Thursday, March 28, 2024

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ

ਭੀਖੀ, 16 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਜਿ਼ਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਚ PUNJ1604201909ਵਿਦਿਆਰਥੀਆਂ ਦੇ ਲੇਖ ਮੁਕਾਬਲੇ ਕਰਵਾਏ ਗਏੇ।ਇਨ੍ਹਾਂ ਲੇਖ ਮੁਕਾਬਲਿਆਂ ਦੌਰਾਨ ਅਲੱਗ-ਅਲੱਗ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫਲਸਫੇ ਤੋਂ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਪ੍ਰੇਰਣਾ ਦਿੱਤੀ ਗਈ।ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵੀ ਜੀ ਦੇ ਸਬੰਧ ਵਿਚ ਲਿਖੇ ਲੇਖਾਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਗਿਆ।
     ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਬੰਧ ਵਿਚ ਕਰਵਾਏ ਗਏ ਲੇਖ ਮੁਕਾਬਲਿਆਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭੀਖੀ ਦੇ ਸੱਤਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਜਿਨ੍ਹਾਂ ਵਿਚੋਂ ਦਸਵੀਂ ਕਲਾਸ ਦੇ ਗਗਨਦੀਪ ਸਿੰਘ ਨੇ ਪਹਿਲਾ, ਬਾਰ੍ਹਵੀਂ ਕਲਾਸ ਦੀ ਸੁਖਪ੍ਰੀਤ ਕੌਰ ਨੇ ਦੂਜਾ ਅਤੇ ਸੱਤਵੀਂ ਕਲਾਸ ਦੀ ਆਰਤੀ ਨੇ ਤੀਜਾ ਸਥਾਨ ਹਾਸਲ ਕੀਤਾ।ਇਸੇ ਤਰਾਂ ਸਰਕਾਰੀ ਹਾਈ ਸਕੂਲ ਭਗਵਾਨਪੁਰ ਹੀਂਗਨਾ ਵਿਖੇ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ ਜਿੰਨ੍ਹਾਂ ਵਿਚੋਂ ਦਸਵੀਂ ਕਲਾਸ ਦੀ ਵਿਦਿਆਰਥਣ ਕਿਰਨਦੀਪ ਕੌਰ ਨੇ ਪਹਿਲਾ, ਰੁਪਿੰਦਰ ਕੌਰ ਨੇ ਦੂਜਾ ਅਤੇ ਸੱਤਵੀਂ ਜਮਾਤ ਦੇ ਗੁਰਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।ਸਰਕਾਰੀ ਹਾਈ ਸਕੂਲ ਘਰਾਂਗਣਾਂ ਵਿਖੇ ਦਸਵੀਂ ਜਮਾਤ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਪਹਿਲਾ, ਨੌਵੀਂ ਜਮਾਤ ਦੀ ਮਨਪ੍ਰੀਤ ਕੌਰ ਨੇ ਦੂਜਾ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀ ਸੰਤੋਖ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।
    ਸਰਕਾਰੀ ਮਿਡਲ ਸਕੂਲ ਦਲੀਏਵਾਲੀ ਵਿਖੇ ਕਰਵਾਏ ਲੇਖ ਮੁਕਾਬਲੇ ਵਿਚ ਜਮਾਤ ਸੱਤਵੀਂ ਦੇ ਰੁਪਿੰਦਰ ਕੌਰ ਨੇ ਪਹਿਲਾ, ਸੁਖਦੀਪ ਕੌਰ ਨੇ ਦੂਜਾ ਅਤੇ ਛੇਵੀਂ ਜਮਾਤ ਦੀ ਕਰਮਪਾਲ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਰਕਾਰੀ ਮਿਡਲ ਸਕੂਲ ਦੁੱਲੋਵਾਲ ਵਿਖੇ ਲੇਖ ਮੁਕਾਬਲਿਆਂ ਵਿਚ ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿਸ ਵਿਚ ਸੱਤਵੀਂ ਸ੍ਰੇਣੀ ਦੀ ਪਵਨਦੀਪ ਕੌਰ ਨੇ ਪਹਿਲਾ, ਅੱਠਵੀਂ ਸ੍ਰੇਣੀ ਦੀ ਸਿਮਰਨਜੀਤ ਕੌਰ ਨੇ ਦੂਜਾ ਅਤੇ ਅੱਠਵੀਂ ਸ੍ਰੇਣੀ ਦੀ ਸੁਖਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਸਰਕਾਰੀ ਮਿਡਲ ਸਕੂਲ ਘੁਰਕਣੀ ਵਿਖੇ ਕਰਵਾਏ ਲੇਖ ਮੁਕਾਬਲਿਆਂ ਵਿਚ ਅੱਠਵੀਂ ਸ੍ਰੇਣੀ ਦੀ ਬੇਅੰਤ ਕੌਰ ਨੇ ਪਹਿਲਾ, ਰਮਨਦੀਪ ਕੌਰ ਨੇ ਦੂਜਾ ਅਤੇ ਸੱਤਵੀਂ ਕਲਾਸ ਦੀ ਤੇਜਿੰਦਰ ਕੌਰ ਨੇ ਤੀਜਾ ਸਥਾਨ ਪ੍ਰ਼ਾਪਤ ਕੀਤਾ। ਇਸੇ ਤਰਾਂ ਸਰਕਾਰੀ ਮਿਡਲ ਸਕੂਲ ਪਿਪਲੀਆਂ ਵਿਖੇ ਸੱਤਵੀਂ ਕਲਾਸ ਦੀ ਹਰਮਨਦੀਪ ਕੌਰ ਨੇ ਪਹਿਲਾ, ਮਨਵੀਰ ਕੌਰ ਨੇ ਦੂਜਾ ਅਤੇ ਅੱਠਵੀਂ ਕਲਾਸ ਦੀ ਮਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।ਸਰਕਾਰੀ ਸੈਕੰਡਰੀ ਸਕੂਲ ਖਿਆਲਾ ਕਲਾਂ (ਲੜਕੇ) ਵਿਖੇ ਛੇਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ ਜਿੰਨ੍ਹਾਂ ਵਿਚੋਂ ਨੌਵੀਂ ਜਮਾਤ ਦੇ ਪਰਮਿੰਦਰ ਸਿੰਘ ਨੇ ਪਹਿਲਾ, ਹਰਜੀਵਨ ਸਿੰਘ ਨੇ ਦੂਜਾ ਅਤੇ ਬਾਰ੍ਹਵੀਂ ਜਮਾਤ ਦੇ ਅੰਗਰੇਜ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।
    ਉਕਤ ਤੋਂ ਇਲਾਵਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੋਹਾ, ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ, ਸਰਕਾਰੀ ਹਾਈ ਸਕੂਲ ਬੋੜਾਵਾਲ, ਸਰਕਾਰੀ ਹਾਈ ਸਕੂਲ ਬੁਰਜ ਹਰੀ, ਸਰਕਾਰੀ ਹਾਈ ਸਕੂਲ ਦਲੇਲਵਾਲਾ, ਸਰਕਾਰੀ ਹਾਈ ਸਕੂਲ ਹੀਰੋਂ ਕਲਾਂ, ਸਰਕਾਰੀ ਹਾਈ ਸਕੂਲ ਖੀਵਾ ਖੁਰਦ, ਸਰਕਾਰੀ ਹਾਈ ਸਕੂਲ ਕੋਟ ਧਰਮੁ, ਸਰਕਾਰੀ ਹਾਈ ਸਕੂਲ ਰੜ੍ਹ, ਸਰਕਾਰੀ ਮਿਡਲ ਸਕੂਲ ਅਲੀਸ਼ੇਰ ਖੁਰਦ, ਸਰਕਾਰੀ ਮਿਡਲ ਸਕੂਲ ਔਤਾਂਵਾਲੀ, ਸਰਕਾਰੀ ਮਿਡਲ ਸਕੂਲ ਡੇਲੂਆਣਾ, ਸਰਕਾਰੀ ਮਿਡਲ ਸਕੂਲ ਧਿੰਗੜ, ਸਰਕਾਰੀ ਮਿਡਲ ਸਕੂਲ ਗਾਗੋਵਾਲ, ਸਰਕਾਰੀ ਮਿਡਲ ਸਕੂਲ ਫੱਲੂਵਾਲਾ ਡੋਡ, ਸਰਕਾਰੀ ਸੈਕੰਡਰੀ ਸਕੂਲ ਆਲਮਪੁਰ ਮੰਦਰਾਂ, ਸਰਕਾਰੀ ਸੈਕੰਡਰੀ ਸਕੂਲ ਅਤਲਾ ਕਲਾਂ, ਸਰਕਾਰੀ ਸੈਕੰਡਰੀ ਸਕੂਲ ਬੀਰੋਕੇ ਕਲਾਂ, ਸਰਕਾਰੀ ਸੈਕੰਡਰੀ ਸਕੂਲ ਰੱਲਾ ਅਤੇ ਸਰਕਾਰੀ ਮਿਡਲ ਸਕੂਲ ਕੋਟ ਲੱਲੂ ਵਿਖੇ ਵੀ ਵਿਦਿਆਰਥੀਆਂ ਦੇ ਲੇਖ ਮੁਕਾਬਲੇ ਕਰਵਾਏ ਗਏ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply