Friday, March 29, 2024

ਸਵੀਪ ਮੁਹਿੰਮ ਤਹਿਤ ਫਤਾਹਪੁਰ ਵਿਖੇ ਪ੍ਰਭਾਤ ਫੇਰੀ ਕੱਢੀ ਗਈ

ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਧਿਕਾਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ PUNJ1604201905ਅੱਜ ਬਾਲ ਵਿਕਾਸ ਤੇ ਪ੍ਰਾਜੈਕਟ ਅਫਸਰ ਸ੍ਰੀਮਤੀ ਮੀਨਾ ਦੇਵੀ ਵਲੋਂ ਪਿੰਡ ਫਤਾਹਪੁਰ ਵਿਖੇ ਆਂਗਨਵਾੜੀ ਵਰਕਰਾਂ ਦੀ ਸਹਾਇਤਾ ਨਾਲ ਇਕ ਪ੍ਰਭਾਤ ਫੇਰੀ ਕੱਢੀ ਗਈ।ਇਹ ਰੈਲੀ ਫਤਾਹਪੁਰ ਪਿੰਡ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਗਈ।ਇਸ ਦੌਰਾਨ ਆਂਗਨਵਾੜੀ ਵਰਕਰਾਂ ਵਲੋਂ ਵੋਟਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਹੱਥਾਂ ਵਿੱਚ ਤਖਤੀਆਂ ਫੜੀਆਂ ਹੋਈਆਂ ਸਨ।
     ਸ੍ਰੀਮਤੀ ਮੀਨਾ ਦੇਵੀ ਨੇ ਦੱਸਿਆ ਕਿ ਇਸ ਪ੍ਰਭਾਤ ਫੇਰੀ ਦਾ ਮੁੱਖ ਮਕਸਦ 19 ਮਈ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਮਤਦਾਨ ਨੂੰ ਯਕੀਨੀ ਬਣਾਉਣਾ ਹੈ।ਉਨ੍ਹਾਂ ਦੱਸਿਆ ਕਿ ਵੋਟਾਂ, ਬੂਥਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣ ਲਈ ਟੋਲ ਫ੍ਰੀ ਨੰਬਰ 1950 `ਤੇ ਸੰਪਰਕ ਕੀਤਾ ਜਾ ਸਕਦਾ ਹੈ। ਸ੍ਰੀਮਤੀ ਮੀਨਾ ਦੇਵੀ ਨੇ ਦੱਸਿਆ ਕਿ ਬੂਥਾਂ ਤੇ ਦਿਵਆਂਗ ਵਿਅਕਤੀਆਂ ਲਈ ਕਈ ਸੇਵਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ ਜਿਵੇਂ ਕਿ ਪੀਣ ਵਾਲਾ ਪਾਣੀ, ਰੈਂਪ, ਬੈਠਣ ਲਈ ਜਗ੍ਹਾ ਅਤੇ ਉਨ੍ਹਾਂ ਦੀ ਮੰਗ ਅਨੁਸਾਰ ਘਰੋਂ ਆਉਣ-ਜਾਣ ਲਈ ਸਾਧਨ ਵੀ ਮੁਹੱਈਆ ਕਰਵਾਇਆ ਜਾਵੇਗਾ।
     ਇਸ ਮੌਕੇ ਸ੍ਰੀਮਤੀ ਅੰਜੂਬਾਲਾ, ਸ੍ਰੀਮਤੀ ਸੁਖਜਿੰਦਰ ਕੋਰ ਸੁਪਰਵਾਈਜਰ, ਮਨਿੰਦਰ ਕੌਰ, ਗੁਰਪ੍ਰੀਤ ਕੌਰ, ਸਰਬਜੀਤ ਕੌਰ ਆਂਗਨਵਾੜੀ ਵਰਕਰ ਤੋਂ ਇਲਾਵਾ ਪਿੰਡ ਵਾਸੀ ਹਾਜਰ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply