Friday, March 29, 2024

ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੇਵਲ ਸਿੰਘ ਢਿੱਲੋਂ ਦੇ ਹੱਕ `ਚ ਕੀਤੀ ਮੀਟਿੰਗ

ਲੌਂਗੋਵਾਲ, 18 ਅਪਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਲੋਕ ਸਭਾ PUNJ1804201908ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਵਿਕਾਸ ਹੀ ਉਨਾਂ ਦਾ  ਮੁੱਖ ਏਜੰਡਾ ਹੈ ਅਤੇ ਉਹ ਹਰ ਹਾਲ `ਚ ਸੰਗਰੂਰ ਨੂੰ ਵਿਕਾਸ ਪੱਖੋਂ ਇਕ ਨੰਬਰ ਬਣਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਉਹ ਸੰਗਰੂਰ ਦੀ ਲੋਕ ਸਭਾ ਸੀਟ ਵੱਡੇ ਫਰਕ ਨਾਲ ਜਿੱਤਣਗੇ। ਉਨਾਂ ਕਿਹਾ ਕਿ  ਸੰਗਰੂਰ ਦਾ ਰਿਕਾਰਡਤੋੜ ਵਿਕਾਸ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੇ ਯਤਨਾਂ ਸਦਕਾ ਹੋਇਆ ਹੈ।ਬੁਨਿਆਦੀ ਢਾਂਚੇ ਦੀ ਮੁਕੰਮਲ ਰੂਪ-ਰੇਖਾ ਤੋਂ ਇਲਾਵਾ ਸੰਗਰੂਰ ਲੋਕ ਸਭਾ ਖੇਤਰ ਵਿੱਚ 2009-14 ਦੇ ਵਿਜੈ ਇੰਦਰ ਸਿੰਗਲਾ ਦੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਕੈਂਸਰ ਹਸਪਤਾਲ, ਕਾਲਜ, ਪੀ.ਜੀ.ਆਈ ਐਮ.ਆਰ ਸਮੇਤ ਵੱਡਾ ਵਿਕਾਸ ਹੋਇਆ ਸੀ।ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਐਮ.ਪੀ ਭਗਵੰਤ ਮਾਨ ਦੇ ਕਾਰਜਕਾਲ ਦੌਰਾਨ ਸੰਗਰੂਰ ਸੰਸਦੀ ਹਲਕੇ ਵਿਚ ਕੋਈ ਵੱਡਾ ਪ੍ਰਾਜੈਕਟ ਨਹੀਂ ਆਇਆ ਅਤੇ ਨਾ ਹੀ ਉਸ ਨੇ ਪਿਛਲੇ ਪੰਜ ਸਾਲਾਂ ਵਿਚ ਹਲਕੇ ਲਈ ਕੁੱਝ ਕੀਤਾ ਹੈ।
 ਅਕਾਲੀ ਦਲ-ਭਾਜਪਾ ‘ਤੇ ਵਰ੍ਹਦੇ ਹੋਏ ਢਿੱਲੋਂ ਨੇ ਕਿਹਾ ਕਿ ਦਸ ਸਾਲਾਂ ਵਿੱਚ ਅਕਾਲੀ ਦਲ-ਭਾਜਪਾ ਨੇ ਪੰਜਾਬ ਨੂੰ ਤਬਾਹੀ ਦੇ ਰਾਹ‘ ਤੇ ਹੀ ਲਿਆ ਕੇ ਖੜ੍ਹਾ ਕਰ ਦਿੱਤਾ ਸੀ। ਕੇਂਦਰ ਵਿੱਚ ਸਰਕਾਰ ਉਨ੍ਹਾਂ ਦੇ ਹਮਇਤੀਆਂ ਦੀ ਹੈ, ਕੇਂਦਰ ਦੀਆਂ ਮਾੜੀਆਂ ਨੀਤੀਆਂ ਨੇ ਦੇਸ਼ ਦਾ ਸਮੁੱਚਾ ਮਾਹੌਲ ਵਿਗਾੜ ਦਿੱਤਾ ਹੈ। ਧਰਮ ਦੀ ਰਾਜਨੀਤੀ ਵਿੱਚ ਦੇਸ਼ ਨੂੰ ਵੰਡ ਦਿੱਤਾ ਗਿਆ ਹੈ।ਕੇਵਲ ਸਿੰਘ ਢਿੱਲੋਂ ਨੇ ਇਹ ਵੀ ਕਿਹਾ ਕਿ ਮਿਸ਼ਨ 13 ਦੇ ਅਧੀਨ ਕਾਂਗਰਸ ਪਾਰਟੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੋਂ ਜਿੱਤ ਪ੍ਰਾਪਤ ਕਰੇਗੀ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ। ਇਕੱਠ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਭ੍ਰਿਸ਼ਟ ਅਤੇ ਦੇਸ਼ ਨੂੰ ਵੰਡਣ ਵਾਲੀ ਹੈ। ਉਹਨਾਂ ਵਿਸ਼ਵਾਸ ਦਿਵਾਇਆ ਕਿ ਸੰਗਰੂਰ ਤੋਂ ਕੇਵਲ ਸਿੰਘ ਢਿੱਲੋਂ ਨੂੰ ਸਭ ਤੋਂ ਵੱਧ ਲੀਡ ਨਾਲ ਜਿੱਤਾ ਕੇ ਦਿੱਲੀ ਭੇਜਿਆ ਜਾਵੇਗਾ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply