Friday, April 19, 2024

ਉਭਰਦੇ ਖਿਡਾਰੀਆਂ ਨੂੰ ਦਿਖਾਇਆ ਟੋਕੀਓ ਉਲੰਪਿਕ 2021 ਦਾ ਸਿੱਧਾ ਪ੍ਰਸਾਰਣ

ਭਾਰਤੀ ਦਲ ਨੂੰ ਕੋਚਿੰਗ ਸਟਾਫ ਤੇ ਖਿਡਾਰੀਆਂ ਨੇ ਦਿੱਤੀ ਮੁਬਾਰਕਬਾਦ

ਕਪੂਰਥਲਾ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਖੇਡ ਵਿਭਾਗ ਵਲੋਂ ਅੱਜ ਸ਼ੁਰੂ ਹੋ ਰਹੀਆਂ ਟੋਕੀਓ ਉਲੰਪਿਕ 2021 ਦੇ ਉਦਘਾਟਨੀ ਸਮਾਰੋਹ ਦਾ ਸਿੱਧਾ ਪ੍ਰਸਾਰਣ ਗੁਰੂ ਨਾਨਕ ਸਟੇਡੀਅਮ ਵਿਖੇ ਵੱਡੀ ਸਕਰੀਨ ਲਗਾ ਕੇ ਉਭਰਦੇ ਖਿਡਾਰੀਆਂ ਤੇ ਕੋਚਿੰਗ ਸਟਾਫ ਨੂੰ ਦਿਖਾਇਆ ਗਿਆ।
ਉਦਘਾਟਨੀ ਸਮਾਰੋਹ ਦੌਰਾਨ ਭਾਰਤੀ ਦਲ ਦੀ ਅਗਵਾਈ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਤੇ ਉਲੰਪਿਕ ਤਗਮਾ ਜੇਤੂ ਬਾਕਸਰ ਮੈਰੀਕਾਮ ਨੇ ਕੀਤੀ।ਖੇਡ ਵਿਭਾਗ ਵਲੋਂ ਨਵੇਂ ਉਭਰਦੇ ਖਿਡਾਰੀਆਂ ਨੂੰ ਉਲੰਪਿਕ ਦੇ ਉਦਘਾਟਨੀ ਸਮਾਰੋਹ ਦੌਰਾਨ ਹੋਣ ਵਾਲੀਆਂ ਰਸਮਾਂ ਅਤੇ ਰਵਾਇਤਾਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਅੰਦਰ ਕੁੱਝ ਕਰਨ ਦਾ ਜ਼ਜ਼ਬਾ ਪੈਦਾ ਕਰਨ ਦੇ ਮਕਸਦ ਨਾਲ ਵੱਡੀ ਸਕਰੀਨ ਉੰਪਰ ਸਿੱਧਾ ਪ੍ਰਸਾਰਣ ਦਿਖਾਉਣ ਦਾ ਪ੍ਰਬੰਧ ਕੀਤਾ ਗਿਆ।ਜਿਲ੍ਹਾ ਖੇਡ ਅਫਸਰ ਪ੍ਰਦੀਪ ਕੁਮਾਰ ਨੇ ਦਸਿਆ ਕਿ ਖੇਡ ਵਿਭਾਗ ਵਲੋਂ ਇਹ ਉਪਰਾਲਾ ਖਿਡਾਰੀਆਂ ਨੂੰ ਮਿਹਨਤ ਨਾਲ ਅੰਤਰਰਾਸ਼ਟਰੀ ਪੱਧਰ ’ਤੇ ਮੱਲਾਂ ਮਾਰਨ ਲਈ ਪ੍ਰੇਰਿਤ ਕਰਨਾ ਸੀ।
ਇਸ ਮੌਕੇ ਗੁਰਸੇਵਕ ਸਿੰਘ, ਸੰਦੀਪ ਸਿੰਘ, ਸੁਨੀਤਾ ਦੇਵੀ ਬਾਸਕਿਟਬਾਲ ਕੋਚ, ਅਮਰਜੀਤ ਕੌਰ ਕਬੱਡੀ ਕੋਚ, ਗੁਰਪ੍ਰੀਤ ਸਿੰਘ ਅਥਲੈਟਿਕਸ ਕੋਚ, ਦੀਪਕ ਕੁਮਾਰ ਹਾਕੀ ਕੋਚ ਤੇ ਹੋਰ ਖੇਡ ਪ੍ਰੇਮੀ ਹਾਜ਼ਰ ਸਨ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …