Thursday, March 28, 2024

ਖ਼ਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ ਨੇ ਮਨਾਇਆ ਉਲੰਪਿਕ ਡੇਅ

ਅੰਮ੍ਰਿਤਸਰ, 24 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਨੇ ਅੱਜ ਉਲੰਪਿਕ ਡੇਅ ਮਨਾਇਆ।ਹਰ ਸਾਲ 23 ਜੂਨ ਨੂੰ ਵਿਸ਼ਵ ਪੱਧਰ ’ਤੇ ਮਨਾਏ ਜਾਂਦੇ ਉਲੰਪਿਕ ਡੇਅ ਦਾ ਆਗਾਜ਼ ਕਾਲਜ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਖਿਡਾਰੀਆਂ ਨੂੰ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਦੀਆਂ ਸ਼ੁਭਇੱਛਾਵਾਂ ਦੀ ਦਸਤਖ਼ਤ ਮੁਹਿੰਮ ਤੋਂ ਕੀਤਾ।
                   ਉਨ੍ਹਾਂ ਅੱਜ ਖ਼ਾਲਸਾ ਹਾਕੀ ਅਕਾਦਮੀ ਦੀਆਂ ਖਿਡਾਰਣਾਂ ਤੋਂ ਇਲਾਵਾ ਬਾਕਸਿੰਗ ਖਿਡਾਰੀਆਂ ਨੇ ਉਲੰਪਿਕ ਡੇਅ ਮਨਾਉਂਦਿਆਂ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਦਾ ਪ੍ਰਣ ਲਿਆ ਅਤੇ ਦੇਸ਼, ਜ਼ਿਲੇ ਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰਨ ਲਈ ਆਪਣੀ ਕਾਬਲੀਅਤ ਨੂੰ ਉਭਾਰਨ ਲਈ ਸਖ਼ਤ ਮਿਹਨਤ ਅਤੇ ਲਗਨ ਨਾਲ ਖੇਡਾਂ ਨੂੰ ਬਿਨ੍ਹਾਂ ਸਵਾਰਥ ਖੇਡਣ ਦਾ ਵਚਨ ਦੁਹਰਾਇਆ।ਹਾਕੀ ਅਕਾਦਮੀ ਦੀਆਂ ਖਿਡਾਰਣਾਂ ਦਾ ਇਕ ਸ਼ੋਅ ਮੈਚ ਵੀ ਕਰਵਾਇਆ ਗਿਆ।
ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਨੇ ਪਿਛਲੇ ਸਮੇਂ ਦੌਰਾਨ ਸਮੂਹ ਜਗਤ ਦੀ ਅਰਥਵਿਵਸਥਾ ਨੂੰ ਡਾਵਾਂਡੋਲ ਕਰ ਦਿੱਤਾ ਹੈ, ਜਿਸ ਦੇ ਪ੍ਰਭਾਵ ਕਾਰਨ ਖਿਡਾਰੀਆਂ ਨੂੰ ਵੀ ਕਾਫ਼ੀ ਢਾਹ ਲੱਗੀ ਹੈ।
                   ਉਨ੍ਹਾਂ 2022 ’ਚ ਹੋਣ ਵਾਲੀਆਂ ਉਲੰਪਿਕ ਖੇਡਾਂ ’ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਭਾਰਤ ਦਾ ਨਾਮ ਰੌਸ਼ਨ ਕਰਨ ਲਈ ਉਤਸ਼ਾਹਿਤ ਕੀਤਾ।
                    ਇਸ ਮੌਕੇ ਹਾਕੀ ਕੋਚ ਅਮਰਜੀਤ, ਬਾਕਸਿੰਗ ਬਲਜਿੰਦਰ ਸਿੰਘ, ਦਲਜੀਤ ਸਿੰਘ ਫੁੱਟਬਾਲ ਕੋਚ, ਹੈਡਬਾਲ ਜਸਵੰਤ ਸਿੰਘ, ਡਾ. ਲਵਲੀਨ ਬਾਲਾ, ਮੈਡਮ ਸੁਖਵਿੰਦਰ ਕੌਰ, ਕਰਮ ਸਿੰਘ, ਰਵਿੰਦਰ ਕੌਰ ਆਦਿ ਮੌਜ਼ੂਦ ਸਨ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …