Thursday, April 25, 2024

ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ

ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਵਿਸ਼ਵ ਸਿਹਤ PUNJ0804201903ਦਿਵਸ ਮਨਾਇਆ ਗਿਆ।ਇਸ ਦਿਨ ਦੀ ਅਹਿਮੀਅਤ ਨੂੰ ਪੇਸ਼ ਕਰਦਿਆਂ ਵਿਦਿਆਰਥੀਆਂ ਨੇ ਅਸੈਂਬਲੀ ਦੌਰਾਨ ਚੰਗੀ ਸਿਹਤ ਦੇ ਫਾਇਦੇ ਤੇ ਵਧੀਆ ਜੀਵਨ ਬਿਤਾਉਣ ਦੇ ਗੁਣ ਦੱਸੇ ਗਏ।ਉਨਾਂ ਦੱਸਿਆ ਕਿ ਸਾਨੂੰ ਚੰਗੀ ਖ਼ੁਰਾਕ, ਸਹੀ ਕਸਰਤ ਤੇ ਖੇਡਾਂ ਤੋਂ ਇਲਾਵਾ ਵਧੀਆ ਪ੍ਰੇਰਨਾਤਮਕ ਸੋਚ ਰੱਖ ਕੇ ਜੀਵਨ ਬਤੀਤ ਕਰਨਾ ਚਾਹੀਦਾ ਹੈ।ਕੋਈ ਵੀ ਵਿਦਿਆਰਥੀ/ਇਨਸਾਨ ਤਾਂ ਹੀ ਅੱਗੇ ਵੱਧ ਸਕਦਾ ਹੈ, ਜੇ ਉਹ ਤੰਦਰੁਸਤ ਹੈ ਤੇ ਸਕਾਰਾਤਮਕ ਸੋਚ ਵਾਲਾ ਹੈ।ਸਾਰੇ ਵਿਦਿਆਰਥੀਆਂ ਤੇ ਸਟਾਫ ਨੇ ਤੰਦਰੁਸਤ ਤੇ ਖੁਸ਼ਹਾਲ ਜੀਵਨ ਲਈ ਪ੍ਰਣ ਕੀਤਾ।ਇਸ ਮੌਕੇ ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵੀ ਵਿਦਿਆਰਥੀਆਂ ਤੇ ਸਟਾਫ਼ ਨੂੰ ਤੰਦਰੁਸਤ ਰਹਿਣ ਦੀ ਅਹਿਮੀਅਤ ਸਮਝਾਈ ।
    ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਆਪਣੇ ਭੇਜੇ ਹੋਏ ਸੰਦੇਸ਼ ਵਿੱਚ ਵਿਦਿਆਰਥੀਆਂ ਨੂੰ ਸਰੀਰਕ ਤੌਰ `ਤੇ ਫਿੱਟ ਰਹਿਣ ਲਈ ਕਿਹਾ ਤੇ ਪੜ੍ਹਾਈ ਦੇ ਨਾਲ ਖੇਡਾਂ ਵਿੱਚ ਵੀ ਭਾਗ ਲੈਣ ਪ੍ਰੇਰਨਾ ਤੇ ਇਸ ਦੇ ਨਾਲ ਹੀ ਵਧੀਆ ਖ਼ੁਰਾਕ ਲੈਣ `ਤੇ ਵੀ ਜ਼ੋਰ ਦਿੱਤਾ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply