Friday, April 19, 2024

ਸੰਤ ਫਤਹਿ ਸਿੰਘ ਬਦਿਆਲਾ ਦੀ ਬਰਸੀ ‘ਤੇ ਰਾਜ ਪੱਧਰੀ ਸਮਾਗਮ 30 ਨੂੰ

ਮੁੱਖ ਮੰਤਰੀ ਵਲੋਂ ਕਰੋੜਾਂ ਦੇ ਵਿਕਾਸ ਕਾਰਜਾਂ ਦੇ ਰੱਖੇ ਜਾਣਗੇ ਨੀਂਹ ਪੱਥਰ ਤੇ ਹੋਣਗੇ ਉਦਘਾਟਨ

PPN28101409
ਬਠਿੰਡਾ,28 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਸੂਬਾ ਸਰਕਾਰ ਵਲੋਂ ਸੰਤ ਫਤਹਿ ਸਿੰਘ ਬਦਿਆਲਾ ਦੀ ਬਰਸੀ ‘ਤੇ ਰਾਜ ਪੱਧਰੀ ਸਮਾਗਮ 30 ਅਕਤੂਬਰ ਨੂੰ ਪਿੰਡ ਬਦਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਮੁੱਖ ਮੰਤਰੀ ਪੰਜਾਬ ਸz. ਪਰਕਾਸ਼ ਸਿੰਘ ਬਾਦਲ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਸੰਤ ਫਤਹਿ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਨਗੇ। ਇਸ ਰਾਜ ਪੱਧਰੀ ਬਰਸੀ ਸਮਾਗਮ ਨੂੰ ਸੁਚਾਰੂ ਢੰਗ ਨਾਲ ਮਨਾਉਣ ਲਈ ਅੱਜ ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ ਨੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਆਪਣਾ ਪੂਰਾ ਜੀਵਨ ਧਾਰਮਿਕ ਅਤੇ ਸਮਾਜ ਭਲਾਈ ਵਿੱਚ ਲਵਾਉਣ ਵਾਲੇ ਸੰਤ ਫਤਹਿ ਸਿੰਘ ਜੀ ਦੇ ਬਰਸੀ ਸਮਾਗਮ ਦੌਰਾਨ ਅਗੇਤੇ ਹੀ ਪ੍ਰਬੰਧ ਕਰ ਲਏ ਜਾਣ, ਤਾਂ ਜੋ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 30 ਅਕਤੂਬਰ ਨੂੰ ਹੀ ਮੁੱਖ ਮੰਤਰੀ ਪੰਜਾਬ ਵੱਲੋਂ ਮੌੜ ਮੰਡੀ ਅਤੇ ਰਾਮਪੁਰਾ ਫੂਲ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਰਾਮਪੁਰਾ ਫੂਲ ਵਿਖੇ ਕਰੀਬ 70 ਕਰੋੜ ਰੁਪਏ ਦੀ ਲਾਗਤ ਵਾਲੇ ਵੈਟਰਨਰੀ ਕਾਲਜ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ, ਜੋ ਮਾਲਵਾ ਖੇਤਰ ਲਈ ਪੰਜਾਬ ਸਰਕਾਰ ਦਾ ਇੱਕ ਸ਼ਲਾਘਾਯੋਗ ਉਪਰਾਲਾ ਹੋਵੇਗਾ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੀ ਜਾ ਰਹੀ ਇਸ ਪਹਿਲ ਕਾਰਨ ਕਿਸਾਨਾਂ ਨੂੰ ਕਾਫੀ ਲਾਹਾ ਪੁੱਜੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸz. ਪਰਕਾਸ਼ ਸਿੰਘ ਬਾਦਲ ਵੱਲੋਂ ਜਿੱਥੇ ਮਲੂਕਾ ਪਿੰਡ, ਮੌੜ ਮੰਡੀ ਅਤੇ ਰਾਮਪੁਰਾ ਫੂਲ ਵਿਖੇ ਹੋਰ ਵੀ ਉਦਘਾਟਨ ਅਤੇ ਨੀਂਹ ਪੱਥਰ ਰੱਖੇ ਜਾਣਗੇ, ਉਥੇ ਵੈਟਰਨਰੀ ਕਾਲਜ ਦੇ ਸਟੇਡੀਅਮ ਵਿਖੇ ਪਬਲਿਕ ਰੈਲੀ ਵੀ ਕੀਤੀ ਜਾਵੇਗੀ।ਡਾ. ਗਰਗ ਨੇ ਵਿਭਾਗਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ 30 ਅਕਤੂਬਰ ਨੂੰ ਹੋਣ ਵਾਲੇ ਪ੍ਰੋਗਰਾਮਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ।ਇਸ ਮੌਕੇ ਐਸ.ਡੀ.ਐਮ.ਰਾਮਪੁਰਾ ਫੂਲ ਸਕੱਤਰ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਨਰਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply