Saturday, April 20, 2024

ਅਕਾਲੀ ਦਲ (ਟਕਸਾਲੀ) ਨੇ ਡਿਓੜੀ ਢਾਹੁਣ ਵਾਲੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਜਥੇਦਾਰ ਨੂੰ ਦਿੱਤਾ ਮੈਮੋਰੰਡਮ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ PUNJ0704201906ਅਗਵਾਈ ਹੇਠ ਇੱਕ ਉਚ ਪੱਧਰੀ ਵਫ਼ਦ ਨੇ ਤਰਨ ਤਾਰਨ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਇਤਿਹਾਸਕ ਦਰਸ਼ਨੀ ਡਿਓੜੀ ਢਾਹੁਣ ਵਾਲੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਲਈ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਮਿਲ ਕੇ ਇੱਕ ਮੈਮੋਰੰਡਮ ਦਿੱਤਾ ਹੈ।
               ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਵਫ਼ਦ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਕੁੱਝ ਅਧਿਕਾਰੀਆਂ, ਅਹੁੱਦੇਦਾਰਾਂ ਤੇ ਮੈਂਬਰਾਂ ਦੀ ਮਿਲੀਭੁਗਤ ਨਾਲ 30 ਮਾਰਚ ਦੀ ਰਾਤ ਨੂੰ ਹਥਿਆਰਬੰਦ ਗੁੰਡਿਆਂ ਦੀ ਮਦਦ ਨਾਲ ਪੁਰਾਤਨ ਦਰਸ਼ਨੀ ਡਿਓੜੀ ਨੂੰ ਢਾਹ ਦਿੱਤਾ ਸੀ ਜੋ ਕਿ ਬਹੁਤ ਮੰਦਭਾਗੀ ਗੱਲ ਹੈ।ਜਿਸ ਨਾਲ ਦੁਨੀਆਂ ਭਰ ਵਿਚ ਵੱਸਦੇ ਸਿੱਖਾਂ `ਚ ਭਾਰੀ ਰੋਸ ਹੈ। ਉਨਾਂ ਕਿਹਾ ਕਿ ਜਿੰਨ੍ਹਾਂ ਦੋਸ਼ੀਆਂ ਨੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਹੈ, ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਅਤੇ ਪੰਥ ਚੋਂ ਛੇਕਿਆ ਜਾਣਾ ਚਾਹੀਦਾ ਹੈ।
                ਟਕਸਾਲੀਆਂ ਨੇ ਹੋਰ ਕਿਹਾ ਕਿ ਇਸ ਸੰਬੰਧ ਵਿਚ ਸ਼਼੍ਰੋਮਣੀ ਕਮੇਟੀ ਤੋਂ ਇੰਨਸਾਫ ਮਿਲਣ ਦੀ ਕੋਈ ਉਮੀਦ ਨਹੀਂ ਹੈ, ਪਰ ਗਿਆਨੀ ਹਰਪ੍ਰੀਤ ਸਿੰਘ ਆਪਣੇ ਤੌਰ ਤੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸਕੱਤਰ ਜਨਰਲ ਜਥੇਦਾਰ ਸੇਵਾ ਸਿੰਘ ਸੇਖਵਾਂ, ਖਡੂਰ ਸਾਹਿਬ ਤੋਂ ਉਮੀਦਵਾਰ ਜਨਰਲ ਜੋਗਿੰਦਰ ਜਸਵੰਤ ਸਿੰਘ, ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ, ਰਵਿੰਦਰ ਸਿੰਘ ਬ੍ਰਹਮਪੁਰਾ, ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅਤੇ ਓਐਸਡੀ ਦਮਨਜੀਤ ਸਿੰਘ ਆਦਿ ਹਾਜ਼ਰ ਸਨ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply