Friday, March 29, 2024

ਖਾਲਸਾ ਕਾਲਜ ਵਿਖੇ ਲਗਾਇਆ ਟਰੈਫਿਕ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਗੁਰੂ ਨਗਰੀ ਦੀ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਲੀਹਾਂ `ਤੇ ਲਿਆਉਣ ਲਈ ਖਾਲਸਾ ਕਾਲਜ ਵਿਖੇ PUNJ0804201913ਸੈਮੀਨਾਰ ਅਯੋਜਿਤ ਕੀਤਾ ਗਿਆ।ਜਿਸ ਦੋਰਾਨ ਏ.ਡੀ.ਸੀ.ਪੀ ਟ੍ਰੈਫਿਕ ਦਿਲਬਾਗ ਸਿੰਘ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਮਨੁੱਖੀ ਕਦਰਾਂ ਕੀਮਤਾਂ ਬਰਕਰਾਰ ਰੱਖਣ ਲਈ ਪ੍ਰੇਰਿਆ।ਉਨਾਂ ਨੇ ਨੌਜਵਾਨਾਂ ਨੂੰ ਵਾਤਾਵਰਨ ਸਾਫ ਸੁਥਰਾ ਰੱਖਣ, ਪੌਦੇ ਲਗਾਉਣ, ਪਾਣੀ ਬਚਾਉਣ ਅਤੇ ਨਸ਼ਿਆਂ ਤੋਂ ਦੂਰ ਦੀ ਅੀਲ ਕੀਤੀ।ਇੰਸਪੈਕਟਰ ਪਰਮਜੀਤ ਸਿੰਘ ਟ੍ਰੈਫਿਕ ਐਜੂਕੇਸ਼ਨ ਅਫਸਰ ਨੇ ਦੁਰਘਟਨਾਵਾਂ ਤੋ ਬਚਣ, ਰੈਸ਼ ਡਰਾਈਵਿੰਗ, ਰੈਡ ਲਾਈਟ ਜੰਪ, ਸ਼ਰਾਬ ਪੀ ਕੇ ਗੱਡੀ ਚਲਾਉਣ ਅਤੇ ਟ੍ਰਿਪਲ ਰਾਈਵਿੰਗ ਨੂੰ ਨਿਯਮਾਂ ਦੇ ਖਿਲਾਫ ਦੱਸਦਿਆਂ ਵਿਦਿਆਰਥੀਆਂ ਨੂੰ ਇਸ ਤੋਂ ਬਚਣ ਤੇ ਹੋਰਨਾਂ ਨੂੰ ਜਗਰੂਕ ਕਰਨ ਲਈ ਕਿਹਾ।ਉਨਾਂ ਨੇ ਮੋਟਰ ਵਹੀਕਲ ਬਾਰੇ ਵੀ ਜਾਣਕਾਰੀ ਦਿੱਤੀ।ਵਿਦਿਆਰਥੀਆਂ ਨੇ ਟ੍ਰੈਫਿਕ ਨਿਯਮਾ ਦੀ ਪਾਲਣਾ ਕਰਨ ਅਤੇ ਦੁਰਘਟਨਾਵਾਂ ਦੇ ਸ਼ਿਕਾਰ ਹੋਏ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ `ਚ ਦਾਖਲ ਕਰਵਾਉਣ `ਚ ਮਦਦ ਕਰਨ ਦਾ ਪ੍ਰਣ ਵੀ ਲਿਆ।
                   ਇਸ ਮੋਕੇ ਪ੍ਰਿੰਸੀਪਲ ਮਹਿਲ ਸਿੰਘ, ਸ੍ਰੀਮਤੀ ਜਸਜੀਤ ਕੌਰ, ਜੋਰਾਵਰ ਸਿੰਘ ਜੁਆਲੋਜੀ ਅਤੇ ਵਿਦਿਆਰਥੀ ਹਾਜਰ ਸਨ।
 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply