Saturday, April 20, 2024

ਫੂਡ ਪ੍ਰਸੈਸਿੰਗ ਰਾਹੀ ਲੋਕ ਆਪਣੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰ ਸਕਦੇ ਨੇ – ਹਰਸਿਮਰਤ ਬਾਦਲ

ਮੇਗਾ ਫੂਡ ਪਾਰਕ ਲਗਾਉਣ ਲਈ 50 ਕਰੋੜ ਰੁਪਏ ਤਕ ਦੀ ਸਬਸਿਡੀ ਦੀ ਵਿਵਸਥਾ
ਸਮਾਗਮ ਵਿਚ ਕੈਬਨਿਟ ਵਜ਼ੀਰ ਮਜੀਠੀਆ, ਜੋਸ਼ੀ ਤੇ ਰਣੀਕੇ ਨੇ ਕੀਤੀ ਸ਼ਿਰਕਤ

PPN0811201408

ਫੋਟੋ- ਰੋਮਿਤ ਸ਼ਰਮਾ
ਅੰਮ੍ਰਿਤਸਰ, 8 ਨਵੰਬਰ (ਰੋਮਿਤ ਸ਼ਰਮਾ) – ਫੂਡ ਪ੍ਰੋਸੈਸਿੰਗ ਉਦਯੋਗ ਰਾਹੀ ਲੋਕ, ਕਿਸਾਨ ਤੇ ਵਿਉਪਾਰੀ ਵਰਗ ਆਰਥਿਕ ਤੌਰ ‘ਤੇ ਭਰਪੂਰ ਲਾਹਾ ਲੈ ਸਕਦੇ ਹਨ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਵਿਭਾਗ, ਭਾਰਤ ਸਰਕਾਰ ਵਲੋਂ ਇਸ ਉਦਯੋਗ ਨੂੰ ਪ੍ਰਫੁਲਿਤ ਕਰਨ ਲਈ ਵੱਡੇ ਪੱਧਰ ‘ਤੇ ਕਰੋੜਾਂ ਰੁਪਏ ਦੀਆਂ ਸਬਸਿਡੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਕੇਂਦਰੀ ਵਜ਼ੀਰ ਫੂਡ ਪ੍ਰੋਸੈਸਿੰਗ ਉਦਯੋਗ ਵਿਭਾਗ, ਭਾਰਤ ਸਰਕਾਰ ਨੇ ਸਥਾਨਕ ਟਾਊਨ ਹਾਲ ਅੰਮ੍ਰਿਤਸਰ ਵਿਖੇ ਕੈਬਨਿਟ ਮੰਤਰੀਆਂ, ਮੁੱਖ ਸੰਸਦੀ ਸਕੱਤਰਾਂ, ਵਿਧਾਇਕਾਂ, ਸਰਕਾਰੀ ਉੱਚ ਅਧਿਕਾਰੀਆਂ ਅਤੇ ਫੂਡ ਪ੍ਰੋਸੈਸਿੰਗ ਨਾਲ ਸਬੰਧਿਤ ਉੱਦਮੀਆਂ ਨਾਲ ਫੂਡ ਪ੍ਰੋਸੈਸਿੰਗ ਉਦਯੋਗ ਸਬੰਧੀ ਚੱਲ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਕਰਵਾਏ ਸਮਾਗਮ ਦੌਰਾਨ ਕੀਤਾ। ਉਨਾਂ ਦੱਸਿਆ ਕਿ ਅੱਜ ਦੇ ਸਮਾਗਮ ਦਾ ਮੁੱਖ ਮੰਤਵ ਇਹੀ ਹੈ ਕਿ ਵੱਖ-ਵੱਖ ਇਲਾਕਿਆਂ ਵਿਚੋਂ ਪੁਹੰਚੇ ਮੰਤਰੀ ਸਾਹਿਬਾਨ, ਮੁੱਖ ਸੰਸਦੀ ਸਕੱਤਰ ਤੇ ਵਿਧਾਇਕ ਆਪਣੇ-ਆਪਣੇ ਖੇਤਰਾਂ ਵਿਚ ਨਜਰਸ਼ਾਨੀ ਕਰਨ ਕਿ ਉਨਾਂ ਦੇ ਇਲਾਕਿਆਂ ਵਿਚ ਫੂਡ ਪ੍ਰੋਸੈਸਿੰਗ ਉਦਯੋਗ ਸਥਾਪਿਤ ਕਰਨ ਦੀਆਂ ਦੀ ਕੀ-ਕੀ ਸੰਭਾਵਨਾਵਾਂ ਹਨ। ਇਸ ਮੌਕੇ ਕੈਬਨਿਟ ਵਜ਼ੀਰ ਸ੍ਰੀ ਬਿਕਰਮ ਸਿੰਘ ਮਜੀਠੀਆ, ਸ੍ਰੀ ਅਨਿਲ ਜੋਸ਼ੀ ਤੇ ਸ੍ਰੀ ਗੁਲਜ਼ਾਰ ਸਿੰਘ ਰਣੀਕੇ ਵਿਸ਼ੇਸ ਤੌਰ ‘ਤੇ ਹਾਜ਼ਰ ਸਨ।
ਸ੍ਰੀਮਤੀ ਹਰਸਿਮਰਤ ਕੌਰ ਬਾਦਲ ਕੇਂਦਰੀ ਵਜ਼ੀਰ ਨੇ ਕਿਹਾ ਕਿ ਫੂਡ ਪ੍ਰੋਸੈਸਿੰਗ ਉਦਯੋਗ ਵਿਭਾਗ ਵਲੋਂ ਚਲਾਈਆ ਜਾ ਰਹੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਦੇਸ਼ ਭਰ ਵਿਚ ਸਮਾਗਮ ਕਰਵਾਏ ਜਾ ਜਾਣਗੇ ਅਤੇ ਅੱਜ ਪੰਜਾਬ ਦੇ ਪਵਿੱਤਰ ਸ਼ਹਿਰ ਸ੍ਰੀ ਅੰਮ੍ਰਿਤਸਰ ਤੋਂ ਇਸ ਦੀ ਸ਼ੁਰੂਆਤ ਕਰਕੇ ਉਨਾਂ ਨੂੰ ਬਹੁਤ ਖੁਸੀ ਅਨੁਭਵ ਹੋ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਮਿਹਨਤਕਸ਼ ਹਨ ਪਰ ਉਹ ਖੇਤੀ ਦੇ ਕਿੱਤੇ ਵਿਚ ਖਰਚਾ ਜ਼ਿਆਦਾ ਕਰਕੇ ਹਨ ਪਰ ਉਸ ਦੇ ਮੁਕਬਾਲੇ ਉਨਾਂ ਨੂੰ ਲਾਭ ਘੱਟ ਪ੍ਰਾਪਤ ਘੱਟ ਹੁੰਦਾ ਹੈ। ਉਨਾਂ ਦੱਸਿਆ ਕਿ ਫੂਡ ਪ੍ਰੋਸੈਸਿੰਗ ਉਦਯੋਗ ਵਿਭਾਗ ਪੰਜਾਬ ਦੇ ਲੋਕਾਂ, ਕਿਸਾਨਾਂ ਤੇ ਵਿਉਪਾਰੀ ਵਰਗ ਲਈ ਬਹੁਤ ਲਾਹੇਵੰਦ ਹੈ। ਉਨਾਂ ਕਿਹਾ ਕਿ ਫੂਡ ਪ੍ਰੋਸੈਸਿੰਗ ਜਿੰਨਾਂ ਪ੍ਰਫੁੱਲਤ ਹੋਵੇਗਾ, ਉਨੀ ਹੀ ਲੋਕਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ। ਫੂਡ ਪ੍ਰੋਸੈਸਿੰਗ ਨਾਲ ਫਾਲਤੂ ਚੀਜ਼ਾਂ ਦਾ ਸਹੀ ਤਰੀਕੇ ਨਾਲ ਇਸਤੇਮਾਲ ਹੋਣ ਨਾਲ ਚੀਜ਼ਾਂ ਦੀ ਉਪਲੱਬਧਤਾ ਵਧੇਗੀ ਤੇ ਇਸ ਨਾਲ ਮਹਿੰਗਾਈ ਘਟੇਗੀ ਤੇ ਨੌਜਵਾਨਾਂ ਨੂੰ ਰੋਜ਼ਾਗਰ ਦੇ ਵਧੇਰੇ ਮੌਕੇ ਵੀ ਮਿਲਣਗੇ।
ਉਨਾਂ ਜੌਰ ਦੇ ਕਿ ਕਿਹਾ ਕਿ ਪੰਜਾਬ ਸੂਬੇ ਅੰਦਰ ਫੂਡ ਪ੍ਰੋਸੈਸਿੰਗ ਦੀਆਂ ਬੇਅੰਤ ਸੰਭਾਵਨਾਵਾਂ ਹਨ ਅਤੇ ਪੰਜਾਬ ਦੇ ਉਤਪਾਦ ਜਿਵੇਂ ਕਿ ਪਾਪੜ ਵੜੀਆਂ ਆਦਿ ਦੇਸ਼ -ਵਿਦੇਸ਼ ਵਿਚ ਆਪਣੀ ਧੂੰਮਾਂ ਪਾ ਸਕਦੀਆਂ ਹਨ। ਉਨਾਂ ਦੱਸਿਆ ਕਿ ਵਿਕਸਿਤ ਅਤੇ ਆਧੁਨਿਕ ਬੁਨਿਆਦੀ ਢਾਂਚੇ ਦੀ ਸੁਵਿਧਾ ਪ੍ਰਦਾਨ ਕਰਕੇ ਮੇਗਾ ਫੂਡ ਪਾਰਕ ਦਾ ਉਦੇਸ਼ ਫੂਡ ਪ੍ਰੋਸੈਸਿੰਗ ਯੂਨਿਟ ਨੂੰ ਸਥਾਪਿਤ ਕਰਨ ਦੇ ਯੋਗ ਬਣਾਉਣਾ ਹੈ। ਮੇਗਾ ਫੂਡ ਪਾਰਕ ਅਤੇ ਸ਼ਬਜ਼ੀਆਂ, ਡੇਅਰੀ, ਮੀਟ ਅਤੇ ਪੋਲਟਰੀ ਆਦਿ ਨਾਲ ਸਬੰਧਿਤ ਪ੍ਰੋਸਿੰਗ ਯੂਨਿਟ ਖੋਲਣ ਵਿਚ ਸਹਾਇਤਾ ਕਰਨਗੇ । ਇਸ ਸਕੀਮ ਅਧੀਨ ਭਾਰਤ ਸਰਕਾਰ ਵਲੋਂ 50 ਕਰੋੜ ਰੁਪਏ ਤਕ ਦੀ ਸਬਸਿਡੀ ਦੇਣ ਦੀ ਵਿਵਸਥਾ ਹੈ। ਕੋਲਡ ਚੇਨ ਸਕੀਮ ਦਾ ਮੰਤਵ ਖੇਤ ਤੋ ਹੈ। ਖਪਤਕਾਰ ਤਕ ਸਮੁੱਚੀਆਂ ਅਤੇ ਪੂਰਨ ਕੋਲਡ ਚੇਨ ਅਤੇ ਰਿਜਰਵੇਸ਼ਨ ਇਨਫਰਾਸਟਰਕਚਰ ਦੀਆਂ ਸੁਵਿਧਾਵਾਂ ਪ੍ਰਦਾਨ ਕਰਨਾ ਹੈ। ਇਸ ਸਕੀਮ ਤਹਿਤ 10 ਕਰੋੜ ਰੁਪਏ ਤਕ ਦੀ ਸਬਸਿਡੀ ਦੀ ਵਿਵਸਥਾ ਹੈ। ਬੁੱਚੜਖਾਨਿਆਂ ਦੀ ਸਥਾਪਨਾ ਅਤੇ ਆਧੁਨਿਕੀ ਕਰਨ ਲਈ ਵੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ, ਜਿਸ ਵਿਚ 15 ਕਰੋੜ ਰੁਪਏ ਤਕ ਦੀ ਸਬਸਿਡੀ ਦੀ ਵਿਵਸਥਾ ਹੈ। ਮੀਟ ਸ਼ਾਪ ਲਈ 5 ਲੱਖ ਰੁਪਏ ਤਕ ਦੀ ਸਬਸਿਡੀ ਪ੍ਰਦਾਨ ਕੀਤੀ ਜਾਂਦੀ ਹੈ। ਫੂਡ ਪ੍ਰੋਸੈਸਿੰਗ ਉਦਯੋਗ ਵਿਭਾਗ ਵਲੋਂ ਫੂਡ ਪ੍ਰੋਸੈਸਿੰਗ ਲਈ ਵਰਤੇ ਜਾਣ ਜਾਣ ਵਹੀਕਲਾਂ ਉੱਪਰ ਵੀ ਕਰੋੜਾਂ ਰੁਪਏ ਤਕ ਦੀ ਸਬਸਿਡੀ ਹੈ। ਔਰਤਾਂ ਅਤੇ ਖਾਸਕਰਕੇ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ ਵਿਦਿਅਕ ਸੰਸਥਾਵਾਂ ਵਿਚ ਵਿਸ਼ੇਸ ਪ੍ਰਬੰਧ ਕੀਤੇ ਗਏ ਹਨ ਅਤੇ ਇਨਾਂ ਸੰਸਥਾਵਾਂ ਨੂੰ 1 ਕਰੋੜ ਰੁਪਏ ਤਕ ਦੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨਾਂ ਦੱਸਿਆ ਕਿ ਅਗਲੇ 12 ਮਹਿਨਿਆਂ ਦੌਰਾਨ ਕਰੀਬ 10 ਹਜ਼ਾਰ ਲੋਕਾਂ ਨੂੰ ਇਸ ਸਬੰਧੀ ਸਿਖਲਾਈ ਪ੍ਰਦਾਨ ਕਰਨ ਦਾ ਟੀਚਾ ਮਿਥਿਆ ਗਿਆ ਹੈ। ਫੂਡ ਪ੍ਰੋਸੈਸਿੰਗ ਸਬੰਧੀ ਸੈਮੀਨਾਰ, ਵਰਕਸ਼ਾਪ, ਮੇਲੇ ਤੇ ਇਸ਼ਤਿਹਾਰਬਾਜ਼ੀ ਆਦਿ ਲਗਾਉਣ ਲਈ 4 ਲੱਖ ਰੁਪਏ ਤਕ ਦੀ ਸਹਾਇਤਾ ਦਿੱਤੀ ਜਾਂਦਾ ਹੈ। ਉਨਾਂ ਦੱਸਿਆ ਕਿ ਫੂਡ ਪ੍ਰੋਸੈਸਿੰਗ ਉਦਯੋਗ ਵਿਭਾਗ ਨਾਲ ਸਬੰਧਿਤ ਸਕੀਨਾਂ ਦੀ ਵਿਸਥਾਰ ਵਿ ਜਾਣਕਾਰੀ ਲੈਣ ਲਈ ਾਾਾ.ਮੋਡਪ.ਿਨਚਿ.ਨਿ ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਮਾਲ ਤੇ ਸੂਚਨਾ ਤੇ ਲੋਕ ਸੰਪਰਕ ਮੰਚਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਫੂਡ ਪ੍ਰੋਸੈਸਿੰਗ ਨੂੰ ਉਤਸ਼ਾਹਿਤ ਕਰਨ ਲਈ ਚੁੱਕੇ ਗਏ ਕਦਮ ਕਾਬਲੇਤਾਰੀਫ ਹਨ। ਉਨਾਂ ਕਿਹਾ ਪੰਜਾਬ ਸੂਬਾ ਖੇਤੀ ਪ੍ਰਧਾਨ ਹੈ ਅਤੇ ਇਥੋ ਦੇ ਲੋਕਾਂ ਨੂੰ ਫੂਡ ਪ੍ਰੋਸੈਸਿੰਗ ਨਾਲ ਭਾਰੀ ਲਾਹਾ ਮਿਲੇਗਾ। ਉਨਾਂ ਕੇਦਰੀ ਵਜ਼ੀਰ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੂੰ ਸੁਝਾਅ ਦਿੱਤਾ ਕਿ ਉਹ ਫੂਡ ਪ੍ਰੋਸੈਸਿੰਗ ਸਬੰਧੀ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ਉੱਪਰ ਨੋਡਲ ਅਫਸਰ ਤਾਇਨਾਤ ਕਰਨ, ਕਿਉਕਿ ਜ਼ਿਆਦਾਤਰ ਲੋਕ ਰਾਜ ਜਾਂ ਕੇਂਦਰ ਪੱਧਰ ਦੇ ਅਧਿਕਾਰੀਆਂ ਤਕ ਪਹੁੰਚ ਕਰਨ ਲਈ ਝਿਜਕ ਮਹਿਸੂਸ ਕਰਦੇ ਹਨ। ਇਸ ਮੌਕੇ ਕੇਂਦਰੀ ਵਜ਼ੀਰ ਸ੍ਰੀ ਅਨਲਿ ਜੋਸ਼ੀ ਨੇ ਕੇਦਰੀ ਵਜ਼ੀਰ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦਾ ਅੰਮ੍ਰਿਤਸਰ ਵਿਖੇ ਪੁਹੰਚਣ ਅਤੇ ਫੂਡ ਪ੍ਰੋਸੈਸਿੰਗ ਸਬੰਧੀ ਵਿਸਥਾਰ ਵਿਚ ਜਾਣਕਾਰੀ ਦੇਣ ਲਈ ਧੰਨਵਾਦ ਕੀਤਾ। ਇਸ਼ ਮੌਕੇ ਫੂਡ ਪ੍ਰੋਸੈਸਿੰਗ ਉਦਯੋਗ ਵਿਭਾਗ ਨਾਲ ਸਬੰਧਿਤ ਅਧਿਕਾਰੀਆਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਇੰਦਰਬੀਰ ਸਿੰਘ ਬੁਲਾਰੀਆ, ਸ੍ਰੀ ਹਰਮੀਤ ਸਿੰਘ ਸੰਧੂ, ਸ੍ਰੀ ਵਿਰਸਾ ਸਿੰਘ ਵਲਟੋਹਾ ਤੇ ਸ੍ਰੀ ਪਵਨ ਟੀਨੂੰ (ਸਾਰੇ ਮੁੱਖ ਸੰਸਦੀ ਸਕੱਤਰ). ਸ੍ਰੀ ਬਲਜੀਤ ਸਿੰਘ ਜਲਾਲਉਸਮਾ, ਸ੍ਰੀ ਮਨਜੀਤ ਸਿੰਘ ਮੰਨਾ (ਵਿਧਾਇਕ), ਸ੍ਰੀ ਵੀਰ ਸਿੰਘ ਲੋਪੋਕੇ, ਸ੍ਰੀ ਉਪਕਾਰ ਸਿੰਘ ਸੰਧੂ, ਸ੍ਰੀ ਬਖਸ਼ੀ ਰਾਮ ਅਰੋੜਾ ਮੇਅਰ, ਸ੍ਰੀ ਤਰੁਣ ਚੁੱਘ, ਸ੍ਰੀ ਐਸ.ਆਰ ਲੱਧੜ ਸੈਕਟਰੀ-ਕਮ-ਮਿਸ਼ਨ ਡਾਇਰੈਕਟਰ ਫੂਡ ਪ੍ਰੋਸੈਸਿੰਗ ਵਿਭਾਗ, ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਤੇ ਸ੍ਰੀ ਪ੍ਰਦੀਪ ਸੱਭਰਵਾਲ ਕਮਿਸ਼ਨਰ ਨਗਰ ਨਿਗਮ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply