Thursday, March 28, 2024

ਸਲਾਈਟ ਵਿਖੇ ਫੂਡ ਵਿਭਾਗ ਵਲੋਂ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ

ਲੌਂਗੋਵਾਲ, 17 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ (ਡੀਮਡ ਯੂਨੀਵਰਸਿਟੀ) PUNJ1704201912 ਦੇ ਕੈਂਪਸ ਵਿਖੇ ਇੱਕ ਰੋਜ਼ਾ ਫੂਡ ਸੇਫਟੀ ਟਰੇਨਿੰਗ ਅਤੇ ਸਰਟੀਫਿਕੇਸ਼ਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਰਵਿੰਦਰ ਗਰਗ ਸਹਾਇਕ ਕਮਿਸ਼ਨਰ ਐਫ.ਡੀ.ਆਈ ਸੰਗਰੂਰ ਬਤੌਰ ਮੁੱਖ ਮਹਿਮਾਨ ਅਤੇ ਫੂਡ ਸੁਰੱਖਿਆ ਅਧਿਕਾਰੀ ਚਰਨਜੀਤ ਸਿੰਘ ਅਤੇ ਗੌਰਵ ਸਿੰਘ ਪ੍ਰਿੰਸੀਪਲ ਅਡੀਟਰ ਨੇ ਵਿਸ਼ੇਸ਼ ਵਜੋਂ ਸ਼ਿਰਕਤ ਕੀਤੀ।ਸਮਾਗਮ ਦੀ ਸ਼ੁਰੂਆਤ ਇੰਸਟੀਚਿਊਟ ਦੇ ਕੁਲਗੀਤ ਦੇ ਗੀਤ ਨਾਲ ਹੋਈ।ਇਸ ਉਪਰੰਤ ਸਲਾਈਟ ਫੂਡ ਵਿਭਾਗ ਦੇ ਮੁਖੀ ਡਾ. ਪਰਮਜੀਤ ਸਿੰਘ ਪਨੇਸਰ ਨੇ ਐਫ.ਐਸ.ਐਸ.ਏ.ਆਈ ਦੀ ਮਹੱਤਤਾ ਅਤੇ ਰੋਲ ਬਾਰੇ ਜਾਣਕਾਰੀ ਸਾਂਝੀ ਕੀਤੀ।ਸਲਾਈਟ ਦੇ ਡਾਇਰੈਕਟਰ ਡਾ. ਸ਼ੈਲੇਂਦਰ ਜੈਨ ਨੇ ਭੋਜਨ ਸੁਰੱਖਿਆ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਰਵਿੰਦਰ ਗਰਗ ਨੇ ਭੋਜਨ ਸੁਰੱਖਿਆ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਅਤੇ ਚਰਨਜੀਤ ਸਿੰਘ ਨੇ ਫੂਡ ਇੰਡਸਟਰੀ ਦੀ ਭਵਿੱਖੀ ਸਥਿਤੀ ਬਾਰੇ ਚਾਨਣਾ ਪਾਇਆ।

 

 

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply