Thursday, April 25, 2024

ਖਰਚਾ ਅਬਜ਼ਰਵਰ `ਪੇਡ ਨਿਊਜ਼’ ਤੇ ਰਾਜਨੀਤਕ ਇਸ਼ਤਿਹਾਰਾਂ ’ਤੇ ਚੌਕਸੀ ਰੱਖਣ ਦੇ ਆਦੇਸ਼

ਲੌਂਗੋਵਾਲ, 24 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਲੋਕ ਸਭਾ ਹਲਕਾ ਸੰਗਰੂਰ ਵਿੱਚ PUNJ2504201907ਪ੍ਰਿੰਟ, ਇਲੈਕਟ੍ਰਾਨਿਕ ਮੀਡੀਆ (ਸਮੇਤ ਆਨਲਾਈਨ ਪੇਪਰ, ਰੇਡੀਓ, ਟੀ.ਵੀ, ਸਿਨੇਮਾ ਹਾਲ, ਸੋਸ਼ਲ ਮੀਡੀਆ ਅਤੇ ਬਲਕ/ਵੁਆਇਸ ਮੈਸੇਜਜ਼ ਆਨ ਮੋਬਾਇਲ) ਵਿੱਚ ਰਾਜਸੀ ਇਸ਼ਤਿਹਾਰਾਂ ਅਤੇ ਮੁੱਲ ਦੀਆਂ ਖ਼ਬਰਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਕਾਰਜਸ਼ੀਲ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਸਥਿਤ ਇਸ ਵਿਸ਼ੇਸ਼ ਮੋਨੀਟਰਿੰਗ ਸੈਲ ਦਾ ਜਾਇਜ਼ਾ ਲੈਣ ਲਈ ਅੱਜ ਚੋਣ ਕਮਿਸ਼ਨ ਵੱਲੋਂ ਤਾਇਨਾਤ ਖਰਚਾ ਅਬਜ਼ਰਵਰ ਸ਼੍ਰੀਮਤੀ ਮਯੰਕ ਪ੍ਰਭਾ ਤੋਮਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, ਐਸ.ਡੀ.ਐਮ ਸੰਗਰੂਰ-ਕਮ-ਨੋਡਲ ਅਫ਼ਸਰ ਐਮ.ਸੀ.ਐਮ.ਸੀ ਅਵਿਕੇਸ਼ ਗੁਪਤਾ ਅਤੇ ਐਸ.ਡੀ.ਐਮ ਬਰਨਾਲਾ ਸੰਦੀਪ ਕੁਮਾਰ ਸਮੇਤ ਦੌਰਾ ਕੀਤਾ ਗਿਆ। ਉਨਾਂ ਉਮੀਦਵਾਰਾਂ  ਦੇ  ਖਰਚਿਆਂ ਸਬੰਧੀ ਵੇਰਵੇ ’ਤੇ ਅਧਾਰਿਤ ਰਿਪੋਰਟਾਂ ਸਮੇਂ ਸਿਰ ਭੇਜਣ ਲਈ ਕਿਹਾ।
    ਤ੍ਰਿਪਾਠੀ ਨੇ ਦੱਸਿਆ ਕਿ ਲੋਕ ਸਭਾ ਹਲਕਾ ਸੰਗਰੂਰ ਵਿੱਚ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਆਰੰਭ ਹੋਣ ਦੇ ਨਾਲ ਹੀ ਉਮੀਦਵਾਰ ਵਲੋਂ ਆਪਣੇ ਐਫੀਡੇਵਿਟ ਵਿੱਚ ਆਪਣੇ ਸੋਸ਼ਲ ਮੀਡੀਆ ਪ੍ਰਚਾਰ ਸਬੰਧੀ ਵੇਰਵਿਆਂ ਦਾ ਇੰਦਰਾਜ ਕਰਨਾ ਵੀ ਲਾਜ਼ਮੀ ਹੈ ਅਤੇ ਚੋਣ ਕਮਿਸ਼ਨ ਦੇ ਸਖ਼ਤ ਦਿਸ਼ਾ ਨਿਰਦੇਸ਼ ਹਨ ਕਿ ਚੋਣਾਂ ਦੌਰਾਨ  ‘ਪੇਡ ਨਿਊਜ਼’ (ਮੁੱਲ ਦੀਆਂ ਖ਼ਬਰਾਂ) ਦੇ ਮਾੜੇ ਰੁਝਾਣ ਦੀ ਰੋਕਥਾਮ ਲਈ ਪੂਰੀ ਚੌਕਸੀ ਰੱਖੀ ਜਾਵੇ।ਉਨ੍ਹਾਂ ਦੱਸਿਆ ਕਿ ਇਹ ਪ੍ਰਵਾਨਗੀ ਰਿਟਰਨਿੰਗ ਅਫ਼ਸਰ ਦੀ ਪ੍ਰਧਾਨਗੀ ਹੇਠ ਬਣੀ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫ਼ਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਪਾਸੋਂ ਅਗਾਊਂ ਰੂਪ ’ਚ ਲੈਣੀ ਲਾਜ਼ਮੀ ਹੈ ਅਤੇ ਜਿਹੜੇ ਉਮੀਦਵਾਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕਰਨਗੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਜਾਣਗੇ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply