Friday, March 29, 2024

ਖਾਲਸਾ ਕਾਲਜ ਫਾਰ ਬੀ.ਐਡ ਵਿਖੇ ਸਵੀਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ –  ਸੁਖਬੀਰ ਸਿੰਘ ਖੁਰਮਣੀਆਂ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜਿਲ੍ਹਾ ਚੋਣ PUNJ0804201904ਅਧਿਕਾਰੀ ਸ਼ਿਵਦੁਲਾਰ ਸਿੰਘ ਢਿਲੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ  ਚਲਾਈ ਜਾ ਰਹੀ ਸਵੀਪ ਮੁਹਿੰਮ ਦੌਰਾਨ ਖਾਲਸਾ ਕਾਲਜ ਫਾਰ ਬੀ.ਐਡ ਰਣਜੀਤ ਐਵੀਨਿਊ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਕਰਾਇਆ ਗਿਆ।
ਇਸ ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਦੀ ਜਾਣਕਾਰੀ ਦੇਣ ਲਈ ਬਾਲ ਵਿਕਾਸ ਤੇ ਪ੍ਰਾਜੈਕਟ ਅਫਸਰ ਮੈਡਮ ਸ੍ਰੀਮਤੀ ਸੁਮਨ ਬਾਲਾ, ਬੀਬੀ ਇੰਦਰਜੀਤ ਕੌਰ ਪ੍ਰਧਾਨ ਪਿੰਗਲਵਾੜਾ ਸੁਸਾਇਟੀ ਅੰਮ੍ਰਿਤਸਰ ਤੋਂ ਇਲਾਵਾ ਵੱਖ-ਵੱਖ ਕਾਲਜਾਂ ਦੇ ਪ੍ਰਤੀਨਿਧੀ ਹਾਜਰ ਸਨ।ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਦੀ ਜਾਣਕਾਰੀ ਦਿੰਦਿਆਂ ਮੈਡਮ ਸੁਮਨ ਬਾਲਾ ਨੇ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ 19 ਮਈ ਨੂੰ ਲੋਕ ਸਭਾ ਚੋਣਾਂ ਦੌਰਾਨ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੇ।ਉਨ੍ਹਾਂ ਕਿਹਾ ਕਿ ਵੋਟ ਪਾਉਣੀ ਹਰ ਵੋਟਰ ਦਾ ਫਰਜ਼ ਹੈ ਅਤੇ ਸਭ ਨੂੰ  ਇਹ ਡਿਊਟੀ ਸਮਝਣੀ ਚਾਹੀਦੀ ਹੈ।ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਵੋਟਰਾਂ ਦੀ ਸਹੂਲਤ ਲਈ ਚੋਣ ਕਮਿਸ਼ਨ ਵਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਵੋਟਰਾਂ ਨੂੰ ਵੋਟ ਪਾਉਣ ਸਮੇਂ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਨੌਜਵਾਨ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰਨ।ਉਨ੍ਹਾਂ ਕਿਹਾ ਕਿ ਵੋਟਾਂ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਲੈਣ ਲਈ ਟੋਲ ਫ੍ਰੀ ਨੰਬਰ 1950 ’ਤੇ ਕਾਲ ਕੀਤੀ ਜਾ ਸਕਦੀ ਹੈ।
    ਇਸ ਮੌਕੇ ਵਿਦਿਆਰਥੀਆਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ਸਮੁੱਚੀ ਚੋਣ ਪ੍ਰਕਿਰਿਆ ਬਾਰੇ ਬੜੀ ਉਤਸੁਕਤਾ ਨਾਲ ਜਾਣਕਾਰੀ ਹਾਸਲ ਕੀਤੀ ।ਇਸ ਮੌਕੇ ਸ੍ਰੀਮਤੀ ਸੁਮਨ ਬਾਲਾ ਵੱਲੋਂ ਸਵੀਪ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਕਾਲਜ ਤੋਂ ਲੈ ਕੇ ਰਣਜੀਤ ਐਵੀਨਿਊ ਮਾਰਕੀਟ ਤੱਕ ਇਕ ਰੈਲੀ ਵੀ ਕੱਢੀ ਗਈ।ਰੈਲੀ ਦੋਰਾਨ ਵਿਦਿਆਰਥੀਆਂ ਵੱਲੋਂ ਆਪਣੇ ਹੱਥਾਂ `ਚ ਵੋਟ ਦੀ ਅਹਿਮੀਅਤ ਨੂੰ ਦਰਸਾਉਂਦੇ ਪੋਸਟਰ ਵੀ ਫੜੇ ਹੋਏ ਸਨ।
 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply