Tuesday, April 16, 2024

ਯੂਨੀਵਰਸਿਟੀ ਵੱਲੋਂ ਸਰਦਾਰ ਵੱਲਭ ਭਾਈ ਪਟੇਲ ਦਾ ਜਨਮ ਦਿਵਸ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਇਆ

PPN31101419
ਅੰਮ੍ਰਿਤਸਰ, 31 ਅਕਤੂਬਰ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅੱਜ ਇਥੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ। ਇਹ ਦਿਵਸ ਸਰਦਾਰ ਵੱਲਭ ਭਾਈ ਪਟੇਲ ਜੀ ਦੇ 139ਵੇਂ ਜਨਮ ਪਰਵ  ਸਮਰਪਿਤ ਸੀ।
ਰਜਿਸਟਰਾਰ, ਡਾ. ਸ਼ਰਨਜੀਤ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਏਕਤਾ, ਇਕਮੁੱਠਤਾ ਅਤੇ ਰਾਸ਼ਟਰੀ ਸੁਰੱਖਿਆ ਲਈ ਵਚਨਬੱਧ ਰਹਿਣ ਲਈ ਸਹੁੰ ਚੁਕਾਈ ਅਤੇ ਇਸ ਸੁਨੇਹੇ ਨੂੰ ਅੱਗੇ ਪੁਚਾਉਣ ਲਈ ਪ੍ਰੇਰਿਆ। ਇਹ ਸਹੁੰ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਸੀ ਜਿਸ ਲਈ ਸਰਦਾਰ ਪਟੇਲ ਜੀ ਦਾ ਅਹਿਮ ਯੋਗਦਾਨ ਰਿਹਾ ਹੈ। ਇਸ ਦੌਰਾਨ ਹੀ ਇਕ 500 ਵਿਦਿਆਰਥੀਆਂ ਦੀ ਰਨ-ਫਾਰ-ਯੁਨਿਟੀ ਵਿਸ਼ੇਸ਼ ਦੌੜ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਾ. ਢਿੱਲੋਂ, ਡਾ. ਅਮਰਜੀਤ ਸਿੰਘ ਸਿੱਧੂ, ਡੀਨ, ਵਿਦਿਆਰਥੀ ਭਲਾਈ, ਡਾ. ਐਚ.ਐਸ. ਰੰਧਾਵਾ,ਡਿਪਟੀ ਡਾਇਰੈਕਟਰ ਖੇਡਾਂ ਤੇ ਮੁਖੀ ਤੋਂ ਇਲਾਵਾ ਅਧਿਕਾਰੀ ਤੇ ਅਧਿਆਪਕ ਹਾਜ਼ਰ ਸਨ।
ਇਸੇ ਤਰ੍ਹਾਂ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਅਤੇ ਲਾਈਫਲੌਂਗ ਲਰਨਿੰਗ ਵਿਭਾਗ ਦੇ ਸਾਂਝੇਂ ਯਤਨਾਂ ਨਾਲ ਸਰਦਾਰ ਵੱਲਭ ਭਾਈ ਪਟੇਲ ਜੀ ਦੇ 139ਵੇਂ ਜਨਮ ਪਰਵ ਨੂੰ ਸਮਰਪਿਤ ਉਜਸ਼ਨ-ਏ-ਅਮਨ” ਪ੍ਰੋਗਰਾਮ ਮਨਾਇਆ ਗਿਆ ।ਇਸ ਮੌਕੇ ਤੇ ਡਾ. ਰਾਜੇਸ਼ ਸ਼ਰਮਾ ਜੀ ਨੇ ਵਿਦਿਆਰਥੀਆਂ ਨੂੰ ਪਟੇਲ ਜੀ ਦੇ ਜੀਵਨ ਸਬੰਧੀ ਜਾਣੂ ਕਰਾਇਆ ਅਤੇ ਵਿਭਾਗ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਅਤੇ ਦੇਸ਼ ਪਿਆਰ ਦੇ ਗੀਤ ਗਾਏ । ਪ੍ਰੋਫੈੇਸਰ ਗੁਰਪ੍ਰੀਤ ਕੌਰ, ਡੀਨ ਅਤੇ ਮੁੁਖੀ ਸੰਗੀਤ ਵਿਭਾਗ ਅਤੇ ਡਾਇਰੈਕਟਰ, ਲਾਈਫਲੋਂਗ ਲਰਨਿੰਗ ਵਿਭਾਗ ਜੀ ਨੇ ਵਿਦਿਆਰਥੀਆਂ ਨੂੰ ਪਟੇਲ ਜੀ ਦੇ ਦੱਸੇ ਮਾਰਗ ਤੇ ਚੱਲਣ ਲਈ ਉਤਸ਼ਾਹਿਤ ਕੀਤਾ ਅਤੇ ਇਸ ਮੌਕੇ ਤੇ ਸਾਰੇ ਟੀਚਰ ਸਾਹਿਬਾਨ ਅਤੇ ਵਿਦਿਆਰਥੀਆਂ ਨੇ ਰਾਸ਼ਟਰੀ ਏਕਤਾ ਬਣਾਏ ਰੱਖਣ ਦੀ ਸਹੁੰ ਚੁੱਕੀ । ਭਾਈ ਗੁਰਦਾਸ ਲਾਇਬ੍ਰੇਰੀ ਵੱਲੋਂ ਸਰਦਾਰ ਪਟੇਲ ਨਾਲ ਸਬੰਧਤ ਪੁਸਤਕਾਂ ਅਤੇ ਤਸਵੀਰਾਂ ਦੀ ਪ੍ਰਦਰਸ਼ਨੀ ਵੀ ਲਾਈ ਗਈ। ਡਾ. ਐਚ.ਐਸ. ਚੋਪੜਾ, ਲਾਇਬ੍ਰੇਰੀਅਨ ਨੇ ਇਸ ਪ੍ਰਦਰਸ਼ਨੀ ਬਾਰੇ ਜਾਣਕਾਰੀ ਦਿੱਤੀ। ਇਸੇ ਤਰ੍ਹਾਂ ਫਾਰਮਾਸਿਊਟੀਕਲ ਵਿਭਾਗ, ਫੂਡ ਸਾਂਇੰਸ ਐਂਡ ਟੈਕਨਾਲੋਜੀ ਅਤੇ ਖੇਡ ਵਿਭਾਗ ਵੱਲੋਂ ਵੀ ਇਸ ਸਬੰਧੀ ਵਿਸ਼ੇਸ਼ ਸਮਾਗਮ ਕਰਵਾਏ ਗਏ। ਇਸ ਤੋਂ ਇਲਾਵਾ ਇਸ ਮੌਕੇ ਖੇਡ ਵਿਭਾਗ, ਫੂਡ ਸਾਂਇੰਸ ਐਂਡ ਟੈਕਨਾਲੋਜੀ ਅਤੇ ਫਾਰਮਾਸਿਊਟੀਕਲ ਵਿਭਾਗ ਵੱਲੋਂ ਵੀ ਵਿਸ਼ੇਸ਼ ਸਮਾਗਮ ਕਰਵਾਏ ਗਏ।

Check Also

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਸੈਮੀਨਾਰ ਤੇ ਨਾਟਕ 20 ਅਪ੍ਰੈਲ ਨੂੰ

ਅੰਮ੍ਰਿਤਸਰ, 15 ਅਪ੍ਰੈਲ (ਦੀਪਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ …

Leave a Reply