Thursday, March 28, 2024

ਕਿਸਾਨ ਮੋਰਚੇ ਦੇ ਸੰਘਰਸ਼ ਸਦਕਾ ਲੌਂਗੋਵਾਲ ਦੀ ਅਨਾਜ ਮੰਡੀ `ਚ ਕਣਕ ਦੀ ਬੋਲੀ ਸ਼ੁਰੂ

ਲੌਂਗੋਵਾਲ, 25 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੌਂਗੋਵਾਲ ਵਿਖੇ ਪਿਛਲੇ 10 ਦਿਨਾਂ ਤੋਂ ਕਿਸਾਨਾਂ ਦੀ ਕਣਕ ਦੀ ਫਸਲ ਮੰਡੀਆਂ ਵਿੱਚ ਰੁਲ ਰਹੀ ਸੀ PUNJ2504201904ਅਤੇ ਅਤੇ ਕਿਸੇ ਵੀ ਖਰੀਦ ਏਜੰਸੀ ਵਲੋਂ ਲੌਂਗੋਵਾਲ, ਢੱਡਰੀਆਂ, ਮੰਡੇਰਕਲਾਂ, ਲੋਹਾ ਖੇੜਾ, ਕੁੰਨਰਾਂ ਆਦਿ ਦੀਆਂ ਮੰਡੀਆਂ ਵਿੱਚ ਖਰੀਦ ਸ਼ੁਰੂ ਨਾ ਹੋਣ `ਤੇ ਕਿਸਾਨ ਮੋਰਚਾ ਸੰਗਰੂਰ ਦੀ ਅਗਵਾਈ ਹੇਠ ਕਿਸਾਨਾਂ ਨੇ ਨਾਇਬ ਤਹਿਸੀਲਦਾਰ ਦਫ਼ਤਰ ਲੌਂਗੋਵਾਲ ਦਾ ਘਿਰਾਓ ਕੀਤਾ ਅਤੇ ਮੇਨ ਸੜਕ ਜਾਮ ਕਰ ਦਿੱਤੀ ਕਿਸਾਨਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਮੰਡੀਆਂ ਵਿੱਚੋਂ ਕਣਕ ਦੀ ਫ਼ੌਰੀ ਖ਼ਰੀਦ ਸ਼ੁਰੂ ਹੋਈ ਅਤੇ ਕਿਸਾਨਾਂ ਨੇ ਲੌਂਗੋਵਾਲ ਦੀ ਅਨਾਜ ਮੰਡੀ ਵਿੱਚ ਜੇਤੂ ਰੈਲੀ ਕਰਦੇ ਹੋਏ ਸੰਘਰਸ਼ ਨੂੰ ਸਮਾਪਤ ਕੀਤਾ।ਕਿਸਾਨ ਮੋਰਚਾ ਦੇ ਜ਼ਿਲ੍ਹਾ ਕਨਵੀਨਰ ਭੁਪਿੰਦਰ ਲੌਂਗੋਵਾਲ ਅਤੇ ਜ਼ਿਲ੍ਹਾ ਆਗੂ ਦਰਸ਼ਨ ਸਿੰਘ ਕੁੰਨਰਾਂ ਨੇ ਕਿਹਾ ਕਿ ਮੌਜੂਦਾ ਸਰਕਾਰਾਂ ਕਾਰਪੋਰੇਟ ਘਰਾਣਿਆਂ ਦੇ ਪੱਖੀ ਨੀਤੀਆਂ ਲਾਗੂ ਕਰਦੇ ਹੋਏ ਅਨਾਜ ਦੀ ਖਰੀਦ ਤੋਂ ਭੱਜ ਰਹੀਆਂ ਹਨ।ਇਸ ਕਰਕੇ ਕਿਸਾਨਾਂ ਨੂੰ ਕਿਸਾਨਾਂ ਆਪਣੀਆਂ ਜਿਣਸਾਂ ਵੇਚਣ ਲਈ ਮੰਡੀਆਂ ਵਿੱਚ ਖੱਜ਼ਲ ਖੁਆਰ ਹੋਣਾ ਪੈ ਰਿਹਾ।ਇਸ ਮੌਕੇ ਇਕਾਈ ਪ੍ਰਧਾਨ ਹਰਦੇਵ ਸਿੰਘ ਦੁੱਲਟ ਖਜ਼ਾਨਚੀ ਮਿੱਠਾ ਸਿੰਘ ਰਾਜ ਸਿੰਘ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply