Friday, April 19, 2024

ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦਾ 128ਵਾਂ ਜਨਮ ਦਿਵਸ ਮਨਾਇਆ

ਸੰਗਰੂਰ/ ਲੌਂਗੋਵਾਲ, 15 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ 128ਵੇਂ ਜਨਮ ਦਿਵਸ ਮਨਾਇਆ PUNJ1504201908ਗਿਆ।ਉਨ੍ਹਾਂ ਦੀ ਮਹਾਨ ਦੇਣ ਨੂੰ ਯਾਦ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਨੇ ਕਿਹਾ ਕਿ ਡਾ. ਅੰਬੇਦਕਰ ਰੌਸ਼ਨੀ ਦੀ ਕਿਰਨ ਬਣ ਕੇ ਧਰਤੀ ’ਤੇ ਆਏ ਜਿਨ੍ਹਾਂ ਨੇ ਸਮਾਜ ਵਿੱਚ ਫੈਲੀਆਂ ਜਾਤ-ਪਾਤ ਜਿਹੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਲਈ ਸਮਾਜਿਕ ਬਰਾਬਰੀ ਅਤੇ ਸਭਨਾਂ ਲਈ ਨਿਆਂ ਦੀ ਸੋਚ ’ਤੇ ਪਹਿਰਾ ਦਿੱਤਾ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਨੇ ਬਾਬਾ ਸਾਹਿਬ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਂਟ ਕੀਤੀਆਂ।
             ਡਾ. ਅੰਬੇਦਕਰ ਦੀ ਤਸਵੀਰ ਅੱਗੇ ਸ਼ਰਧਾ ਸੁਮਨ ਅਰਪਿਤ ਕਰਦਿਆਂ ਉਨ੍ਹਾਂ ਕਿਹਾ ਕਿ ਸਮਾਜ ਦੀ ਦਸ਼ਾ ਸੁਧਾਰਨ ਵਿੱਚ ਡਾ. ਅੰਬੇਦਕਰ ਦਾ ਵੱਡਾ ਯੋਗਦਾਨ ਰਿਹਾ ਹੈ ਅਤੇ ਉਨ੍ਹਾਂ ਨੇ ਜ਼ਿੰਦਗੀ ਵਿੱਚ ਦਰਪੇਸ਼ ਮੁਸ਼ਕਿਲਾਂ ਦਾ ਡਟ ਕੇ ਸਾਹਮਣਾ ਕਰਦੇ ਹੋਏ ਨਾ ਕੇਵਲ ਖੁਦ ਉਚੇਰੀ ਸਿੱਖਿਆ ਹਾਸਲ ਕੀਤੀ ਬਲਕਿ ਲੋਕਾਂ ਨੂੰ ਵੀ ਸਮਾਜਿਕ ਤੌਰ ’ਤੇ ਬਲਵਾਨ ਬਣਨ ਲਈ ਸਿੱਖਿਆ ਪ੍ਰਾਪਤ ਕਰਨ ਦੇ ਰਾਹ ’ਤੇ ਤੋਰਿਆ।
             ਇਸ ਮੌਕੇ ਜ਼ਿਲ੍ਹਾ ਭਲਾਈ ਅਫ਼ਸਰ ਮੁਕੁਲ ਬਾਵਾ ਨੇ ਡਾ. ਅੰਬੇਦਕਰ ਦੀ ਜਿੰਦਗੀ ਅਤੇ ਸੰਘਰਸ਼ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।ਇਸ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।
 

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply