Friday, April 19, 2024

ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ `ਚ 2 ਰੋਜ਼ਾ ਟ੍ਰੇਨਿੰਗ ਤੇ ਵਿਜ਼ਟ ਪ੍ਰੋਗਰਾਮ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਿਸਾਨ ਸਿਖਲਾਈ ਕੇਂਦਰ ਵਲੋਂ ਸ਼ਹਿਦ PUNJ1904201911ਦੀਆਂ ਮੱਖੀਆਂ ਪਾਲਣ ਸਬੰਧੀ ਟ੍ਰੇਨਿੰਗ ਅਤੇ ਵਿਜ਼ਟ ਪ੍ਰੋਗਰਾਮ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਸਦਕਾ ਕਰਵਾਇਆ ਗਿਆ, ਜਿਸ ’ਚ ਬੀ.ਐਸ.ਸੀ ਖੇਤੀਬਾੜੀ ਸਮੈਸਟਰ 8ਵਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।
    ਇਸ ਦੌਰਾਨ ਡਾ. ਮਹਿਲ ਸਿੰਘ ਨੇ ਸਿਖਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਕਿੱਤਾ ਮੁੱਖੀ ਪ੍ਰੈਕਟੀਕਲ ਟ੍ਰੇਨਿੰਗ ਲੈਣ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਟ੍ਰੇਨਿੰਗ ਦੇ ਰਹੇ ਖੇਤੀਬਾੜੀ ਕਾਲਜ ਅਤੇ ਟ੍ਰੇਨਿੰਗ ਸੈਂਟਰ ਦੇ ਸਟਾਫ਼ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਵੱਧ ਤੋਂ ਵੱਧ ਪ੍ਰੈਕਟੀਕਲ ਸ਼ੈਸ਼ਨਾਂ ਦਾ ਆਯੋਜਨ ਕਰਨ ਲਈ ਪ੍ਰੇਰਿਤ ਕੀਤਾ।
    ਇਸ ਮੌਕੇ ਸਿਖਲਾਈ ਕੇਂਦਰ ਦੇ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਵੱਲੋਂ ਸ਼ਹਿਦ ਦੀਆਂ ਮੱਖੀਆਂ ਦੇ ਜੀਵਨ ਚੱਕਰ, ਕਿਸਮਾਂ ਤੇ ਸ਼ਹਿਦ ਬਣਾਉਣ ਦੀ ਪ੍ਰਕਿਰਿਆ ਬਾਰੇ ਵਿਸਥਾਰ ਪੂਰਵਕ ਪ੍ਰੈਕਟੀਕਲ ਸਿਖਲਾਈ ਦਿੱਤੀ ਗਈ। ਅਗਲੇ ਦਿਨ ਕਰਮ ਸਿੰਘ ਦੇ ਮਧੂ-ਮੱਖੀ ਫ਼ਾਰਮ ਨਿਊ ਗੋਲਡਨ ਹਨੀ, ਪਿੰਡ ਧਰਮੂ ਚੱਕ (ਮਹਿਤਾ) ਵਿਖੇ ਵਿਜ਼ਿਟ ਕਰਵਾਇਆ ਗਿਆ, ਜਿਸ ’ਚ ਜਸਵਿੰਦਰ ਸਿੰਘ ਨੇ ਮਧੂ-ਮੱਖੀ ਬਕਸਿਆਂ ’ਚੋਂ ਸ਼ਹਿਦ ਕੱਢਣ ਅਤੇ ਸ਼ਹਿਦ ਦੀ ਪੈਕਿੰਗ ਕਰਨ ਦੀ ਪ੍ਰੈਕਟੀਕਲ ਜਾਣਕਾਰੀ ਦਿੱਤੀ।ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਰੀਨੂ ਵਿਰਦੀ ਵਲੋਂ ਸ਼ਹਿਦ ਦੀ ਸ਼ੁੱਧਤਾ ਅਤੇ ਐਗਮਾਰਕ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਇਸ ਟ੍ਰੇਨਿੰਗ ਦੌਰਾਨ ਪ੍ਰੋਫੈਸਰ ਰਣਦੀਪ ਸਿੰਘ, ਡਾ. ਅਮਨਦੀਪ ਅਤੇ ਪ੍ਰੋਫੈਸਰ ਤੇਜਿੰਦਰ ਕੌਰ ਵੀ ਹਾਜ਼ਰ ਸਨ।
 

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply