Thursday, April 25, 2024

ਚੋਣ ਲੜਨ ਲਈ ਪੁੱਛਣ `ਤੇ ਬੀਬੀ ਖਾਲੜਾ ਨੇ ਪਹਿਲਾਂ ਕੀਤਾ ਸੀ ਇਨਕਾਰ – ਬ੍ਰਹਮਪੁਰਾ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਹੈ Ranjit Brahmpuraਕਿ ਖਡੂਰ ਸਾਹਿਬ ਤੋਂ ਬੀਬੀ ਪਰਮਜੀਤ ਕੌਰ ਖਾਲੜਾ ਵਲੋਂ ਚੋਣ ਲੜਣ ਬਾਰੇ ਸਪੱਸ਼ਟ ਕਿਹਾ ਕਿ ਪਹਿਲਾਂ ਉਨਾਂ ਨੇ ਬੀਬੀ ਖਾਲੜਾ ਨੂੰ ਆਪਣੀ ਪਾਰਟੀ ਤੋਂ ਚੋਣ ਲੜਨ ਲਈ ਪੁਛਿਆ ਸੀ, ਪਰ ਉਨ੍ਹਾਂ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰ ਦਿੱਤਾ ਸੀ।ਪਰ ਇਸ ਦੇ ਉਲਟ ਪੰਜਾਬ ਡੈਮੋਕ੍ਰੇਟਿਕ ਅਲਾਇੰਸ, ਸੁਖਪਾਲ ਸਿੰਘ ਖਹਿਰਾ ਵਲੋਂ ਗਠਜੋੜ ਬਣਾਉਣ ਦੇ ਸੰਬੰਧ ਵਿੱਚ ਕੀਤੀਆਂ ਮੀਟਿੰਗਾਂ `ਚ ਬੀਬੀ ਖਾਲੜਾ ਦਾ ਇੱਕ ਵਾਰ ਵੀ ਜ਼ਿਕਰ ਨਹੀਂ ਕੀਤਾ।ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੀ ਧਰਮ ਪਤਨੀ ਬੀਬੀ ਖਾਲੜਾ ਦੇ ਨਾਂ ਨੂੰ ਵਰਤ ਕੇ ਵਿਦੇਸ਼ਾਂ ਤੋਂ ਪੈਸਾਂ ਇਕੱਠਾ ਕੀਤਾ ਜਾ ਰਿਹਾ ਹੈ।
                ਬ੍ਰਹਮਪੁਰਾ ਨੇ ਕਿਹਾ ਕਿ ਜਥੇਦਾਰ ਅਕਾਲ ਤਖਤ ਸਾਹਿਬ ਵਲੋਂ ਸ਼਼੍ਰੋਮਣੀ ਕਮੇਟੀ ਨੂੰ ਸਾਰੀਆਂ ਸਿਆਸੀ ਤ ਧਾਰਮਿਕ ਸੰਸਥਾਵਾਂ ਨਾਲ ਸਾਂਝੇ ਤੌਰ `ਤੇ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਦਿੱਤੀਆਂ ਹਦਾਇਤਾਂ ਦਾ ਕੋਈ ਫਾਇਦਾ ਨਹੀਂ, ਕਿਉਕਿ ਸ਼੍ਰੋਮਣੀ ਕਮੇਟੀ ਤੇ ਸਿਰਫ 3 ਵਿਅਕਤੀਆਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਏ ਦੀਆਂ ਹਦਾਇਤਾਂ ਚੱਲਦੀਆਂ ਹਨ ਅਤੇ ਸ਼਼੍ਰੋਮਣੀ ਕਮੇਟੀ ਵੀ ਬਾਦਲਾਂ ਵਲੋਂ ਦਿੱਤੀਆਂ ਹਦਾਇਤਾਂ `ਤੇ ਹੀ ਕੰਮ ਕਰਦੀ ਹੈ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply