Thursday, March 28, 2024

ਡੀ.ਏ.ਵੀ ਪਬਲਿਕ ਸਕੂਲ ਵਿਖੇ ਮਹਾਤਮਾ ਹੰਸ ਰਾਜ ਜੀ ਦਾ ਜਨਮ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਮਹਾਤਮਾ ਹੰਸ ਰਾਜ ਜੀ ਦਾ PUNJ1904201905ਜਨਮ ਦਿਵਸ ਮਨਾਇਆ ਗਿਆ।ਸਕੂਲ ਵਿੱਚ ਹਵਨ ਦਾ ਆਯੋਜਨ ਕੀਤਾ ਗਿਆ ਤੇ ਵਿਦਿਆਰਥੀਆਂ ਵਲੋਂ ਇੱਕ ਵਿਸ਼ੇਸ਼ ਅਸੈਂਬਲੀ ਕਰਕੇ ਉਹਨਾਂ ਦੀਆਂ ਦਿੱਤੀਆਂ ਸਿੱਖਿਆਵਾਂ ਅਤੇ ਨੈਤਿਕ ਕਦਰਾਂ ਕੀਮਤਾਂ `ਤੇ ਰੌਸ਼ਨੀ ਪਾਈ ਗਈ।ਇਸ ਮਹਾਨ ਆਰੀਆ ਸਮਾਜੀ ਦਾ ਜਨਮ 19ਅਪ੍ਰੈਲ 1864 ਨੂੰ ਬਜਵਾੜਾ ਹੁਸ਼ਿਆਰਪੁਰ ਵਿਖੇ ਹੋਇਆ ਸੀ।ਆਪ ਜੀ ਨੇ ਸਵਾਮੀ ਦਯਾਨੰਦ ਜੀ ਵੱਲੋਂ ਸ਼ੁਰੂ ਕੀਤੀ ਗਈ ਦਯਾਨੰਦ ਐਂਗਲੋ ਵੈਦਿਕ ਧਾਰਾ ਨੂੰ ਹੋਰ ਅੱਗੇ ਵਧਾਉਣ ਲਈ ਯਤਨ ਕੀਤੇ।ਇਸ ਸਮੇਂ ਉਹਨਾਂ ਦੇ ਜੀਵਨ ਨਾਲ ਸੰਬੰਧਿਤ ਕਈ ਅਹਿਮ ਗੱਲਾਂ ਉਪਰ ਰੌਸ਼ਨੀ ਪਾਈ ਗਈ ਤੇ ਸਮਾਜ ਵਿੱਚ ਉਹਨਾਂ ਦੀ ਦੇਣ ਬਾਰੇ ਗੱਲ ਕੀਤੀ ਗਈ।ਆਪ ਨੇ ਕਈ ਸਮਾਜਿਕ ਕੁਪ੍ਰਥਾਵਾਂ ਨੂੰ ਖ਼ਤਮ ਕਰਨ ਲਈ ਸਿਰਤੋੜ ਯਤਨ ਕੀਤੇ ਜਿਵੇਂ ਕਿ ਜਾਤੀਵਾਦ, ਬਾਲ ਵਿਆਹ ਤੇ ਸਤੀ ਪ੍ਰਥਾ ਆਦਿ ।  
    ਇਸ ਮੌਕੇ ਪੰਜਾਬ ਜੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ, ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਤੇ ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਵਲੋਂ ਭੇਜੇ ਸੰਦੇਸ਼ ਵਿੱਚ ਕਿਹਾ ਕਿ ਸਾਨੂੰ ਅਜਿਹੇ ਮਹਾਨ ਪੁਰਖ ਦਾ ਹਮੇਸ਼ਾਂ ਰਿਣੀ ਰਹਿਣਾ ਚਾਹੀਦਾ ਹੈ ਤੇ ਮਹਾਤਮਾ ਹੰਸ ਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply