Friday, March 29, 2024

ਡਾ. ਭੀਮ ਰਾਓ ਅੰਬੇਡਕਰ ਜੀ ਦੇ 128ਵੇਂ ਜਨਮ ਦਿਨ `ਤੇ ਸ਼ਰਧਾ ਦੇ ਫੁੱਲ ਕੀਤੇ ਭੇਟ

PPN1404201908ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਦੀ ਪ੍ਰਧਾਨਗੀ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ 128ਵੇਂ ਜਨਮ ਦਿਵਸ `ਤੇ ਡਾ: ਅੰਬੇਡਕਰ ਭਵਨ ਵਿਖੇ ਜਿਲ੍ਹਾ ਪੱਧਰੀ ਸਮਾਰੋਹ ਆਯੋਜਿਤ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਸ਼ਮਾ ਰੋਸ਼ਨ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ ਅਤੇ ਡਾ: ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
     ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬੋਲਦਿਆਂ ਕਿਹਾ ਕਿ ਡਾ: ਅੰਬੇਡਕਰ ਨੇ ਸਾਨੂੰ ਛੂਆ-ਛਾਤ, ਜਾਤਪਾਤ ਦੇ ਭੇਦਭਾਵ ਤੋਂ ਉਪਰ ਉਠ ਕੇ ਸਮਾਜ ਦੀ ਭਲਾਈ ਦੇ ਕੰਮ ਕਰਨੇ ਚਾਹੀਦੇ ਹਨ।ਢਿਲੋਂ ਨੇ ਕਿਹਾ ਕਿ ਡਾ: ਅੰਬੇਡਕਰ ਨੇ ਸਾਰੇ ਦੇਸ਼ਾਂ ਦੇ ਸੰਵਿਧਾਨਾਂ ਦਾ ਅਧਿਐਨ ਅਤੇ ਉਨ੍ਹਾਂ ਵਿਚੋਂ ਚੰਗੀਆਂ ਗੱਲਾਂ ਲੈ ਕੇ  ਭਾਰਤ ਦੇ ਸੰਵਿਧਾਨ ਵਿੱਚ ਸ਼ਾਮਲ ਕੀਤੀਆਂ।ਅੱਜ ਜਦੋਂ ਵੀ ਵੱਡੇ ਮੁਲਕਾਂ ਵਿੱਚ ਕਿਸੇ ਸੰਵਿਧਾਨ ਦੀ ਗੱਲ ਚਲਦੀ ਹੈ ਤਾਂ ਭਾਰਤ ਦੇ ਸੰਵਿਧਾਨ ਨੂੰ ਸਭ ਤੋਂ ਉਤਮ ਗਿਣਿਆ ਜਾਂਦਾ ਹੈ। ਉਨ੍ਹਾਂ ਨੇ ਇਸ ਮੌਕੇ ਸ਼ਹਿਰ ਵਾਸੀਆਂ ਨੂੰ ਡਾ: ਅੰਬੇਡਕਰ ਜੀ ਦੇ ਜਨਮ ਦਿਵਸ ਦੀ ਵਧਾਈ ਦਿੱਤੀ।
     ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ: ਰਜਤ ਓਬਰਾਏ ਐਸ.ਡੀ.ਐਮ ਅਜਨਾਲਾ ਨੇ ਕਿਹਾ ਕਿ ਬਾਬਾ ਸਾਹਿਬ ਨੇ ਸਾਨੂੰ ਸਾਰਿਆਂ ਨੂੰ ਇਕ ਲੜੀ ਵਿੱਚ ਪਰੋਇਆ ਹੈ ਅਤੇ ਸਮਾਨਤਾ, ਸੁਤੰਤਰਤਾ ਦਾ ਅਧਿਕਾਰ ਦਿੱਤਾ ਹੈ।    ਇਸ ਮੌਕੇ ਜਿਲ੍ਹਾ ਭਲਾਈ ਅਫਸਰ ਸੁਖਵਿੰਦਰ ਸਿੰਘ ਘੁੰਮਣ ਨੇ ਕਿਹਾ ਡਾ: ਅੰਬੇਡਕਰ ਜੀ ਸਾਡੇ ਸੰਵਿਧਾਨ ਦੇ ਨਿਰਮਾਤਾ ਹਨ ਅਤੇ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਹੋਣ ਦਾ ਮਾਣ ਵੀ ਹਾਸਲ ਹੈ।ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਜੀ ਨੇ ਹਮੇਸ਼ਾਂ ਹੀ ਪੜ੍ਹੋ ਤੇ ਜੁੜੋ ਦੀ ਸਿਖਿਆ ਦਿੱਤੀ ਹੈ ਤੇ ਸਾਨੂੰ ਸਭ ਨੂੰ ਉਨ੍ਹਾਂ ਦੀਆਂ ਸਿਖਿਆਵਾਂ ਤੇ ਚੱਲਦੇ ਹੋਏ ਸਿਖਿਆ ਜਰੂਰ ਗ੍ਰਹਿਣ ਕਰਨੀ ਚਾਹੀਦੀ ਹੈ।
     ਸੈਮੀਨਾਰ ਨੂੰ ਡਾ: ਭੂਪਿੰਦਰ ਸਿੰਘ ਮੱਟੂ ਜਿਲ੍ਹਾ ਭਾਸ਼ਾ ਅਫਸਰ, ਰਾਜੇਸ਼ ਸ਼ਰਮਾ ਉਪ ਜਿਲ੍ਹਾ ਸਿਖਿਆ ਅਫਸਰ ਨੇ ਵੀ ਸੰਬੋਧਨ ਕੀਤਾ।ਸਮਾਗਮ ਦੀ ਸਮਾਪਤੀ ਡਾ: ਅੰਬੇਡਕਰ ਭਵਨ ਵਿਖੇ ਸਟੈਨੋ ਦਾ ਕੋਰਸ ਕਰ ਰਹੀਆਂ ਲੜਕੀਆਂ  ਵੱਲੋਂ ਰਾਸ਼ਟਰੀ ਗੀਤ ਨਾਲ ਕੀਤਾ ਗਿਆ। ਇਸ ਮੌਕੇ ਤਹਿਸੀਲ ਅਫਸਰ ਭਲਾਈ ਅਫਸਰ ਸੁਰਿੰਦਰ ਸਿੰਘ ਢਿਲੋਂ, ਬਲਾਕ ਵਿਕਾਸ ਅਫਸਰ ਸੰਦੀਪ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜਰ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply