Friday, March 29, 2024

ਵਧੀਕ ਡਿਪਟੀ ਕਮਿਸ਼ਨਰ ਵਲੋਂ ਸਕੂਲ ਦੀ ਚਾਰਦੀਵਾਰੀ ਦੇ ਕੰਮ ਦਾ ਨਿਰੀਖਣ

ਕਪੂਰਥਲਾ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ ਨੇ ਪਿੰਡ ਬਲੇਰ ਖਾਨਪੁਰ PPNJ2011201913ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਗਨਰੇਗਾ ਤਹਿਤ ਚੱਲ ਰਹੇ ਚਾਰਦੀਵਾਰੀ ਦੇ ਕੰਮ ਦਾ ਅੱਜ ਨਿਰੀਖਣ ਕੀਤਾ।ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਇੰਜ: ਡੀ.ਪੀ ਐਸ ਖਰਬੰਦਾ ਦੀਆਂ ਹਦਾਇਤਾਂ ’ਤੇ  ਪਿੰਡਾਂ ਵਿਚ ਮਗਨਰੇਗਾ ਤਹਿਤ ਵੱਡੀ ਪੱਧਰ ’ਤੇ ਵੱਖ-ਵੱਖ ਕੰਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਕਮਿੳੂਨਿਟੀ ਸੈਂਟਰਾਂ, ਪੰਚਾਇਤ ਘਰਾਂ, ਪਾਰਕਾਂ ਅਤੇ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਤੋਂ ਇਲਾਵਾ ਛੱਪੜਾਂ ਦੇ ਨਵੀਨੀਕਰਨ ਅਤੇ ਗੰਦੇ ਪਾਣੀ ਦਾ ਨਿਕਾਸ ਆਦਿ ਦੇ ਕੰਮ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਬਲੇਰ ਖਾਨਪੁਰ ਵਿਖੇ ਮਗਨਰੇਗਾ ਤਹਿਤ 600 ਫੁੱਟ ਦੇ ਕਰੀਬ ਚਾਰਦੀਵਾਰੀ ਦੀ ਉਸਾਰੀ ਤੋਂ ਇਲਾਵਾ ਵਾਲੀਬਾਲ ਅਤੇ ਬਾਸਕਟਬਾਲ ਦੀਆਂ ਗਰਾੳੂਂਡਾਂ ਬਣਾਏ ਜਾਣ ਦੀ ਤਜਵੀਜ਼ ਹੈ, ਜਿਨ੍ਹਾਂ ’ਤੇ 18 ਲੱਖ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਜਾ ਰਹੀ ਹੈ।ਇਸੇ ਤਰ੍ਹਾਂ ਜ਼ਿਲ੍ਹੇ ਦੇ ਸਕੂਲਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਮਗਨਰੇਗਾ ਤਹਿਤ ਕੰਮ ਕਰਵਾਏ ਜਾ ਰਹੇ ਹਨ।
            ਇਸ ਮੌਕੇ ਸਕੱਤਰ ਜ਼ਿਲ੍ਹਾ ਪ੍ਰੀਸ਼ਦ ਗੁਰਦਰਸ਼ਨ ਲਾਲ ਕੁੰਡਲ, ਆਈ.ਟੀ ਮੈਨੇਜਰ ਰਾਜੇਸ਼ ਰਾਜੇਸ਼ ਰਾਏ, ਏ.ਪੀ.ਓ ਵਿਸ਼ਾਲ ਅਰੋੜਾ, ਤਕਨੀਕੀ ਸਹਾਇਕ ਐਨੀ ਸਿੰਗਲਾ ਤੋਂ ਇਲਾਵਾ ਸਕੂਲ ਪ੍ਰਿੰਸੀਪਲ ਅਤੇ ਇਲਾਕੇ ਦੀਆਂ ਉਘੀਆਂ ਸ਼ਖਸੀਅਤਾਂ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply