Friday, March 29, 2024

ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਇਆ

PPN01111411

ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ)- ਅੱਜ ਸਰਕਾਰੀ ਕੰਨਿਆ ਐਲੀਮੈਂਟਰੀ ਸਕੂਲ, ਕੋਟ ਬਾਬਾ ਦੀਪ ਸਿੰਘ, ਅੰਮ੍ਰਿਤਸਰ-1 ਵਿਖੇ ਬੱਚਿਆਂ ਤੇ ਅਧਿਆਪਕਾਂ ਨੇ ਭਾਰਤ ਦੇ ਉਪ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਰਾਸ਼ਟਰੀ ਏਕਤਾ ਦਿਵਸ ਵਜੋਂ ਸਹੂੰ ਚੁੱਕ ਸਮਾਗਮ ਮਨਾਇਆ ਗਿਆ। ਬੱਚਿਆਂ ਤੇ ਅਧਿਆਪਕਾਂ ਨੇ ਸਹੂੰ ਚੁੱਕਦੇ ਹੋਏ ਦੇਸ਼ ਦੀ ਰਾਸ਼ਟਰੀ ਏਕਤਾ, ਅਖੰਡਤਾ ਅਤੇ ਰੱਖਿਆ ਪ੍ਰਤੀ ਪ੍ਰਣ ਲਿਆ ਗਿਆ। ਵਿੱਛੜੇ ਨੇਤਾ ਦੀ ਤਸਵੀਰ ਤੇ ਫੁੱਲ ਮਾਲਾ ਅਰਪਿਤ ਕਰਦੇ ਹੋਏ ਹੈਡ ਟੀਚਰ ਰੋਸ਼ਨ ਲਾਲ ਸ਼ਰਮਾ ਸਟੇਟ ਐਂਡ ਨੈਸ਼ਨਲ ਐਵਾਰਡੀ ਨੇ ਬੱਚਿਆਂ ਅਤੇ ਅਧਿਆਪਕਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਇੰਨ੍ਹਾਂ ਨੂੰ ਲੋਹ ਪੁਰਸ਼ ਤੇ ਸਰਦਾਰ ਦੇ ਨਾਮ ਤੋਂ ਜਾਣਿਆ ਜਾਂਦਾ ਹੈ। ਇਹ ਪੰਡਤ ਜਵਾਹਰ ਲਾਲ ਨਹਿਰੂ ਜੀ ਦੀ ਸਰਕਾਰ ਵਿੱਚ ਉਪ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਰਹਿ ਚੁੱਕੇ ਸਨ। ਬਚਪਨ ਤੋਂ ਹੀ ਪਟੇਲ ਬਹੁਤ ਮੇਹਨਤੀ ਅਤੇ ਵਿਲੱਖਣ ਪ੍ਰਤਿਭਾ ਦੇ ਮਾਲਕ ਸਨ। ਉਹ ਖੇਤੀਬਾੜੀ ਵਿੱਚ ਆਪਣੇ ਪਿਤਾ ਜੀ ਦੀ ਮਦਦ ਕਰਦੇ ਰਹਿੰਦੇ ਸਨ। ਉਨ੍ਹਾਂ ਬਹੁਤ ਹੁਸ਼ਿਆਰ ਵਿਦਿਆਰਥੀ ਹੋਣ ਕਰਕੇ ਆਪਣੀ ਹਾਈ ਸਕੂਲ ਦੀ ਪ੍ਰੀਖਿਆ ਪਹਿਲੇ ਦਰਜ਼ੇ ਵਿੱਚ ਪਾਸ ਕੀਤੀ। ਉਨ੍ਹਾਂ ਵਕੀਲ ਦੀ ਉਚ ਸਿੱਖਿਆ ਪਾਸ ਕਰਕੇ ਮੁੰਬਈ ਵਿੱਚ ਅਭਿਆਸ ਸ਼ੁਰੂ ਕੀਤਾ। ਬੱਚਿਓ ਸਾਨੂੰ ਉਨ੍ਹਾਂ ਵਾਂਗ ਮਿਹਨਤ ਕਰਕੇ ਉੱਚੇ ਅਹੁਦਿਆਂ ਤੇ ਪਹੁੰਚਣਾ ਚਾਹੀਦਾ ਹੈ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਚਮਕਾਉਣਾ ਚਾਹੀਦਾ ਹੈ। ਇਸ ਮੌਕੇ ਮਨਜੀਤ ਕੌਰ, ਭੁਪਿੰਦਰ ਕੌਰ, ਹਰਵਿੰਦਰ ਕੌਰ, ਮਮਤਾ ਰਾਣੀ, ਪਰਮਿੰਦਰਜੀਤ ਸਿੰਘ, ਬਿਕਰਮਜੀਤ ਸਿੰਘ, ਸੰਦੀਪ ਕੌਰ, ਰਜਿੰਦਰ ਕੌਰ ਅਤੇ ਸਕੂਲ ਦੇ ਬੱਚੇ ਸ਼ਾਮਿਲ ਹੋਏ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply