Thursday, March 28, 2024

ਸਾਕਾ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੀ ਯਾਦ `ਚ ਅਰਦਾਸ ਸਮਾਗਮ

PPN1404201918ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – 13 ਅਪ੍ਰੈਲ 1919 ਨੂੰ ਵਾਪਰੇ ਜਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਰਦਾਸ ਸਮਾਗਮ ਕੀਤਾ ਗਿਆ।ਇਸ ਅਰਦਾਸ ਸਮਾਗਮ ਸਮੇਂ ਕਮੇਟੀ ਦੇ ਮੈਂਬਰ ਅਤੇ ਸਮੁੱਚੇ ਸਟਾਫ਼ ਨੇ ਹਾਜ਼ਰੀ ਭਰ ਕੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਟ ਕੀਤੀ।ਇਹ ਸਮਾਗਮ ਜ਼ਲ੍ਹਿਆਂਵਾਲੇ ਬਾਗ ਦੇ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਕੁਹਾੜਕਾ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰੇਮ ਸਿੰਘ ਨੇ ਅਰਦਾਸ ਕੀਤੀ।ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਜ਼ਲ੍ਹਿਆਂਵਾਲੇ ਬਾਗ ਦੇ ਖੂਨੀ ਸਾਕੇ ਲਈ ਬਰਤਾਨੀਆ ਸਰਕਾਰ ਪਾਸੋਂ ਮੁਆਫ਼ੀ ਦੀ ਮੰਗ ਵੀ ਕੀਤੀ ਜਾ ਚੁੱਕੀ ਹੈ।
ਅਰਦਾਸ ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਹਰਜਾਪ ਸਿੰਘ ਸੁਲਤਾਨਵਿੰਡ, ਸੁਰਜੀਤ ਸਿੰਘ ਭਿੱਟੇਵਡ, ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ, ਬਲਵਿੰਦਰ ਸਿੰਘ ਜੌੜਾਸਿੰਘਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਨਿਸ਼ਾਨ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਰਾਜਿੰਦਰ ਸਿੰਘ ਰੂਬੀ, ਬਘੇਲ ਸਿੰਘ ਤੇ ਇਕਬਾਲ ਸਿੰਘ ਮੁਖੀ ਵਧੀਕ ਮੈਨੇਜਰ ਸਮੇਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply