Saturday, April 20, 2024

ਖ਼ਾਲਸਾ ਕਾਲਜ ਪਬਲਿਕ ਸਕੂਲ ਨੇ ਰਾਸ਼ਟਰੀ ਏਕਤਾ ਦਿਵਸ ਮਨਾਇਆ

PPN31101423ਅੰਮ੍ਰਿਤਸਰ, 31 ਅਕਤੂਬਰ (ਪ੍ਰੀਤਮ ਸਿੰਘ) -ਖ਼ਾਲਸਾ ਕਾਲਜ ਪਬਲਿਕ ਸਕੂਲ ਵੱਲੋਂ ਸਰਦਾਰ ਵਲੱਭ ਭਾਈ ਪਟੇਲ ਦੀ ਜੈਯੰਤੀ ਰਾਸ਼ਟਰੀ ਏਕਤਾ ਦਿਵਸ ਦੇ ਰੂਪ ਵਿੱਚ ਉਤਸ਼ਾਹ ਨਾਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਦੀ ਪ੍ਰਧਾਨਗੀ ਹੇਠ ਮਨਾਈ ਗਈ।
ਸਕੂਲ ਵਿੱਚ 2 ਪੰਜਾਬ ਨੇਵਲ ਯੂਨਿਟ ਐੱਨ. ਸੀ. ਸੀ. ਅੰਮ੍ਰਿਤਸਰ ਵੱਲੋਂ ਆਯੋਜਿਤ ਪ੍ਰੋਗਰਾਮ ਦੌਰਾਨ ਪ੍ਰਿੰ: ਡਾ. ਬਰਾੜ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰੀ ਏਕਤਾ ਦਿਵਸ ਦੇ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਪ੍ਰਧਾਨ ਦੇਸ਼ ਲਈ ਤਾਕਤ ਨੂੰ ਹਾਸਲ ਕਰਨ ਵਿੱਚ ਸਹਾਇਤਾ ਸਬੰਧੀ ਏਕਤਾ, ਅਖੰਡਤਾ ਅਤੇ ਸੁਰੱਖਿਆ ਲਈ ਵਿਦਿਆਰਥੀਆਂ ਨੂੰ ਸ਼ਕਤੀ ਦੇ ਮਹੱਤਵ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਰਾਸ਼ਟਰ ਦੀ ਉਨਤੀ ਲਈ ਇਕਜੁਟਤਾ ਦਾ ਹੋਣ ਬਹੁਤ ਜਰੂਰੀ ਹੈ। ਵਿਦਿਆਰਥੀਆਂ ਨੇ ਰਾਸ਼ਟਰੀ ਏਕਤਾ ਦੇ ਲਈ ਸਹੁੰ ਵੀ ਲਈ। ਉਨ੍ਹਾਂ ਨੇ ਸਰਦਾਰ ਵਲੱਭ ਭਾਈ ਪਟੇਲ ‘ਤੇ ਵਿਚਾਰ-ਵਟਾਂਦਰਾ ਵੀ ਕੀਤਾ। ਪ੍ਰਿੰ: ਬਰਾੜ ਨੇ ਵਿਦਿਆਰਥੀਆਂ ਵੱਲੋਂ ਸਵੱਛ ਅਭਿਆਨ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਵੀ ਕੀਤਾ। ਉਪਰੰਤ ਸਕੂਲ ਵੱਲੋਂ ਰਨ ਫ਼ਾਰ ਯੂਨਿਟੀ ਦੌੜ ਦਾ ਵੀ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply