Friday, April 19, 2024

ਗੁਰਦੁਆਰਾ ਪੱਥਰ ਸਾਹਿਬ ਲੇਹ ਵਿਖੇ ਸਿੱਖ ਵਿਰਾਸਤ ਖ਼ਤਮ ਕਰਨ ਦੀ ਸ਼੍ਰੋਮਣੀ ਕਮੇਟੀ ਵਲੋਂ ਨਿੰਦਾ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਥਾਨ ਗੁਰਦੁਆਰਾ ਪੱਥਰ Pathar Sahib1ਸਾਹਿਬ ਲੇਹ ਨੂੰ ਨਵਿਆਉਣ ਦੇ `ਤੇ ਸਿੱਖ ਵਿਰਾਸਤ ਅਤੇ ਚਿੰਨ੍ਹਾਂ ਨੂੰ ਮਿਟਾਉਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਭਾਰਤ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਜੰਮੂ ਕਸ਼ਮੀਰ ਦੇ ਗਵਰਨਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਦਖ਼ਲ ਦੇ ਕੇੇ ਗੁਰਦੁਆਰਾ ਸਾਹਿਬ ਨਾਲ ਕਿਸੇ ਕਿਸਮ ਦੀ ਹੋਈ ਛੇੜਛਾੜ ਨੂੰ ਰੋਕਿਆ ਜਾਵੇ।ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਦੇ ਪਾਵਨ ਅਸਥਾਨਾਂ ਨੂੰ ਸਿੱਖਾਂ ਤੋਂ ਦੂਰ ਕਰਨ ਦਾ ਕੋਝਾ ਯਤਨ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਭਾਰਤ ਸਰਕਾਰ, ਮਾਨਯੋਗ ਰਾਸ਼ਟਰਪਤੀ ਤੇ ਫੌਜ ਮੁਖੀ ਇਸ ਮਾਮਲੇ ਵਿਚ ਤੁਰੰਤ ਦਖਲ ਦੇਣ।ਉਨ੍ਹਾਂ ਕਿਹਾ ਕਿ ਭਾਰਤ ਅੰਦਰ ਘੱਟ ਗਿਣਤੀਆਂ ਨਾਲ ਧੱਕਾ ਦੇਸ਼ ਦੇਸ਼ ਦੇ ਸਰੋਕਾਰਾਂ ਦੇ ਵਿਰੁੱਧ ਹੈ ਅਤੇ ਗੈਰਮਨੁੱਖੀ ਵੀ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਪੱਥਰ ਸਾਹਿਬ ਲੇਹ ਦਾ ਪ੍ਰਬੰਧ ਸੰਗਤ ਨੂੰ ਦੇਣ ਦੀ ਮੰਗ ਕਰ ਚੁੱਕੀ ਹੈ ਅਤੇ ਇਸ ਦਿਸ਼ਾਂ ਵਿਚ ਵੀ ਭਾਰਤ ਸਰਕਾਰ ਨੂੰ ਸੋਚਣਾ ਚਾਹੀਦਾ ਹੈ, ਤਾਂ ਜੋ ਇਸ ਇਤਿਹਾਸਕ ਅਸਥਾਨ ਦਾ ਪ੍ਰਬੰਧ ਸੰਗਤੀ ਭਾਵਨਾ ਨਾਲ ਹੋ ਸਕੇ।ਉਨ੍ਹਾਂ ਕਿਹਾ ਕਿ ਇਹ ਪਾਵਨ ਅਸਥਾਨ ਉਸੇ ਰੂਪ ਵਿਚ ਕਾਇਮ ਰਹਿਣਾ ਚਾਹੀਦਾ ਹੈ ।
 

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply