾਸ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਕੀਤੀ, ਜਿਸ ਮਗਰੋਂ ਭਾਈ ਸੁਖਵਿੰਦਰ ਸਿੰਘ ਅਗਵਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ।
     ਇਸ ਮੌਕੇ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ, ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ, ਜਥੇਦਾਰ ਰਤਨ ਸਿੰਘ ਜੱਫਰਵਾਲ, ਸੁਖਵਿੰਦਰ ਸਿੰਘ ਅਗਵਾਨ, ਬੀਬੀ ਜੋਗਿੰਦਰ ਕੌਰ ਧਰਮਕੋਟ, ਅਮਰੀਕ ਸਿੰਘ ਖਲੀਲਪੁਰ, ਸੁਖਦੇਵ ਸਿੰਘ ਇੰਚਾਰਜ, ਗੁਰਤਿੰਦਰਪਾਲ ਸਿੰਘ ਮੈਨੇਜਰ ਗੁਰਦੁਆਰਾ ਕੰਧ ਸਾਹਿਬ, ਰਣਜੀਤ ਸਿੰਘ ਕਲਿਆਣਪੁਰ ਮੈਨੇਜਰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ, ਜਤਿੰਦਰਪਾਲ ਸਿੰਘ ਸੁਪਰਵਾਈਜ਼ਰ, ਜਸਬੀਰ ਸਿੰਘ, ਮਹਿਲ ਸਿੰਘ, ਭਾਈ ਹਿੰਮਤ ਸਿੰਘ ਪ੍ਰਚਾਰਕ, ਭਾਈ ਜਗਦੀਪ ਸਿੰਘ, ਭਾਈ ਸਿਮਰਜੀਤ ਸਿੰਘ, ਭਾਈ ਮਨਜੀਤ ਸਿੰਘ ਸਮੇਤ ਸੰਗਤ ਮੌਜੂਦ ਸੀ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply