Thursday, March 28, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ

PPN31101428
ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ ਸ’ਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਮਹਾਨ ਚਿੰਤਕ ਸਰਦਾਰ ਵੱਲਭ ਭਾਈ ਪਟੇਲ ਦਾ ਜਨਮਦਿਨ ਰਾਸ਼ਟਰੀ ਏਕਤਾ ਦਿਵਸ ਦੇ ਰੂਪ ਵਿੱਚ ਮਨਾਇਆ ਗਿਆ । ਇਸ ਸੰਬੰਧ ਵਿੱਚ ਸਕੂਲ ਵਿੱਚ ਅੰਮ੍ਰਿਤਸਰ ਸਹੋਦਯਾ ਸਕੂਲ ਕੰਪਲੈਕਸ ਸੰਸਥਾ ਨਲਾ ਜੁੜੇ ਵੱਖੁਵੱਖ ਸਕੂਲਾਂ ਲਈ ਕੋਲਾਜ, ਪੋਸਟਰ, ਪੇਟਿੰਗ, ਜਿੰਗਲ, ਵਿਚਾਰੁਵਟਾਂਦਰਾ ਅਤ ਆਨ ਲਾਈਨ ਕੁਇਜ਼ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਸਕੂਲ ਦੇ ਪ੍ਰਿੰਸੀਪਲ/ ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਦੱਸਿਆ ਕਿ ਸੀ.ਬੀ.ਐਸ.ਈ. ਵੱਲੋਂ ਦੇਸ਼ ਦੀਆਂ ਮਹਾਨ ਸ਼ਖਸੀਅਤਾਂ ਨਾਲ ਸੰਬੰਧਿਤ ਦਿਹਾੜੇ ਮਨਾਉਣ ਲਈ ਵੱਖੁਵੱਖ ਤਰ੍ਹਾਂ ਦੇ ਪ੍ਰੋਗਰਾਮ ਉਲੀਕੇ ਗਏ ਹਨ ਜਿਹਨਾਂ ਰਾਹੀ ਵਿਦਿਆਰਥੀਆਂ ਨੂੰ ਇਹਨਾਂ ਸ਼ਖਸੀਅਤਾਂ ਦੇ ਵਿਚਾਰਾਂ ਬਾਰੇ ਜਾਣੂ ਕਰਵਾਇਆ ਜਾ ਸਕੇ ਅਤੇ ਨਾਲ ਹੀ ਉਹਨਾਂ ਵਿੱਚ ਏਕਤਾ, ਭਾਈਚਾਰਾ ਅਤੇ ਸੁਰੱਖਿਆ ਵਰਗੇ ਗੁਣਾਂ ਦਾ ਸੰਚਾਰ ਕੀਤਾ ਜਾ ਸਕੇ।ਉਹਨਾਂ ਇਹ ਵੀ ਦੱਸਿਆ ਕਿ ਸੀ.ਬੀ.ਐਸ.ਈ. ਵੱਲੋਂ ਰਾਸ਼ਟਰੀ ਏਕਤਾ ਦਿਵਸ ਨਾਲ ਸੰਬੰਧਿਤ ਮੁਕਾਬਲਿਆਂ ਲਈ ਸ਼ਹਿਰ ਦੇ ਤਿੰਨ ਪ੍ਰਮੁੱਖ ਸਕੂਲਾਂ ਨੂੰ ਸੈਂਟਰ ਬਣਾਇਆ ਗਿਆ ਜਿਹਨਾਂ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ.ਰੋਡ ਤੋਂ ਇਲਾਵਾ ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਅਤੇ ਡੀ.ਏ.ਵੀ. ਇੰਟਰਨੈਸ਼ਨਲ ਪਬਲਿਕ ਸਕੂਲ ਸ਼ਾਮਲ ਹਨ ।  ਪਿ੍ਰੰਸੀਪਲ ਡਾ: ਧਰਮਵੀਰ ਸਿੰਘ, ਪ੍ਰਿੰਸੀਪਲ ਸ਼੍ਰੀਮਤੀ ਨੀਰਾ ਸ਼ਰਮਾ ਅਤੇ ਸ਼੍ਰੀਮਤੀ ਅੰਜਨਾ ਗੁਪਤਾ ਨੂੰ ਇਹਨਾਂ ਮੁਕਾਬਲਿਆਂ ਲਈ ਕੁੋਆਰਡੀਨੇਟਰ ਨਿਯੁ’ਕਤ ਕੀਤਾ ਗਿਆ ਹੈ ।
ਜੀ. ਟੀ. ਰੋਡ ਸਕੂਲ ਵਿੱਚ ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਲਈ ਆਯੋਜਿਤ ਵੱਖੁਵੱਖ ਮੁਕਾਬਲਿਆਂ ਅਤੇ ਸਹੁੰ ਚੁੱਕ ਸਮਾਗਮ ਵਿੱਚ ਸ਼ਹਿਰ ਦੇ ਸਕੂਲਾਂ ਦੇ ਲਗਭਗ ੭੫੦ ਵਿਦਿਆਰਥੀਆਂ ਨੇ ਭਾਗ ਲਿਆ । ਇਹਨਾਂ ਵਿਦਿਆਰਥੀਆਂ ਨੇ ਬੜੇ ਪ੍ਰਭਾਵਸ਼ਾਲੀ ਢੰਗ ਨਾਲ ਆਪਣੇ ਵੱਖੁਵੱਖ ਹੁਨਰਾਂ ਦਾ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਸਰਦਾਰ ਵਲੱਭ ਭਾਈ ਪਟੇਲ ਦੀ ਸ਼ਖਸੀਅਤ ਅਤੇ ਉਹਨਾਂ ਦੇ ਵਿਚਾਰਾਂ ਬਾਰੇ ਸੰਖੇਪ ਵਿਵਿੱਚ ਜਾਣਕਾਰੀ ਦਿੱਤੀ ਅਤੇ ਉਹਨਾਂ ਦੁਆਰਾ ਦੱਸੀ ਜੀਵਨ ਜਾਚ ਅਪਨਾਉਣ ਲਈ ਪ੍ਰੇਰਿਤ ਕੀਤਾ।ਵਿਦਿਆਰਥੀਆਂ ਦੁਆਰਾ ਦੇਸ਼ ਦੀ ਏਕਤਾ ਅਤੇ ਸ਼ਾਤੀ ਨੂੰ ਬਰਕਰਾਰ ਰੱਖਣ ਲਈ ਅਹਿਦ ਕੀਤਾ ਗਿਆ।ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦੇਣ ਲਈ ਵਿਦਿਆਰਥੀਆਂ ਲਈ ‘ਰਨ ਫਾਰ ਯੁਨਿਟੀ’ ਵੀ ਆਯੋਜਿਤ ਕੀਤੀ ਗਈ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ. ਰੋਡ ਦੇ ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਵੱਲੋਂ ਅੱਜ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਪ੍ਰਤਿਯੋਗੀਆਂ ਨੂੰ ਸਰਟੀਫਿਕੇਟ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ।ਮੁਕਾਬਲਿਆਂ ਦਾ ਆਯੋਜਨ ਮੁੱਖ ਅਧਿਆਪਕਾਵਾਂ ਸ਼੍ਰੀਮਤੀ ਰੇਣੂ ਆਹੂਜਾ, ਸ਼੍ਰੀਮਤੀ ਨਿਸ਼ਚਿੰਤ ਕਾਹਲੋਂ, ਸ਼੍ਰੀਮਤੀ ਕਵਲਪ੍ਰੀਤ ਕੌਰ, ਸੁਪਰਵਾਈਜ਼ਰ ਸ਼੍ਰੀਮਤੀ ਮੰਜੂ, ਸ਼੍ਰੀਮਤੀ ਕਿਰਜੋਤ ਕੌਰ, ਸ਼੍ਰੀਮਤੀ ਰਵਿੰਦਰ ਕੌਰ ਅਤੇ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਦੀ ਅਗਵਾਈ ਵਿੱਚ ਕੀਤਾ ਗਿਆ ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply