Thursday, April 25, 2024

ਪੀ.ਟੀ.ਯੂ. ਜ਼ੋਨਲ ਯੂਥ ਫੈਸਟੀਵਲ ‘ਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਮਾਰੀਆਂ ਮੱਲਾਂ

6 ਗੋਲਡ ਮੈਡਲਾਂ ਅਤੇ 8 ਸਿਲਵਰ ਮੈਡਲਾਂ ਨਾਲ ਓਵਰ ਆਲ ਰਨਰਅੱਪ ਟਰਾਫ਼ੀ ਜਿੱਤੀ

PPN28101408
ਬਠਿੰਡਾ,28 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀ ਹਰ ਮੁਕਾਬਲੇ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਸੰਸਥਾ ਦਾ ਮਾਣ ਵਧਾਉਂਦੇ ਹਨ।ਬੀਤੇ ਦਿਨੀ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਜ਼ੋਨਲ ਯੂਥ ਫੈਸਟੀਵਲ ਦੇ ਜੋਨ-4 ਵਿੱਚ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰੰਗ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਮੁਕਾਬਲਿਆਂ ਵਿੱਚ 6 ਗੋਲਡ ਮੈਡਲ ਅਤੇ 8 ਸਿਲਵਰ ਮੈਡਲ ਜਿੱਤ ਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਅਤੇ ਇਸ ਜ਼ੋਨਲ ਯੂਥ ਫੈਸਟੀਵਲ ਦੀ ਓਵਰਆਲ ਰਨਰ ਅੱਪ ਟਰਾਫ਼ੀ ਆਪਣੇ ਨਾਂ ਕੀਤੀ। ਇਸੇ ਕਾਲਜ ਦੇ ਇਲੈਕਟ੍ਰੋਨਿਕਸ ਐਂਡ ਕੰਮਿਊਨੀਕੇਸ਼ਨ ਇੰਜਨੀਅਰਿੰਗ ਸੱਤਵਾਂ ਸਮੈਸਟਰ ਦੀ ਵਿਦਿਆਰਥਣ ਰਮਨਦੀਪ ਕੌਰ ਨੂੰ ਬੈਸਟ ਐਕਟਰ ਦਾ ਖਿਤਾਬ ਮਿਲਿਆ।ਦੱਸਣਯੋਗ ਹੈ ਕਿ ਸਾਲ 2011 ਤੋਂ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰੰਗ ਐਂਡ ਟੈਕਨਾਲੋਜੀ ਦੇ ਵਿਦਿਆਰਥੀ ਲਗਾਤਾਰ ਓਵਰਆਲ ਟਰਾਫ਼ੀ ਹਾਸਲ ਕਰਦੇ ਆ ਰਹੇ ਹਨ, ਹਰ ਸਾਲ ਉਹ ਕਦੇ ਓਵਰਆਲ ਜੇਤੂ ਟਰਾਫ਼ੀ ਜਿੱਤਦੇ ਹਨ ਅਤੇ ਕਦੇ ਓਵਰਆਲ ਰਨਰ ਅੱਪ ਟਰਾਫ਼ੀ ਤੇ ਉਨ੍ਹਾਂ ਦਾ ਕਬਜ਼ਾ ਹੁੰਦਾ ਹੈ।
ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰੰਗ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਗਰੁੱਪ ਸ਼ਬਦ, ਵਾਰ ਗਾਇਣ, ਮੌਕੇ ਤੇ ਭਾਸ਼ਣ, ਪੋਸਟਰ ਮੇਕਿੰਗ, ਫੋਟੋਗ੍ਰਾਫੀ, ਮਹਿੰਦੀ ਲਗਾਉਣ ਆਦਿ ਦੇ ਮੁਕਾਬਲੇ ਵਿੱਚ ਪਹਿਲੀ ਪੁਜੀਸ਼ਨ ਅਤੇ ਗਰੁੱਪ ਸਾਂਗ ਇੰਡੀਅਨ, ਵੈਸਟਰਨ ਗਰੁੱਪ ਸਾਂਗ, ਵੈਸਟਰਨ ਵੋਕਲ ਸੋਲੋ, ਕਵਿਤਾ ਲਿਖਣ ਅਤੇ ਕਵਿਤਾ ਉਚਾਰਣ ਦੇ ਮੁਕਾਬਲੇ ਵਿੱਚ ਦੂਜੀ ਪੁਜੀਸ਼ਨ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਕਾਲਜ ਦੇ ਵਿਦਿਆਰਥੀਆਂ ਨੇ ਭੰਗੜੇ ਵਿੱਚ ਵੀ  ਸ਼ਾਨਦਾਰ ਪੇਸ਼ਕਾਰੀ ਕਰਕੇ ਸਿਲਵਰ ਮੈਡਲ ਜਿੱਤਿਆ ਹੈ। ਪ੍ਰਸਿੱਧ ਨਾਟਕਕਾਰ ਟੋਨੀ ਬਾਤਿਸ਼ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਇਕਾਂਗੀ ਅਤੇ ਸਕਿੱਟ ਦੀ ਸ਼ਾਨਦਾਰ ਪੇਸ਼ਕਾਰੀ ਕਰਕੇੇ ਸਿਲਵਰ ਮੈਡਲ ਹਾਸਲ ਕੀਤਾ ਅਤੇ ਇਸ ਤੋਂ ਇਲਾਵਾ ਮਿਮੀਕਰੀ ਅਤੇ ਮਾਈਮ ਦੀ ਚੰਗੀ ਪੇਸ਼ਕਾਰੀ ਕਰਕੇ ਸਭਨਾਂ ਦੀ ਵਾਹ ਵਾਹ ਲੁੱਟੀ।ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਅਸਿਸਟੈਂਟ ਡਾਇਰੈਕਟਰ (ਅਕਾਦਮਿਕ) ਇੰਜ ਮਨੀਸ਼ ਗੋਇਲ ਨੇ ਇਹਨਾਂ ਅਹਿਮ ਜਿੱਤਾਂ ਲਈ ਮੁਬਾਰਕਬਾਦ ਦਿੰਦਿਆਂ ਸਾਰੇ ਜੇਤੂ ਵਿਦਿਆਰਥੀਆਂ, ਉਹਨਾਂ ਦੇ ਅਧਿਆਪਕਾਂ, ਵੱਖ-ਵੱਖ ਵੰਨਗੀਆਂ ਦੇ ਇੰਚਾਰਜਾਂ ਅਤੇ ਕੋਚ ਸਹਿਬਾਨਾਂ ਦੀ ਸਖ਼ਤ ਮਿਹਨਤ ਅਤੇ ਸਾਰਥਿਕ ਯਤਨਾਂ ਦੀ ਭਰਪੂਰ ਪ੍ਰਸੰਸਾ ਕੀਤੀ।
ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਸ. ਗੁਰਮੀਤ ਸਿੰਘ ਧਾਲੀਵਾਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਪ੍ਰਸੰਸਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮਾਣ ਵਾਲੀ ਗੱਲ੍ਹ ਹੈ ਕਿ ਇੰਜਨੀਅਰਿੰਗ ਖੇਤਰ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਖੇਤਰ ਵਿੱਚ ਵੀ ਅਹਿਮ ਪ੍ਰਾਪਤੀਆਂ ਕਰਕੇ ਕਾਲਜ ਨੂੰ ਹੋਰ ਉੱਚੀਆਂ ਬੁਲੰਦੀਆਂ ਤੇ ਪਹੁੰਚਾਇਆ ਹੈ। ਉਹਨਾਂ ਨੇ ਕਿਹਾ ਸੰਸਥਾ ਵਿਖੇ ਵਿਦਿਆਰਥੀਆਂ ਦੀ ਸਹੂਲਤ ਲਈ ਭਵਿੱਖ ਵਿੱਚ ਵੀ ਉਪਰਾਲੇ ਜਾਰੀ ਰਹਿਣਗੇ ਜਿਸ ਨਾਲ ਵਿਦਿਆਰਥੀ ਆਪਣੀ ਪ੍ਰਤਿਭਾ ਦਾ ਬੇਹਤਰ ਪ੍ਰਦਰਸ਼ਨ ਕਰ ਸਕਣਗੇ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply