Friday, April 19, 2024

ਵੋਟਰਾਂ ਨੂੰ ਜਾਗਰੂਕ ਕਰਨ ਲਈ ਰੇਲਵੇ ਟਰੈਕ `ਤੇ ਪਹੁੰਚਿਆ ਜਿਲ੍ਹਾ ਪ੍ਰਸਾਸ਼ਨ

PUNJ1804201914ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਨੂੰ ਜਾਗਰੂਕ ਕਰਨ ਲਈ ਚਲਾਈ ਗਈ ਸਵੀਪ ਮੁਹਿੰਮ ਤਹਿਤ ਅੱਜ ਜਿਲ੍ਹਾ ਪ੍ਰਸਾਸਨ ਵੱਲੋਂ ਰੇਲਵੇ ਸਟੇਸ਼ਨ `ਤੇ ਪਹੁੰਚ ਕੀਤੀ ਗਈ।ਜਿਸ ਤਹਿਤ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੀ ਸ਼ਤਾਬਦੀ ਐਕਸਪ੍ਰੈਸ ਤੇ ਬੈਨਰ ਤੇ ਸਟਿੱਕਰ ਲਗਾਏ ਗਏ।
          ਵਧੀਕ ਜਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਰੇਲਵੇ ਸਟੇਸ਼ਨ `ਤੇ ਕਾਫੀ ਗਿਣਤੀ ਵਿੱਚ ਲੋਕ ਆਉਂਦੇ ਜਾਂਦੇ ਹਨ ਅਤੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਵੋਟਰਾਂ ਨੂੰ ਮਤਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਰੇਲਵੇ ਸਟੇਸ਼ਨ ਤੇ ਵੀ.ਵੀ.ਪੈਟ ਮਸ਼ੀਨਾਂ ਸਬੰਧੀ ਜਾਣਕਾਰੀ ਵੀ ਦਿੱਤੀ ਗਈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਿੰਗ ਮਸ਼ੀਨ ਇਕ ਭਰੋਸੇਯੋਗ ਟੈਂਪਰ ਪਰੂਫ ਮਸ਼ੀਨ ਅਤੇ ਵੋਟ ਪੋਲ ਕਰਨੀ ਬਹੁਤ ਅਸਾਨ ਹੈ।ਉਨ੍ਹਾਂ ਦੱਸਿਆ ਕਿ ਵੋਟਿੰਗ ਮਸ਼ੀਨ ਵਿੱਚ ਇਕ ਬੈਲਿਟ ਪੇਪਰ ਦੀ ਵਰਤੋਂ ਕੀਤੀ ਜਾਂਦੀ ਹੈ ਜਿਸ ਨਾਲ ਪੈਸੇ ਦੀ ਬੱਚਤ, ਪ੍ਰਿਟਿੰਗ, ਆਵਾਜਾਈ, ਸਟੋਰ ਕਰਨ ਅਤੇ ਵੰਡਣ ਦੀ ਬੱਚਤ ਹੁੰਦੀ ਹੈ।ਉਨ੍ਹਾਂ ਅੱਗੇ ਕਿਹਾ ਕਿ ਵੋਟਿੰਗ ਮਸ਼ੀਨ ਬਿਨਾਂ ਨੈਟਵਰਕ ਦੇ ਕੰਮ ਕਰਦੀ ਹੈ ਅਤੇ ਵੋਟਿੰਗ ਮਸ਼ੀਨ ਵਿੱਚ ਵਰਤਿਆ ਗਿਆ ਸਾਫਟਵੇਅਰ ਕੇਵਲ ਇਕ ਵਾਰ ਹੀ ਵਰਤਿਆ ਜਾਂਦਾ ਹੈ।
          ਅਗਰਵਾਲ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਮਤਦਾਨ ਕਰਨਾ ਨਿਸ਼ਚਿਤ ਕਰਨ।ਉਨ੍ਹਾਂ ਕਿਹਾ ਕਿ ਵੋਟ ਸਬੰਧੀ ਕਿਸੇ ਵੀ ਤਰ੍ਰਾਂ ਦੀ ਜਾਣਕਾਰੀ ਲੈਣ ਲਈ ਟੌਲ ਫ੍ਰੀ ਨੰਬਰ 1950 ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਇਹ ਨੰਬਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰਦਾ ਹੈ।
          ਇਸ ਮੌਕੇ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ, ਸ੍ਰੀਮਤੀ ਮੀਨਾ ਦੇਵੀ, ਸੀ.ਡੀ.ਪੀ.ਓ, ਮਨਮੋਹਨ ਸਿੰਘ ਚੋਣ ਕਾਨੂੰਗੋ ਅਤੇ ਸੌਰਵ ਖੋਸਲਾ ਚੋਣ ਸਹਾਇਕ ਵੀ ਹਾਜ਼ਰ ਸਨ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply