Thursday, April 18, 2024

ਸ਼੍ਰੀ ਹਜੂਰ ਸਾਹਿਬ ਨੂੰ ਹਰਿਆਵਲ ਭਰਿਆ ਬਣਾਉਣ ਲਈ ਪੌਦੇ ਲਗਾਉਣ ਦੀ ਸ਼ੁਰੂਆਤ

ਬਾਬਾ ਕੁਲਵੰਤ ਸਿੰਘ ਤੇ ਸੰਤ ਬਾਬਾ ਬਲਵਿੰਦਰ ਸਿੰਘ ਨੇ ਲਾਏ ਪੌਦੇ
ਹਜੂਰ ਸਾਹਿਬ (ਨੰਦੇੜ), 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਤਖਤ ਸਚਖੰਡ ਸ਼੍ਰੀ ਹਜੂਰ ਸਾਹਿਬ ਨੰਦੇੜ ਦੀ ਪਵਿੱਤਰ ਧਰਤੀ ਨੂੰ ਹਰਿਆ PUNJ1904201907ਭਰਿਆ ਬਣਾਉਣ ਦੀ ਸ਼ੁਰੂਆਤ ਕਰਦਿਆਂ ਖਾਲਸਾ ਸਾਜਨਾ ਦਿਵਸ ਮੌਕੇ ਵੱਡੇ ਪੱਧਰ `ਤੇ ਪੌਦੇ ਲਗਾਉਣ ਦੀ ਸ਼ੁਰੂਆਤ ਬਾਬਾ ਕੁਲਵੰਤ ਸਿੰਘ ਜਥੇਦਾਰ ਸਚਖੰਡ ਸ਼੍ਰੀ ਹਜੂਰ ਸਾਹਿਬ ਨੰਦੇੜ ਅਤੇ ਸੰਤ ਬਾਬਾ ਬਲਵਿੰਦਰ ਸਿੰਘ ਕਾਰ ਸੇਵਾ ਲੰਗਰ ਸਾਹਿਬ ਨੰਦੇੜ ਵਲੋਂ ਪੌਦਾ ਲਗਾ ਕੇ ਕੀਤੀ ਗਈ।ਇਸ ਸਬੰਧੀ ਤਖਤ ਸਾਹਿਬ ਦੇ ਪ੍ਰਬੰਧਕੀ ਅਫਸਰ ਡੀ.ਪੀ ਸਿੰਘ ਚਾਵਲਾ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ।
        ਡੀ.ਪੀ ਸਿੰਘ ਚਾਵਲਾ ਨੇ ਦੱਸਿਆ ਕਿ ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਸਚਖੰਡ ਸ਼੍ਰੀ ਹਜੂਰ ਸਾਹਿਬ ਦੀ ਧਰਤੀ `ਤੇ ਵੱਡੀ ਗਿਣਤੀ `ਚ ਛਾਂਦਾਰ, ਫਲਦਾਰ ਤੇ ਫੁੱਲਾਂ ਵਾਲੇ ਬੂਟੇ ਲਗਾ ਕੇ ਧਰਤੀ ਦੀ ਵਧਦੀ ਤਪਸ਼ ਨੂੰ ਘੱਟ ਕਰਨ ਤੇ ਵੱਧਦੇ ਪ੍ਰਦੂਸ਼ਣ ਨੂੰ ਮਾਤ ਦਿੱਤੀ ਜਾਵੇਗੀ।ਉਨ੍ਹਾਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਧਰਤੀ `ਤੇ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਤਾਂ ਜੋ ਧਰਤੀ ਦੇ ਵਾਤਾਵਰਨ ਵਿੱਚ ਆਈ ਤਬਦੀਲੀ ਨੂੰ ਖਤਮ ਕਰਕੇ ਕੁਦਰਤੀ ਵਾਤਾਵਰਨ ਨੂੰ ਕਾਇਮ ਰੱਖਿਆ ਜਾ ਸਕੇ।ਇਸ ਸਮੇਂ ਹੋਰਨਾਂ ਤੋਂ ਇਲਾਵਾ ਸੁਪਰਡੈਂਟ ਗੁਰਿੰਦਰ ਸਿੰਘ ਵਧਵਾ, ਥਾਨ ਸਿੰਘ ਬੁੰਗਈ, ਹਰਜੀਤ ਸਿੰਘ ਮੈਨੇਜਰ ਸਮੇਤ ਹੋਰ ਸਿੱਖ ਸੰਗਤਾਂ ਹਾਜਰ ਸਨ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply