Friday, March 29, 2024

ਸਾਹਿਤ ਸਭਾ ਸੁਨਾਮ ਨੇ ਮਨਾਇਆ ਕੌਮਾਂਤਰੀ ਮਾਂ ਬੋਲੀ ਪੰਜਾਬੀ ਦਿਹਾੜਾ

ਸੁਨਾਮ, 28 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਾਡੀ ਮਾਂ ਬੋਲੀ ਪੰਜਾਬੀ ਦਾ ਕੌਮਾਂਤਰੀ ਦਿਹਾੜਾ ਸਾਹਿਤ ਸਭਾ ਸੁਨਾਮ ਵੱਲੋਂ ਸਥਾਨਕ ਜੀ ਗੁਰਦੁਆਰਾ ਗੋਬਿੰਦਪੁਰਾ ਕੋਕੋ ਮਾਜਰੀ ਵਿਖੇ ਮਨਾਇਆ ਗਿਆ। ਸਮਾਗਮ ਵਿੱਚ ਸਾਹਿਤ ਸਭਾ ਤੋਂ ਇਲਾਵਾ ਵਿਦਿਆਰਥੀ ਜਥੇਬੰਦੀ ਪੀ.ਐਸ.ਯੂ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਵੀ ਭਾਗ ਲਿਆ।
          ਸਾਹਿਤ ਸਭਾ ਵਲੋਂ ਗਿਆਨੀ ਜੰਗੀਰ ਸਿੰਘ ਰਤਨ, ਜਸਵੰਤ ਸਿੰਘ ਅਸਮਾਨੀ ਭੋਲਾ ਸਿੰਘ ਸੰਗਰਾਮੀ, ਮਿਲਖਾ ਸਿੰਘ ਸਨੇਹੀ ਵਲੋਂ ਸਾਡੀ ਮਾਂ ਬੋਲੀ ਪੰਜਾਬੀ ਦੀਆਂ ਰਚਨਾਵਾਂ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ ਅਤੇ ਪੰਜਾਬੀ ਮਾਂ ਬੋਲੀ ਦਿਹਾੜੇ ਦੀਆਂ ਮੁਬਾਰਕਾਂ ਦਿੰਦੇ ਹੋਏ ਕਿਹਾ ਕਿ ਸਾਨੂੰ ਮਾਣ ਹੈ ਕਿ ਅਸੀਂ ਮਾਂ ਬੋਲੀ ਪੰਜਾਬੀ ਦਾ ਦਿਹਾੜਾ ਮਨਾ ਰਹੇ ਹਾਂ ਅਤੇ ਜੋ ਕਿ ਵਿਸ਼ਵ ਵਿੱਚ ਸਾਡੀ ਦਸਵੀਂ ਬੋਲੀ ਹੈ।ਸਾਨੂੰ ਮਾਣ ਹੈ ਕਿ ਗੁਰੂ ਸਾਹਿਬਾਨ ਦੀ ਬੋਲੀ ਪੰਜਾਬੀ ਦੇ ਅਸੀਂ ਵਾਰਸ ਹਾਂ।ਸਾਨੂੰ ਮਾਂ ਬੋਲੀ ਪੰਜਾਬੀ ਬੋਲਣ ਅਤੇ ਲਿਖਣ ਵਿੱਚ ਝਿਜਕ ਨਹੀਂ ਮਹਿਸੂਸ ਕਰਨੀ ਚਾਹੀਦੀ।
         ਵਿਦਿਆਰਥੀ ਆਗੂ ਹੁਸ਼ਿਆਰ ਸਿੰਘ ਅਤੇ ਰਮਨਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿੇ ਅੱਜ ਮਾਂ ਬੋਲੀ ਨੂੰ ਸਰਕਾਰਾਂ ਵਲੋਂ ਜਿਥੇ ਚੁਣੌਤੀਆਂ ਦਰਪੇਸ਼ ਹਨ, ਉਥੇ ਹੁਣ ਲੋਕਾਂ ਨੂੰ ਨਾਗਰਿਕਤਾ ਦੇ ਮੁੱਦੇ ‘ਤੇ ਵੀ ਨਵੀਂ ਚੁਣੌਤੀ ਖੜ੍ਹੀ ਹੋ ਗਈ ਹੈ।ਉਹ ਸਮਾਂ ਦੂਰ ਨਹੀਂ ਜਦੋਂ ਕਿਸੇ ਨੂੰ ਵੀ ਨਾਗਰਿਕਤਾ ਤੋਂ ਹੱਥ ਧੋਣੇ ਪੈ ਸਕਦੇ ਹਨ, ਜਿਥੇ ਸਾਨੂੰ ਮਾਂ ਬੋਲੀ ਪੰਜਾਬੀ ਦੇ ਵਜ਼ੂਦ ਨੂੰ ਬਚਾਉਣ ਲਈ ਲਈ ਸੰਘਰਸ਼ ਕਰਨਾ ਪੈ ਰਿਹਾ ਹੈ।ਉਥੇ ਹੁਣ ਸਰਕਾਰਾਂ ਵਲੋਂ ਸਮਾਜ ਨੂੰ ਨਾਗਰਿਕਤਾ ਸਬੰਧੀ ਵੰਡੀਆਂ ਪਾਉਣ ਦੇ ਸਾਜ਼ਿਸ਼ਾਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ।ਪੱਤਰਕਾਰ ਮਲਕੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਸਾਡਾ ਮਾਂ ਬੋਲੀ ਦਿਹਾੜਾ ਮਨਾਉਣ ਦਾ ਮਕਸਦ ਤਾਂ ਹੀ ਸਫਲ ਹੋ ਸਕਦਾ ਹੈ।ਜੇਕਰ ਅਸੀਂ ਆਪਣੇ ਪਰਿਵਾਰਾਂ ਵਿੱਚ ਮਾਂ ਬੋਲੀ ਨੂੰ ਸਹੀ ਅਰਥਾਂ ਵਿੱਚ ਲਾਗੂ ਕਰੀਏ ।ਛੋਟੇ ਬੱਚਿਆਂ ਨੂੰ ਮਾਂ ਬੋਲੀ ਨਾਲ ਜੋੜਨ ਲਈ ਉਨ੍ਹਾਂ ਦੀਆਂ ਮਾਵਾਂ ਦਾ ਵੱਡਾ ਯੋਗਦਾਨ ਹੋਵੇਗਾ।
          ਇਸ ਮੌਕੇ ਅਵਤਾਰ ਸਿੰਘ ਤਾਰੀ ਦੇਵ ਸਿੰਘ ਸਾਬਕਾ ਪ੍ਰਧਾਨ ਲਾਭ ਸਿੰਘ, ਪਰਵਿੰਦਰ ਸਿੰਘ, ਸੋਹਣ ਸਿੰਘ, ਬਲਵੀਰ ਸਿੰਘ, ਹਨੀ ਸਿੰਘ, ਗੁਰਚਰਨ ਸਿੰਘ, ਜੀਤ ਸਿੰਘ, ਪ੍ਰੀਤਮ ਸਿੰਘ, ਕਰਨੈਲ ਸਿੰਘ, ਰਾਮ ਸਿੰਘ, ਜਰਨੈਲ ਸਿੰਘ ਮਹਿੰਦਰ ਸਿੰਘ, ਦਵਿੰਦਰ ਸਿੰਘ ਤੇ ਜਸਵੰਤ ਸਿੰਘ ਆਦਿ ਵੀ ਮੌਜੂਦ ਸਨ ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …